Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਐੱਮ. ਪੀ. ਸੰਤ ਸੀਚੇਵਾਲ ਅਤੇ ਵਿਧਾਇਕ ਬਿਲਾਸਪੁਰ ਵੱਲੋਂ ਮੀਂਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ

29 ਜੁਲਾਈ, 2025 03:59 PM

ਮੋਗਾ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਬੁੱਟਰਾਂ, ਬੱਘੀਪੁਰਾ, ਲੋਪੋ ਦੌਧਰ, ਰਾਮੂਵਾਲ ਹਰਦੋਕੇ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਕੇ ਹੱਲ ਕਰਨ ਦਾ ਭਰੋਸਾ ਦਿੱਤਾ। ਮੀਂਹ ਦੇ ਪਾਣੀ ਕਾਰਨ ਝੋਨੇ ਦੀਆਂ ਖਰਾਬ ਹੋਈਆਂ ਫਸਲਾਂ ਦਾ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇਗਾ। ਸੰਤ ਸੀਚੇਵਾਲ ਅਤੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਸੰਤ ਸੀਚੇਵਾਲ ਨੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਦੇਣ ਦੀ ਪੇਸ਼ਕਸ਼ ਕੀਤੀ ਸੀ ਜਿਨ੍ਹਾਂ ਦਾ ਝੋਨਾ ਮੀਂਹ ਕਾਰਨ ਖਰਾਬ ਹੋਇਆ, ਇਕ ਕਿਸਾਨ ਨੂੰ ਉਨ੍ਹਾਂ ਨੇ ਚਾਰ ਏਕੜ ਵਿਚ ਮੁੜ ਝੋਨਾ ਲਾਉਣ ਲਈ ਸੁਲਤਾਨਪੁਰ ਤੋਂ ਪਨੀਰੀ ਭੇਜੀ ਵੀ ਸੀ।

ਮੌਕੇ ’ਤੇ ਕਿਸਾਨਾਂ ਵੱਲੋਂ ਇਹ ਮੰਗ ਵੀ ਕੀਤੀ ਕਿ ਪਾਣੀ ਦੀ ਨਿਕਾਸੀ ਲਈ ਕੁਝ ਥਾਵਾਂ ’ਤੇ ਪੁਲੀਆਂ ਬਣਾਈਆਂ ਜਾਣ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦੋਵੇਂ ਆਗੂ ਪਿੰਡ ਲੋਪੋ ਦੀ ਅਨਾਜ ਮੰਡੀ ਵੀ ਗਏ ਜਿੱਥੇ ਮੋਟਰਾਂ ਲਾ ਕੇ ਖੇਤਾਂ ਵਿਚੋਂ ਪਾਣੀ ਕੱਢਿਆ ਜਾ ਰਿਹਾ ਹੈ। ਇਕ ਪੱਖਾ ਸੰਤ ਸੀਚੇਵਾਲ ਦੇ ਉਦਮ ਸਦਕਾ ਇੱਥੇ ਲੱਗਾ ਹੋਇਆ ਹੈ, ਜਿਹੜਾ ਦਿਨ-ਰਾਤ ਖੇਤਾਂ ਵਿਚੋਂ ਪਾਣੀ ਕੱਢਣ ਲਈ ਚਲਾਇਆ ਜਾ ਰਿਹਾ ਹੈ। ਸੰਤ ਸੀਚੇਵਾਲ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਹਾਜ਼ਰੀ ਵਿਚ ਕਿਹਾ ਕਿ ਇਸ ਇਲਾਕੇ ਵਿਚੋਂ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਿਸਾਨਾਂ ਦੀਆਂ ਫਸਲਾਂ ਪਾਣੀ ਵਿਚ ਡੁੱਬਣ ਨਾਲ ਬਰਬਾਦ ਹੁੰਦੀਆਂ ਹਨ।

ਉਨ੍ਹਾਂ ਡਰੇਨਜ਼ ਵਿਭਾਗ, ਮੰਡੀ ਬੋਰਡ ਅਤੇ ਐੱਸ. ਡੀ. ਐੱਮ. ਨੂੰ ਹਦਾਇਤਾਂ ਕੀਤੀਆਂ ਕਿ ਜਿੱਥੇ-ਜਿੱਥੇ ਵੀ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਛੋਟੀਆਂ ਪੁਲੀਆਂ ਬਣਾਉਣ ਦੀ ਲੋੜ ਹੈ, ਉਸ ਦਾ ਸਰਵੇ ਕਰਨ ਤਾਂ ਜੋ ਉਥੇ ਪੁਲੀਆਂ ਦਾ ਨਿਰਮਾਣ ਕਰਵਾਇਆ ਜਾ ਸਕੇ। ਸੰਤ ਸੀਚੇਵਾਲ ਨੇ ਦੱਸਿਆ ਕਿ ਜਿੱਥੇ ਪਾਣੀ ਦਾ ਕੁਦਰਤੀ ਵਹਿਣ ਹੁੰਦਾ ਹੈ, ਉਥੋਂ ਦੀ ਪਾਣੀ ਸਮਾਂ ਪਾ ਕੇ ਇੱਕ ਵਾਰ ਲੰਘਦਾ ਜਰੂਰ ਹੈ ਜੋ ਕਈ ਵਾਰ ਤਬਾਹੀ ਦਾ ਕਾਰਨ ਬਣ ਜਾਂਦਾ ਹੈ।

ਉਨ੍ਹਾਂ ਕਿਸਾਨਾਂ ਦੀ ਹਾਜ਼ਰੀ ਵਿਚ ਹੀ ਕਿਹਾ ਕਿ ਉਹ ਪੁਲੀਆਂ ਬਣਾਉਣ ਵਿਚ ਵਿਭਾਗਾਂ ਨਾਲ ਸਹਿਯੋਗ ਕਰਨ ਤਾਂ ਜੋ ਚਿਰਾਂ ਤੋਂ ਲਟਕਦੀ ਆ ਰਹੀ ਇਹ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਸਕੇ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਸੜਕਾਂ ਉਚੀਆਂ ਹੋਣ ਕਾਰਨ ਵੀ ਪਾਣੀ ਦੀ ਨਿਕਾਸੀ ਵਿਚ ਸਮਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਵਿਸ਼ੇਸ਼ ਗਦਾਵਰੀ ਕਰਨ ਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕਰ ਦਿੱਤੀਆਂ ਹੋਈਆਂ ਹਨ। ਸੰਤ ਸੀਚੇਵਾਲ ਅਤੇ ਵਿਧਾਇਕ ਬਿਲਾਸਪੁਰਾ ਲੋਪੋ ਵਿਖੇ ਸੰਤ ਦਰਬਾਰਾ ਸਿੰਘ ਦੇ ਅਸਥਾਨ ’ਤੇ ਜਾ ਕੇ ਨਤਮਸਤਕ ਵੀ ਹੋਏ। ਇਸ ਮੌਕੇ ਪਿੰਡਾਂ ਦੇ ਪੰਚ ਸਰਪੰਚ, ਡਰੇਨਜ਼ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ