Friday, June 12, 2026
BREAKING
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਪੰਜਾਬ

ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

12 ਜੂਨ, 2026 06:13 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਤਿਹਾਸਕ 'ਈਜ਼ੀ ਰਜਿਸਟਰੀ' ਅਤੇ 'ਈਜ਼ੀ ਜਮ੍ਹਾਂਬੰਦੀ ਪੋਰਟਲ' ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਨਾਗਰਿਕਾਂ ਤੱਕ ਨਿਰਵਿਘਨ ਸਿੱਧੇ ਤੌਰ 'ਤੇ ਜਨਤਕ ਸੇਵਾਵਾਂ ਦੀ ਸਪੁਰਦਗੀ ਕੀਤੀ ਜਾ ਸਕੇ ਅਤੇ ਸੂਬੇ ਦੀਆਂ ਤਹਿਸੀਲਾਂ ਵਿੱਚ ਵਿਚੋਲਿਆਂ ਦੀ ਲੋੜ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਪੜ੍ਹੇ-ਲਿਖੇ ਨੌਜਵਾਨਾਂ, ਸਰਕਾਰੀ ਮੁਲਾਜ਼ਮਾਂ, ਪੰਚਾਇਤ ਮੈਂਬਰਾਂ, ਸਰਪੰਚਾਂ ਅਤੇ ਹੋਰ ਜਨਤਕ ਪ੍ਰਤੀਨਿਧੀਆਂ ਨੂੰ ਇਸ ਮਹੱਤਵਪੂਰਨ ਪਹਿਲਕਦਮੀ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੋਕਾਂ ਨੂੰ ਇਨ੍ਹਾਂ ਡਿਜੀਟਲ ਸੇਵਾਵਾਂ ਦੀ ਵਰਤੋਂ ਕਰਨ ਲਈ ਪ੍ਰੇਰਿਆ।

ਸਪੀਕਰ ਸੰਧਵਾਂ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਲਗਭਗ 40 ਲੱਖ ਨਾਗਰਿਕਾਂ ਨੂੰ ਪਹਿਲਾਂ ਆਪਣੀ ਫਰਦ (ਜ਼ਮੀਨ ਰਿਕਾਰਡ ਦੀਆਂ ਕਾਪੀਆਂ) ਪ੍ਰਾਪਤ ਕਰਨ ਲਈ ਪਟਵਾਰਖਾਨਿਆਂ ਦੇ ਗੇੜੇ ਲਾਣੇ ਪੈਂਦੇ ਸਨ ਜਾਂ ਸੇਵਾ ਕੇਂਦਰਾਂ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣਾ ਪੈਂਦਾ ਸੀ। ਇਸ ਪੁਰਾਣੀ ਪ੍ਰਕਿਰਿਆ ਕਾਰਨ ਅਕਸਰ ਨਾਗਰਿਕਾਂ ਨੂੰ ਲਾਲ ਫੀਤਾਸ਼ਾਹੀ ਅਤੇ ਰਿਸ਼ਵਤਖੋਰੀ ਦਾ ਸਾਹਮਣਾ ਕਰਨਾ ਪੈਂਦਾ ਸੀ।

ਸ. ਸੰਧਵਾਂ ਨੇ ਕਿਹਾ, "ਈਜ਼ੀ ਜਮ੍ਹਾਂਬੰਦੀ ਦੀ ਸ਼ੁਰੂਆਤ ਦੇ ਨਾਲ, ਪਟਵਾਰੀ ਦਫ਼ਤਰ ਜਾਣ, ਕਤਾਰਾਂ ਵਿੱਚ ਖੜ੍ਹੇ ਹੋਣ ਜਾਂ ਰਿਸ਼ਵਤ ਦੇਣ ਦੀ ਕੋਈ ਲੋੜ ਨਹੀਂ ਹੈ।" ਜ਼ਮੀਨ ਮਾਲਕ ਹੁਣ ਆਪਣੀ ਜਮ੍ਹਾਂਬੰਦੀ ਦੀ ਕਾਨੂੰਨੀ ਤੌਰ 'ਤੇ ਵਿਵਹਾਰਕ, ਪ੍ਰਮਾਣਿਤ ਕਾਪੀ ਡਾਊਨਲੋਡ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਹੁਣ ਪੰਜ ਜ਼ਰੂਰੀ ਆਨਲਾਈਨ ਸੇਵਾਵਾਂ ਤੱਕ ਤੁਰੰਤ ਪਹੁੰਚ ਨੂੰ ਸਮਰੱਥ ਬਣਾਇਆ ਹੈ:

ਵਟਸਐਪ ਰਾਹੀਂ ਜਮ੍ਹਾਂਬੰਦੀ: ਪ੍ਰਮਾਣਿਤ ਜ਼ਮੀਨੀ ਰਿਕਾਰਡ ਕਾਪੀਆਂ ਦੀ ਘਰ ਤੱਕ ਸਿੱਧੀ ਡਿਲੀਵਰੀ।

ਆਨਲਾਈਨ ਇੰਤਕਾਲ: ਜਾਇਦਾਦ ਦੇ ਟਾਈਟਲ ਟ੍ਰਾਂਸਫਰ ਦੀ ਸੁਚਾਰੂ ਪ੍ਰਕਿਰਿਆ।

ਰਪਟ ਐਂਟਰੀਆਂ: ਜ਼ਮੀਨ ਦੇ ਲੈਣ-ਦੇਣ ਦੀ ਆਨਲਾਈਨ ਤੁਰੰਤ ਲਾਗਿੰਗ।

ਫਰਦ ਬਦਰ: ਰਿਕਾਰਡਾਂ ਵਿੱਚ ਸਪੈਲਿੰਗ ਅਤੇ ਕਲੈਰੀਕਲ ਗਲਤੀਆਂ ਵਿੱਚ ਸੁਖਾਲੇ ਢੰਗ ਨਾਲ ਸੁਧਾਰ।

ਲੈਂਡ ਅਲਰਟ ਸਬਸਕ੍ਰਿਪਸ਼ਨ: ਜ਼ਮੀਨ ਮਾਲਕਾਂ ਅਤੇ ਪ੍ਰਵਾਸੀ ਭਾਰਤੀਆਂ (ਐਨਆਰਆਈ) ਲਈ ਖਾਸ ਸੁਰੱਖਿਆ। ਜੇਕਰ ਕਿਸੇ ਰਜਿਸਟਰਡ ਜਾਇਦਾਦ ਦੇ ਰਿਕਾਰਡ ਨੂੰ ਬਦਲਣ ਜਾਂ ਇਸ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਮਾਲਕ ਨੂੰ ਤੁਰੰਤ ਕਾਨੂੰਨੀ ਇਤਰਾਜ਼ ਉਠਾਉਣ ਲਈ ਇੱਕ ਸਵੈਚਾਲਿਤ ਤੁਰੰਤ ਸੂਚਨਾ ਵਟਸਐਪ ਜਾਂ ਈਮੇਲ ਜ਼ਰੀਏ ਪ੍ਰਾਪਤ ਹੁੰਦੀ ਹੈ।

ਨਾਗਰਿਕ ਇਹਨਾਂ ਸੁਧਾਰਾਂ ਤੱਕ ਤਿੰਨ ਤਰੀਕਿਆਂ ਰਾਹੀਂ ਪਹੁੰਚ ਕਰ ਸਕਦੇ ਹਨ:

ਆਨਲਾਈਨ ਪੋਰਟਲ:ਅਧਿਕਾਰਤ ਵੈੱਬਸਾਈਟ easyjamabandi.punjab.gov.in 'ਤੇ ਵਿਜ਼ਟ ਕਰੋ।

ਟੈਲੀ-ਹੈਲਪਲਾਈਨ: ਸਹਾਇਤਾ ਪ੍ਰਾਪਤ ਸੇਵਾਵਾਂ ਲਈ ਰਾਜ ਹੈਲਪਲਾਈਨ ਨੰਬਰ 1076 ਡਾਇਲ ਕਰੋ।

ਸਹਾਇਤਾ ਕੇਂਦਰ: ਸਹਾਇਤਾ ਪ੍ਰਾਪਤ ਆਨਲਾਈਨ ਅਰਜ਼ੀਆਂ ਲਈ ਕਿਸੇ ਵੀ ਸਥਾਨਕ ਸੇਵਾ ਕੇਂਦਰ 'ਤੇ ਜਾਓ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਪਾਰਦਰਸ਼ੀ, ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰੇਕ ਨਾਗਰਿਕਾਂ ਦੇ ਦਰ ਤੱਕ ਪ੍ਰਸ਼ਾਸਨੀ ਪਹੁੰਚ ਯਕੀਨੀ ਬਣਾਉਂਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ

ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ

ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ

ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ

ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ

ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ ਦਿੱਲੀ ਸੱਦੇ ਪੰਜਾਬ ਦੇ ਆਗੂ

ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ ਦਿੱਲੀ ਸੱਦੇ ਪੰਜਾਬ ਦੇ ਆਗੂ