Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਐਨ ਐੱਸ ਐੱਸ ਕਨਵੈਂਸ਼ਨ ਦਾ ਸ਼ੁਭ ਆਰੰਭ, ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਨਾਲ ਜੁੜਨ ’ਤੇ ਖਾਸ ਜੋਰ

24 ਮਾਰਚ, 2026 06:41 PM

ਖਰੜ (ਐਸ.ਏ.ਐਸ. ਨਗਰ) (ਪ੍ਰੀਤ ਪੱਤੀ) : ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਲਈ ਸੂਬਾਈ ਐਨ ਐੱਸ ਐੱਸ ਕਨਵੈਂਸ਼ਨ ਦਾ ਅੱਜ ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਟੀ, ਘੜੂੰਆਂ ਵਿੱਚ ਉਤਸ਼ਾਹਪੂਰਵਕ ਸ਼ੁਭ ਆਰੰਭ ਹੋਇਆ। ਇਸ ਮੌਕੇ ਲਗਭਗ 250 ਭਾਗੀਦਾਰਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚ ਪੰਜਾਬ ਅਤੇ ਯੂ ਟੀ ਚੰਡੀਗੜ੍ਹ ਦੇ ਸੂਬਾਈ ਐਨ ਐੱਸ ਐੱਸ ਅਧਿਕਾਰੀ, ਐਨ ਐੱਸ ਐੱਸ ਪ੍ਰੋਗਰਾਮ ਕੋਆਰਡੀਨੇਟਰ, ਪ੍ਰੋਗਰਾਮ ਅਧਿਕਾਰੀ, ਐਨ ਐੱਸ ਐੱਸ ਰਾਸ਼ਟਰੀ ਐਵਾਰਡੀ ਅਤੇ ਵੱਖ-ਵੱਖ ਸੰਸਥਾਵਾਂ ਤੋਂ ਚੁਣੇ ਹੋਏ ਵਲੰਟੀਅਰ ਸ਼ਾਮਲ ਸਨ।

ਇਹ ਦੋ ਦਿਨਾਂ ਕਨਵੈਂਸ਼ਨ ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਐਨ ਐੱਸ ਐੱਸ ਖੇਤਰੀ ਨਿਰਦਾਸ਼ਾਲਾ, ਚੰਡੀਗੜ੍ਹ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਨੈਸ਼ਨਲ ਸਰਵਿਸ ਸਕੀਮ (ਐਨ ਐੱਸ ਐੱਸ) ਦੀਆਂ ਗਤੀਵਿਧੀਆਂ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਨੂੰ ਮਜ਼ਬੂਤ ਕਰਨਾ ਅਤੇ ਰਾਸ਼ਟਰ ਨਿਰਮਾਣ ਦੇ ਟੀਚਿਆਂ ਅਨੁਸਾਰ ਯੂਥ-ਅਧਾਰਿਤ ਸਮੁਦਾਇਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ।

ਉਦਘਾਟਨੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਪ੍ਰੇਰਨਾ ਪੁਰੀ, ਆਈ.ਏ.ਐੱਸ., ਸਕੱਤਰ, ਸਿੱਖਿਆ, ਚੰਡੀਗੜ੍ਹ ਪ੍ਰਸ਼ਾਸਨ ਹਾਜ਼ਰ ਰਹੇ। ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਿੱਚ ਕੋਮਲ ਸਿੰਘ ਚੌਧਰੀ, ਪ੍ਰਤੀਨਿਧੀ ਨਿਰਦੇਸ਼ਕ, ਐਨ ਐੱਸ ਐੱਸ, ਯੁਵਕ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ; ਸ਼੍ਰੀ ਕੁਲਵਿੰਦਰ ਸਿੰਘ, ਡਿਪਟੀ ਡਾਇਰੈਕਟਰ, ਯੁਵਕ ਸੇਵਾਵਾਂ, ਪੰਜਾਬ ਸਰਕਾਰ; ਸ਼੍ਰੀਮਤੀ ਰੁਪਿੰਦਰ ਕੌਰ, ਸੂਬਾਈ ਐਨ ਐੱਸ ਐੱਸ ਅਧਿਕਾਰੀ, ਪੰਜਾਬ; ਡਾ. ਨੇਮੀ ਚੰਦ ਗੋਲੀਆ, ਸੂਬਾਈ ਐਨ ਐੱਸ ਐੱਸ ਅਧਿਕਾਰੀ, ਚੰਡੀਗੜ੍ਹ ਪ੍ਰਸ਼ਾਸਨ; ਪ੍ਰੋ. (ਡਾ.) ਰਵੀਰਾਜਾ ਐਨ. ਸੀਤਾਰਾਮ, ਵਾਈਸ ਚਾਂਸਲਰ, ਚੰਡੀਗੜ੍ਹ ਯੂਨੀਵਰਸਿਟੀ; ਪ੍ਰੋ. (ਡਾ.) ਦੇਵਿੰਦਰ ਸਿੰਘ, ਪ੍ਰੋ-ਵਾਈਸ ਚਾਂਸਲਰ, ਚੰਡੀਗੜ੍ਹ ਯੂਨੀਵਰਸਿਟੀ; ਅਤੇ ਬ੍ਰਿਗੇਡੀਅਰ (ਡਾ.) ਗਗਨ ਦੀਪ ਸਿੰਘ ਬਾਠ, ਕਾਰਜਕਾਰੀ ਡਾਇਰੈਕਟਰ, ਡਿਪਾਰਟਮੈਂਟ ਆਫ ਸਟੂਡੈਂਟ ਅਫੇਅਰਜ਼ ਐਂਡ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਯੂਨੀਵਰਸਿਟੀ ਸ਼ਾਮਲ ਸਨ।

ਆਪਣੇ ਉਦਘਾਟਨੀ ਸੰਬੋਧਨ ਵਿੱਚ ਮੁੱਖ ਮਹਿਮਾਨ ਨੇ ਸਮਾਜਿਕ ਤੌਰ ’ਤੇ ਜ਼ਿੰਮੇਵਾਰ ਨੌਜਵਾਨਾਂ ਦੀ ਤਿਆਰੀ ਵਿੱਚ ਐਨ ਐੱਸ ਐੱਸ ਦੀ ਬਦਲਾਅਕਾਰੀ ਭੂਮਿਕਾ ਉਤੇ ਰੋਸ਼ਨੀ ਪਾਈ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਇਸਦੀ ਮਹੱਤਤਾ ਉਭਾਰੀ। ਉਨ੍ਹਾਂ ਕਿਹਾ ਕਿ ਐਨ ਐੱਸ ਐੱਸ ਨੌਜਵਾਨਾਂ ਨੂੰ ਕਮਿਊਨਿਟੀ ਭਾਗੀਦਾਰੀ, ਜਾਗਰੂਕਤਾ ਮੁਹਿੰਮਾਂ ਅਤੇ ਜ਼ਮੀਨੀ ਪੱਧਰ ਦੀਆਂ ਪਹਿਲਕਦਮੀਆਂ ਰਾਹੀਂ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਮਜ਼ਬੂਤ ਮੰਚ ਪ੍ਰਦਾਨ ਕਰਦਾ ਹੈ।
ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਐਨ ਐੱਸ ਐੱਸ ਪ੍ਰੋਗਰਾਮ ਅਧਿਕਾਰੀਆਂ ਨੂੰ ਆਧੁਨਿਕ ਸਾਧਨਾਂ, ਲੀਡਰਸ਼ਿਪ ਹੁਨਰਾਂ ਅਤੇ ਨਵੀਨਤਮ ਦ੍ਰਿਸ਼ਟੀਕੋਣ ਨਾਲ ਸਸ਼ਕਤ ਬਣਾਉਣਾ ਜ਼ਰੂਰੀ ਹੈ, ਤਾਂ ਜੋ ਉਹ ਵਲੰਟੀਅਰਜ਼ ਨੂੰ ਵਾਤਾਵਰਣੀ ਸਥਿਰਤਾ, ਜਨ ਸਿਹਤ ਜਾਗਰੂਕਤਾ ਅਤੇ ਸਮਾਜਿਕ ਸਮਾਵੇਸ਼ ਵਰਗੇ ਆਧੁਨਿਕ ਮੁੱਦਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਮਾਰਗਦਰਸ਼ਨ ਦੇ ਸਕਣ।

ਸ਼੍ਰੀ ਜੈ ਭਗਵਾਨ, ਖੇਤਰੀ ਨਿਰਦੇਸ਼ਕ, ਐਨ ਐੱਸ ਐੱਸ ਖੇਤਰੀ ਨਿਰਦਾਸ਼ਾਲਾ, ਚੰਡੀਗੜ੍ਹ ਨੇ ਐਨ ਐੱਸ ਐੱਸ ਅਧੀਨ ਮੁੱਖ ਤਰਜੀਹਾਂ ਅਤੇ ਚੱਲ ਰਹੀਆਂ ਪਹਿਲਕਦਮੀਆਂ ਦੀ ਰੂਪ ਰੇਖਾ ਪੇਸ਼ ਕੀਤੀ ਅਤੇ ਪ੍ਰੋਗਰਾਮ ਅਧਿਕਾਰੀਆਂ ਨੂੰ ਨਵੀਨਤਮ, ਪ੍ਰਭਾਵਸ਼ਾਲੀ ਅਤੇ ਕਮਿਊਨਿਟੀ ਅਧਾਰਿਤ ਦ੍ਰਿਸ਼ਟੀਕੋਣ ਅਪਣਾਉਣ ਲਈ ਪ੍ਰੇਰਿਤ ਕੀਤਾ।

ਕਨਵੈਂਸ਼ਨ ਦੇ ਪਹਿਲੇ ਦਿਨ ਦੌਰਾਨ ਐਨ ਐੱਸ ਐੱਸ ਪ੍ਰੋਗਰਾਮਾਂ ਨੂੰ ਮਜ਼ਬੂਤੀ ਨਾਲ ਲਾਗੂ ਕਰਨ, ਕਮਿਊਨਿਟੀ ਭਾਗੀਦਾਰੀ ਨੂੰ ਵਧਾਉਣ ਅਤੇ ਵੱਖ-ਵੱਖ ਸੰਸਥਾਵਾਂ ਵਿੱਚ ਸਰਵੋਤਮ ਅਭਿਆਸਾਂ ਦੇ ਆਦਾਨ-ਪ੍ਰਦਾਨ ’ਤੇ ਕੇਂਦ੍ਰਿਤ ਇੰਟਰਐਕਟਿਵ ਸੈਸ਼ਨ ਆਯੋਜਿਤ ਕੀਤੇ ਗਏ। ਸੀਨੀਅਰ ਅਧਿਕਾਰੀਆਂ ਨੇ ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਨੌਜਵਾਨਾਂ ਨੂੰ ਸਮਾਜਿਕ ਯੋਗਦਾਨ ਲਈ ਮਜ਼ਬੂਤ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।

ਕਨਵੈਂਸ਼ਨ ਦਾ ਦੂਜਾ ਦਿਨ ਕੱਲ੍ਹ ਜਾਰੀ ਰਹੇਗਾ, ਜਿਸ ਵਿੱਚ ਰਾਸ਼ਟਰ ਨਿਰਮਾਣ ਅਤੇ ਯੂਥ ਸਸ਼ਕਤੀਕਰਨ ਵਿੱਚ ਐਨ ਐੱਸ ਐੱਸ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਲਈ ਸੈਸ਼ਨ ਆਯੋਜਿਤ ਕੀਤੇ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ