ਮੋਹਾਲੀ/ਖਰੜ - ਪ੍ਰੀਤ ਪੱਤੀ: ਆਲ ਇੰਡੀਆ ਕਾਂਗਰਸ ਕਮੇਟੀ (ਐਸ ਸੀ ਵਿੰਗ) ਦੇ ਕੌਮੀ ਪ੍ਰਧਾਨ ਰਜਿੰਦਰ ਪਾਲ ਗੌਤਮ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਸਿਫਾਰਸ਼ ਨਾਲ ਰੈਜੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਫੇਜ 4 ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵਕ ਸੁਖਦੀਪ ਸਿੰਘ ਨਿਆਂ ਸ਼ਹਿਰ ਨੂੰ ਪਾਰਟੀ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਕਾਂਗਰਸ ਐਸ ਸੀ ਵਿੰਗ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਸਕੱਤਰ ਸੁਖਦੀਪ ਸਿੰਘ ਨਿਆਂ ਸ਼ਹਿਰ ਨੇ ਹਾਈ ਕਮਾਂਡ ਅਤੇ ਪੰਜਾਬ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਹੈ ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਨਾਲ ਜੋੜਨ ਲਈ ਉਪਰਾਲੇ ਕਰਨਗੇ। ਉਹਨਾਂ ਕਿਹਾ ਕਿ ਜਲਦੀ ਹੀ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਭਾਈਚਾਰੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ।