Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਐੱਮ.ਟੀ.ਪੀ. ਕਿੱਟਾਂ ਦੀ ਅਣਅਧਿਕਾਰਿਤ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ’ਤੇ ਰੱਖੀ ਜਾਵੇ ਪੈਨੀ ਨਜ਼ਰ : ਸਹਾਇਕ ਕਮਿਸ਼ਨਰ (ਜਨਰਲ) ਸ. ਜਗਦੀਪ ਸਿੰਘ

12 ਨਵੰਬਰ, 2025 05:20 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਸ. ਅੰਕੁਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ (ਜਨਰਲ) ਸ. ਜਗਦੀਪ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮੰਗਲਵਾਰ ਨੂੰ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਆਯੋਜਿਤ ਹੋਈ, ਜਿਸ ਵਿਚ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਪ੍ਰਗਤੀ ਕੰਮਾਂ ਤੇ ਗਤੀਵਿਧੀਆਂ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਸ. ਜਗਦੀਪ ਸਿੰਘ ਨੇ ਸਿਹਤ ਵਿਭਾਗ ਅਧਿਕਾਰੀਆਂ ਸਮੇਤ ਵੱਖ-ਵੱਖ ਭਾਈਵਾਲ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਸਮੇਤ ਜ਼ਿਲ੍ਹਾ ਡਰੱਗ ਅਫਸਰ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਡਰੱਗ ਕੰਟੋਰਲ ਪ੍ਰੋਗਰਾਮ ਅਧੀਨ ਕੈਮਿਸਟ ਸਟੋਰਾਂ ਦੀ ਨਿਰੰਤਰ ਜਾਂਚ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ ਕਿੱਟਾਂ (ਐੱਮ.ਟੀ.ਪੀ. ਕਿੱਟਾਂ) ਦੀ ਅਣਅਧਿਕਾਰਿਤ ਵਿਕਰੀ ਨੂੰ ਠੱਲ੍ਹ ਪਾਉਣ ਸਮੇਤ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਰੋਕਣ ਲਈ ਸਖਤ ਰੁੱਖ ਅਪਣਾਇਆ ਹੈ। ਉਨ੍ਹਾਂ ਹਦਾਇਤ ਕਰਦੇ ਹੋਏ ਕਿਹਾ ਕਿ ਮੈਡੀਕਲ ਸਟੋਰਾਂ ਨੂੰ ਨਿਰਦੇਸ਼ ਦਿੱਤੇ ਜਾਣ ਕਿ ਐੱਮ.ਟੀ.ਪੀ. ਕਿੱਟਾਂ ਰਜਿਸਟਰਡ ਮੈਡੀਕਲ ਪ੍ਰੈਕਟਿਸ਼ਨਰਾਂ ਦੀ ਵੈਧ ਪਰਚੀ ਤੋਂ ਬਿਨਾਂ ਨਾ ਵੇਚੀ ਜਾਵੇ ਤਾਂ ਜੋ ਇਨ੍ਹਾਂ ਕਿੱਟਾਂ ਦੀ ਦੁਰਵਰਤੋਂ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਐੱਮ.ਟੀ.ਪੀ. ਕਿੱਟਾਂ ਦਾ ਸਾਰਾ ਰਿਕਾਰਡ ਮਨਟੇਨ ਕਰਵਾਇਆ ਜਾਵੇ। ਜੇਕਰ ਕੋਈ ਵੀ ਕੈਮਿਸਟ ਸਟੋਰ ਐੱਮ.ਟੀ.ਪੀ. ਕਿੱਟਾਂ ਦੀ ਅਣਅਧਿਕਾਰਿਤ ਵਿਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਐੱਮ.ਟੀ.ਪੀ. ਐਕਟ ਅਤੇ ਡਰੱਗ ਕੰਟਰੋਲ ਅਤੇ ਕੋਸਮੈਟਿਕਸ ਐਕਟ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
     
ਸਹਾਇਕ ਕਮਿਸ਼ਨਰ (ਜਨਰਲ) ਸ. ਜਗਦੀਪ ਸਿੰਘ ਨੇ ਜ਼ਿਲ੍ਹੇ ਵਿਚ ਇਕ ਮਾਤਰੀ ਮੌਤ ਦੇ ਕੇਸ ਵਿਚ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਜੇਕਰ ਸਿਹਤ ਵਿਭਾਗ ਨੂੰ ਮਾਤਰੀ ਮੌਤਾਂ ਦੀ ਰੋਕਥਾਮ ਵਿਚ ਕਿਸੇ ਵੀ ਤਰ੍ਹਾਂ ਦੇ ਸਹਿਯੋਗ ਦੀ ਜ਼ਰੂਰਤ ਹੈ ਤਾਂ ਉਸ ਸਬੰਧੀ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਾਤਰੀ ਮੌਤ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਗਰਭਵਤੀ ਔਰਤਾਂ ਦੀ ਸਮੇਂ ਸਿਰ ਰਜਿਸ਼ਟ੍ਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਸਰਕਾਰੀ ਸਿਹਤ ਸੰਸਥਾਵਾਂ ਵਿਚ ਸੰਸਥਾਗਤ ਜਣੇਪਿਆਂ ਨੂੰ ਹੁਲਾਰਾ ਮਿਲਦਾ ਰਹੇ। ਉਨ੍ਹਾਂ ਕਿਹਾ ਕਿ ਹਰ ਇੱਕ ਉੱਚ ਜੋਖਿਮ ਵਾਲੀਆਂ ਮਾਵਾਂ ਦਾ ਵਿਸ਼ੇਸ਼ ਧਿਆਨ ਰੱਖ ਕੇ ਉਸਦਾ ਸੁਰੱਖਿਅਤ ਜਣੇਪਾ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਜਣੇਪੇ ਦੀ ਦਰ ਨੂੰ ਹੋਰ ਵਧਾਉਣ ਲਈ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਜਣੇਪਾ ਕਰਵਾਉਣ ਵਾਲੀਆਂ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

 

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਚੌਕਸ ਹੈ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੈਕਟਰ ਬੋਰਨ ਬਿਮਾਰੀਆਂ ਦੇ ਪ੍ਰਸਾਰ ਨੂੰ ਰੋਕਣ ਲਈ ਜਾਗਰੂਕਤਾ, ਸਰਵੇ ਗਤੀਵਿਧੀਆਂ, ਸੈਂਪਲਿੰਗ ਅਤੇ ਇਲਾਜ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ। ਉਨ੍ਹਾਂ ਡੇਂਗੂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਹਦਾਇਤ ਕਰਦੇ ਹੋਏ ਕਿਹਾ ਕਿ ਹੋਟ ਸਪੋਟ ਇਲਾਕਿਆਂ ਵਿਚ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ ਤੇ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਆਯੋਜਿਤ ਕਰਕੇ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਕਮਿਊਨਿਟੀ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਫੂਡ ਸੇਫਟੀ ਵਿੰਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਫੂਡ ਸੇਫਟੀ ਐਕਟ ਨੂੰ ਜ਼ਿਲ੍ਹੇ ਵਿੱਚ ਪੂਰਨ ਤੌਰ ’ਤੇ ਲਾਗੂ ਕੀਤਾ ਜਾਵੇ। ਜਿੱਥੇ ਕਿਤੇ ਕੋਈ ਮਿਲਾਵਟ ਦਾ ਸ਼ੱਕ ਹੋਵੇ ਤਾਂ ਉਸ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾਣ ਅਤੇ ਮਿਲਾਵਟ ਖੋਰਾ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਜ਼ਿਲ੍ਹੇ ਵਿਚ ਖਾਣ-ਪੀਣ ਵਾਲੀਆਂ ਵਸਤਾਂ ਦੇ ਮਿਆਰ ਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਯਕੀਨੀ ਬਣਾਈਆਂ ਜਾਣ।

ਉਨ੍ਹਾਂ ਅੱਗੇ ਕਿਹਾ ਕਿ ਰਾਸ਼ਟਰੀ ਬਾਲ ਸਵੱਸਥਿਆ ਕਾਰਿਆਕ੍ਰਮ (ਆਰ.ਬੀ.ਐੱਸ.ਕੇ.) ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਸਰਕਾਰੀ ਸਕੂਲਾਂ ਵਿਚ ਪੜ੍ਹਦੇ ਅਤੇ ਆਂਗਣਵਾੜੀਆਂ ਵਿਚ ਰਜਿਸਟਰਡ 0 ਤੋਂ 18 ਸਾਲ ਤੱਕ ਦੇ ਬਿਮਾਰ ਬੱਚਿਆਂ ਦਾ ਸਿਹਤ ਵਿਭਾਗ ਦੀਆਂ ਮੋਬਾਇਲ ਸਿਹਤ ਟੀਮਾਂ ਮਿੱਥੇ ਸਮੇਂ 'ਚ ਇਲਾਜ ਯਕੀਨੀ ਬਣਾਉਣ।
ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਅਧੀਨ ਬੱਚਿਆਂ ਦੇ ਟੀਕਾਕਰਨ ਸਬੰਧੀ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਿਚ ਬੱਚਿਆਂ ਦੇ ਟੀਕਾਕਰਨ ਦੀ ਮੌਜੂਦਾ ਸਥਿਤੀ ਬਿਹਤਰ ਹੈ ਪਰ ਫਿਰ ਵੀ ਉੱਚ ਜ਼ੋਖਮ ਵਾਲੇ ਇਲਾਕਿਆਂ ਵਿਚ ਟੀਕਾਕਰਨ ਦੀ ਦਰ ’ਤੇ ਨਜ਼ਰ ਰੱਖੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿਹਤ ਅਫਸਰ ਡਾ ਰੇਣੂ ਮਿੱਤਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਸਿੰਘ, ਡਾ ਸਤਵਿੰਦਰਪਾਲ ਸਿੰਘ, ਗੀਤਾਂਜਲੀ ਸਿੰਘ, ਡਾ ਚਰਨਜੀਤ ਕੁਮਾਰ, ਡਾ ਜਸਵਿੰਦਰ ਸਿੰਘ ਨੀਨਾ ਸ਼ਾਂਤ, ਡਾ ਸੋਨੀਆ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ