Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਐਨ.ਐਸ.ਐਸ. ਸੱਤ ਰੋਜ਼ਾ ਕੈਂਪ ਦੇ ਪੰਜਵੇਂ ਦਿਨ ਵਿਦਿਆਰਥੀਆਂ ਲਈ ਇੱਕ  ਮੋਟੀਵੇਸ਼ਨਲ ਸੈਮੀਨਾਰ ਕਰਵਾਇਆ 

24 ਦਸੰਬਰ, 2025 06:44 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਆਰ.ਕੇ.ਆਰੀਆ ਕਾਲਜ ਨਵਾਂ ਸ਼ਹਿਰ ਵਿੱਚ ਪ੍ਰਿੰਸੀਪਲ ਡਾਕਟਰ ਪੁਨੀਤ ਅਨੇਜਾ ਦੀ ਯੋਗ ਅਗਵਾਈ ਵਿੱਚ ਚੱਲ ਰਹੇ ਐਨ.ਐਸ.ਐਸ. ਸੱਤ ਰੋਜ਼ਾ ਕੈਂਪ ਦੇ ਪੰਜਵੇਂ ਦਿਨ ਵਿਦਿਆਰਥੀਆਂ ਲਈ ਇੱਕ  ਮੋਟੀਵੇਸ਼ਨਲ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਉੱਘੇ ਸਾਹਿਤਕਾਰ, ਲੇਖਕ, ਗੀਤਕਾਰ ਅਤੇ ਪੱਤਰਕਾਰ ਸ੍ਰੀ ਐਸ ਅਸ਼ੋਕ ਭੌਰਾ ਜੀ ਵਿਸ਼ੇਸ਼ ਤੌਰ ਤੇ ਪਹੁੰਚੇ । ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰੋਫੈਸਰ ਮ੍ਰਿਦਲਾ ਪੁਸ਼ਕਰਨਾ ਵੱਲੋਂ ਆਏ ਹੋਏ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਹਨਾਂ ਦਾ ਸਵਾਗਤ ਕੀਤਾ ਗਿਆ। ਪ੍ਰੋਗਰਾਮ ਅਫਸਰ ਅਮਨਦੀਪ ਕੌਰ ਨੇ ਆਏ ਹੋਏ ਮਹਿਮਾਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਅਸ਼ੋਕ ਭੌਰਾ ਜੀ ਨੇ ਬਹੁਤ ਸਾਰੇ ਵਿਸ਼ਿਆਂ ਉੱਪਰ ਲਗਭਗ 30 ਕਿਤਾਬਾਂ ਲਿਖੀਆਂ ਹਨ। ਕਈ ਹਜ਼ਾਰ ਉਨਾਂ ਦੇ ਆਰਟੀਕਲ ਦੇਸ਼ ਅਤੇ ਵਿਦੇਸ਼ ਦੇ ਅਖਬਾਰ ਅਤੇ ਮੈਗਜ਼ੀਨ ਵਿੱਚ ਛਪੇ ਹਨ। ਲਿਖਣ ਕਲਾ ਤੋਂ ਇਲਾਵਾ ਪੰਜਾਬੀ ਕਲਚਰ ਅਤੇ ਮੀਡੀਆ ਨੂੰ ਵੀ ਪ੍ਰਮੋਟ ਕਰਨ ਲਈ ਉਹਨਾਂ ਦਾ ਵਡਮੁੱਲਾ ਯੋਗਦਾਨ ਰਿਹਾ ਹੈ। ਬਹੁਤ ਸਾਰੇ ਸਾਹਿਤਿਕ ਤੇ ਸੱਭਿਆਚਾਰਕ ਪ੍ਰੋਗਰਾਮ ਉਹਨਾਂ ਦੀ ਅਗਵਾਈ ਵਿੱਚ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਤੇ ਪ੍ਰਸਾਰਿਤ ਹੁੰਦੇ ਹਨ। ਮੁਖ ਮਹਿਮਾਨ ਸ੍ਰੀ ਐਸ ਅਸ਼ੋਕ ਭੌਰਾ ਜੀ ਨੇ ਵਿਦਿਆਰਥੀਆਂ ਨਾਲ ਆਪਣੀ ਦੇਸ਼ ਵਿਦੇਸ਼ ਦੀ ਜ਼ਿੰਦਗੀ ਦੇ ਤਜਰਬੇ ਸਾਂਝੇ ਕਰਦੇ ਹੋਏ ਕਿਹਾ ਹਰ ਇਨਸਾਨ ਨੂੰ ਕਿਤਾਬਾਂ ਨਾਲ ਸਾਂਝ ਪਾਉਣੀ ਚਾਹੀਦੀ ਹੈ । ਚੰਗੀਆਂ ਕਿਤਾਬਾਂ ਪੜ੍ਨ ਵਾਲੇ ਵਿਦਿਆਰਥੀ ਜ਼ਿੰਦਗੀ ਵਿੱਚ ਜਰੂਰ ਕਾਮਯਾਬ ਹੁੰਦੇ ਹਨ। ਹਰ ਵਿਦਿਆਰਥੀ ਵਿੱਚ ਕੋਈ ਨਾ ਕੋਈ ਗੁਣ ਜਰੂਰ ਹੁੰਦਾ ਹੈ ਅਸੀਂ ਸਾਰੇ ਹੀ ਜ਼ਿੰਦਗੀ ਵਿੱਚ ਕਾਮਯਾਬ ਹੋ ਸਕਦੇ ਹਾਂ। ਸਾਨੂੰ ਦੁਨੀਆਂ ਵਿੱਚ ਵਿਚਰਨਾ ਚਾਹੀਦਾ ਹੈ ਜਿਸ ਨਾਲ ਸਾਡੇ ਵਿੱਚ ਸਾਡੇ ਆਤਮ ਵਿਸ਼ਵਾਸ ਵਿੱਚ ਵਾਧਾ ਹੁੰਦਾ ਹੈ। ਛੋਟੀਆਂ ਛੋਟੀਆਂ ਰੌਚਕ ਕਹਾਣੀਆਂ ਸੁਣਾ ਕੇ ਉਹਨਾਂ ਨੇ ਵਿਦਿਆਰਥੀਆਂ ਨੂੰ ਚੰਗੇ ਮੈਸੇਜ ਦਿੱਤੇ ।ਆਪਣੇ ਭਾਸ਼ਣ ਦੇ ਦੌਰਾਨ ਉਨਾਂ ਨੇ ਵਿਦਿਆਰਥੀਆਂ ਨੂੰ ਕੀਲ ਕੇ ਬਿਠਾਈ ਰੱਖਿਆ। ਅੰਤ ਵਿੱਚ ਪ੍ਰੋਫੈਸਰ ਮ੍ਰਿਦਲਾ ਪੁਸ਼ਕਰਨਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ  ਉਹਨਾਂ ਦਾ ਇੱਥੇ ਆਉਣਾ ਸਾਡੇ ਕਾਲਜ ਲਈ ਬੜੇ ਮਾਣ ਦੀ ਗੱਲ ਹੈ। ਉਹਨਾਂ ਦੀਆਂ ਗੱਲਾਂ ਸਾਡੇ ਵਿਦਿਆਰਥੀਆਂ ਦੀ  ਜਿੰਦਗੀ ਵਿੱਚ ਇੱਕ ਚੰਗੀ ਸੇਧ ਦੇਣਗੀਆਂ। ਇਹ ਸੈਮੀਨਾਰ ਹਮੇਸ਼ਾ ਹੀ ਉਹ ਯਾਦ ਰੱਖਣਗੇ। ਇਸ ਸੈਮੀਨਾਰ ਦੌਰਾਨ ਸ੍ਰੀ ਤਰਲੋਚਨ ਸਿੰਘ ਪਠਲਾਵਾ, ਡਾਕਟਰ ਰੇਨੂ ਕਾਰਾ, ਪ੍ਰੋਫੈਸਰ ਕੇਵਲ ਕ੍ਰਿਸ਼ਨ, ਪ੍ਰੋਫੈਸਰ ਨਵਦੀਪ ਕੌਰ ,ਐਨ ਐਸ ਐਸ ਪ੍ਰੋਗਰਾਮ ਅਫਸਰ ਪ੍ਰੋਫੈਸਰ ਰੋਬਿਨ ਕੁਮਾਰ, ਡਾਕਟਰ ਜਸਵੀਰ ਸਿੰਘ ,ਡਾਕਟਰ ਜਸਪ੍ਰੀਤ ਕੌਰ, ਪ੍ਰੋਫੈਸਰ ਸੁਰਜੀਤ ਕੌਰ ਅਤੇ ਪ੍ਰੋਫੈਸਰ ਅਨਿਕਾ ਹਾਜ਼ਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼