ਸੁਨਾਮ (ਰਮੇਸ਼ ਗਰਗ )ਨੂੰ ਐਮ.ਡੀ. ਪਬਲਿਕ ਹਾਈ ਸਕੂਲ ਸੁਨਾਮ ਵਿਖੇ ਵਿਦਿਆਰਥੀਆਂ ਲਈ ਪੂਲ ਪਾਰਟੀ ਦਾ ਆਯੋਜਨ ਬੜੇ ਹੀ ਉਤਸ਼ਾਹ ਅਤੇ ਰੰਗਾਰੰਗ ਢੰਗ ਨਾਲ ਕੀਤਾ ਗਿਆ। ਇਸ ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਨੇ ਪਾਣੀ ਨਾਲ ਸੰਬੰਧਿਤ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਖੂਬ ਆਨੰਦ ਮਾਣਿਆ।
ਸਮਾਗਮ ਦੌਰਾਨ ਬੱਚਿਆਂ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਅਤੇ ਅਧਿਆਪਕਾਂ ਵੱਲੋਂ ਹਰ ਗਤੀਵਿਧੀ ਦੀ ਨਿਗਰਾਨੀ ਕੀਤੀ ਗਈ। ਰੰਗ-ਬਿਰੰਗੇ ਸਜਾਵਟੀ ਪ੍ਰਬੰਧ, ਸੰਗੀਤ ਅਤੇ ਮਨੋਰੰਜਕ ਖੇਡਾਂ ਨੇ ਪੂਰੇ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ।
ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਬੱਚਿਆਂ ਦੇ ਮਨੋਰੰਜਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਟੀਮ ਵਰਕ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਵਿਦਿਆਰਥੀਆਂ ਨੇ ਵੀ ਇਸ ਪੂਲ ਪਾਰਟੀ ਨੂੰ ਬਹੁਤ ਹੀ ਯਾਦਗਾਰ ਅਤੇ ਰੋਮਾਂਚਕ ਅਨੁਭਵ ਦੱਸਿਆ।
ਅੰਤ ਵਿੱਚ ਸਕੂਲ ਪ੍ਰਿੰਸੀਪਲ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਸਮਾਗਮ ਦੀ ਸਫਲਤਾ ਲਈ ਵਧਾਈ ਦਿੱਤੀ ਗਈ।