Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਐੱਚ.ਪੀ.ਵੀ. ਟੀਕਾਕਰਨ ਬਾਰੇ ਗਲਤ ਧਾਰਨਾਵਾਂ ਦੂਰ ਕੀਤੀਆਂ ਜਾਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

18 ਮਾਰਚ, 2026 06:29 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਲੰਘੇ ਦਿਨੀਂ  ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਫਰਵਰੀ ਅਤੇ ਮਾਰਚ ਮਹੀਨੇ ਦੇ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਸਬੰਧੀ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ ਗਈ।
 
ਮੀਟਿੰਗ ਦੌਰਾਨ ਸਿਵਲ ਸਰਜਨ ਨੇ ਸਾਰੇ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਉਨ੍ਹਾਂ ਦੇ ਨਿਰਧਾਰਤ ਟੀਚਿਆਂ ਨੂੰ ਸਮੇਂ ਸਿਰ ਪ੍ਰਾਪਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਖਾਸ ਤੌਰ ’ਤੇ ਐੱਚ.ਪੀ.ਵੀ. ਟੀਕਾਕਰਨ ਬਾਰੇ ਆਮ ਲੋਕਾਂ ਵਿੱਚ ਫੈਲ ਰਹੀਆਂ ਗਲਤ ਧਾਰਨਾਵਾਂ ਅਤੇ ਅਫਵਾਹਾਂ ਨੂੰ ਦੂਰ ਕਰਨ ਲਈ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ।
 
ਡਾ. ਗੁਰਿੰਦਰਜੀਤ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਉਹ ਮਾਪਿਆਂ ਨੂੰ ਆਪਣੀਆਂ 14 ਸਾਲ ਉਮਰ ਦੀਆਂ ਲੜਕੀਆਂ ਨੂੰ ਐੱਚ.ਪੀ.ਵੀ. ਟੀਕਾਕਰਨ ਕਰਵਾਉਣ ਲਈ ਪ੍ਰੋਤਸਾਹਿਤ ਕਰਨ ਤਾਂ ਜੋ 90 ਦਿਨਾ ਰਾਸ਼ਟਰੀ ਐੱਚ.ਪੀ.ਵੀ. ਟੀਕਾਕਰਨ ਮੁਹਿੰਮ ਸਫਲ ਬਣਾਇਆ ਜਾ ਸਕੇ ਅਤੇ ਲੜਕੀਆਂ ਦਾ ਭਵਿੱਖ ਸਰਵਾਈਕਲ ਕੈਂਸਰ ਤੋਂ ਸੁਰੱਖਿਅਤ ਹੋ ਸਕੇ। ਡਾ. ਗੁਰਿੰਦਰਜੀਤ ਸਿੰਘ ਨੇ ਸਰਵਾਈਕਲ ਕੈਂਸਰ ਨੂੰ ਰੋਕਣ ਵਿੱਚ ਟੀਕਾਕਰਨ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਦੱਸਿਆ ਕਿ ਇਹ ਧਾਰਨਾਵਾਂ ਗਲਤ ਹਨ ਕਿ ਐੱਚ.ਪੀ.ਵੀ. ਟੀਕਾ ਔਰਤਾਂ ਵਿੱਚ ਗਰਭ ਅਵਸਥਾ ਜਾਂ ਮਾਂਹਵਾਰੀ ਚੱਕਰ ਨੂੰ ਪ੍ਰਭਾਵਿਤ ਕਰਦਾ ਹੈ। ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ ਅਤੇ ਸਰਵਾਈਕਲ ਕੈਂਸਰ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਸਮਰੱਥ ਹੈ। 
 
ਉਨ੍ਹਾਂ ਇਹ ਵੀ ਕਿਹਾ ਕਿ ਹਰ ਸਰਕਾਰੀ ਸਿਹਤ ਸੰਸਥਾ ਦਾ ਮੁਖੀ ਇਹ ਯਕੀਨੀ ਬਣਾਏ ਕਿ ਇਲਾਜ ਲਈ ਆਉਣ ਵਾਲੇ ਹਰ ਮਰੀਜ਼ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਸਹੂਲਤਾਂ ਮਿਲਣ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨਾਲ ਸਹਿਜਤਾ ਅਤੇ ਨਰਮੀ ਨਾਲ ਪੇਸ਼ ਆਉਣਾ ਸਿਹਤ ਵਿਭਾਗ ਦੀ ਮੁੱਖ ਜ਼ਿੰਮੇਵਾਰੀ ਹੈ।
 
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੇ ਨਿਰਧਾਰਤ ਟੀਚਿਆਂ ਨੂੰ ਮਿਥੇ ਸਮੇਂ ਅੰਦਰ ਪੂਰਾ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇ।
 
ਇਸ ਮੌਕੇ ਕਾਰਜਕਾਰੀ ਸਹਾਇਕ ਸਿਵਲ ਸਰਜਨ ਡਾ. ਚਰਨਜੀਤ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹਰਪਿੰਦਰ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਰੇਨੂੰ ਮਿੱਤਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਡਾ. ਜਸਵਿੰਦਰ ਸਿੰਘ, ਡਾ. ਨੀਨਾ ਸ਼ਾਂਤ, ਡਾ. ਸਤਿੰਦਰਜੀਤ ਕੌਰ, ਡਾ. ਸੋਨੀਆ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ