Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਓਡੀਸ਼ਾ ਦੇ ਸਿਜਿਮਾਲੀ 'ਚ ਹਿੰਸਾ ਦੀ ਹੋਵੇ ਸੁਤੰਤਰ ਜਾਂਚ, ਪੇਸਾ ਅਤੇ ਜੰਗਲਾਤ ਕਾਨੂੰਨ ਦੀ ਕੀਤੀ ਜਾਵੇ ਪਾਲਣਾ : ਜੈਰਾਮ ਰਮੇਸ਼

28 ਅਪ੍ਰੈਲ, 2026 06:05 PM

ਨਵੀਂ ਦਿੱਲੀ : ਕਾਂਗਰਸ ਨੇ ਓਡੀਸ਼ਾ 'ਮੰਗਲਵਾਰ ਚ ਪਾਕਸਾਈਟ ਮਾਈਨਿੰਗ ਪ੍ਰਾਜੈਕਟ ਦੇ ਖ਼ਿਲਾਫ਼ ਆਦਿਵਾਸੀਆਂ ਦੇ ਵਿਰੋਧ ਪ੍ਰਦਰਸ਼ਨ ਨਾਲ ਜੁੜੇ ਮਾਮਲੇ ਨੂੰ ਲੈ ਕੇ ਮੰਗਲਵਾਰ ਨੂੰ ਕਿਹਾ ਕਿ ਕੇਂਦਰੀ ਜਨਜਾਤੀ ਕਾਰਜ ਮੰਤਰੀ ਜੁਆਲ ਓਰਾਮ ਨੂੰ ਯਕੀਨੀ ਕਰਨਾ ਚਾਹੀਦਾ ਕਿ ਹਾਲੀਆ ਹਿੰਸਾ ਦੀ ਸੁਤੰਤਰ ਜਾਂਚ ਹੋਵੇ ਅਤੇ ਪੰਚਾਇਤ (ਅਨੁਸੂਚਿਤ ਖੇਤਰਾਂ ਤੱਕ ਵਿਸਥਾਰ) ਐਕਟ (ਪੇਸਾ) ਅਤੇ ਜੰਗਲਾਤ ਅਧਿਕਾਰ ਕਾਨੂੰਨ ਦੀ ਪਾਲਣਾ ਕੀਤੀ ਜਾਵੇ। ਓਡੀਸ਼ਾ ਦੇ ਰਾਏਗੜਾ ਅਤੇ ਕਾਲਾਹਾਂਡੀ ਜ਼ਿਲ੍ਹਿਆਂ 'ਚ ਸਥਿਤ ਸਿਜਿਮਾਲੀ ਬਾਕਸਾਈਟ ਮਾਈਨਿੰਗ ਪ੍ਰਾਜੈਕਟ ਦੇ ਖਿਲਾਫ ਸਥਾਨਕ ਆਦਿਵਾਸੀਆਂ ਦੇ ਵਿਰੋਧ ਪ੍ਰਦਰਸ਼ਨ ਪਿਛਲੇ ਕੁਝ ਸਾਲਾਂ ਤੋਂ ਜਾਰੀ ਹਨ ਅਤੇ ਹਾਲ ਹੀ 'ਚ ਤੇਜ਼ ਹੋ ਗਏ ਹਨ। ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਕਾਰ ਝੜਪਾਂ 'ਚ ਕਈ ਲੋਕ ਜ਼ਖਮੀ ਹੋਏ ਹਨ।

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ 'X' 'ਤੇ ਪੋਸਟ ਕੀਤਾ, "ਓਡੀਸ਼ਾ ਅਜਿਹੇ ਹਾਲਾਤ 'ਚ ਆਦਿਵਾਸੀਆਂ ਅਤੇ ਹੋਰ ਭਾਈਚਾਰਿਆਂ ਦੇ ਵਿਰੋਧ ਪ੍ਰਦਰਸ਼ਨਾਂ ਲਈ ਕੋਈ ਅਣਜਾਣ ਸੂਬਾ ਨਹੀਂ ਹੈ, ਜਦੋਂ ਮਾਈਨਿੰਗ ਪ੍ਰਾਜੈਕਟਾਂ ਨੂੰ ਸਾਰੇ ਕਾਨੂੰਨ ਅਤੇ ਸੰਵਿਧਾਨਕ ਸੁਰੱਖਿਆ ਉਪਾਵਾਂ ਨੂੰ ਦਰਕਿਨਾਰ ਕਰ ਕੇ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਨਿਰਾਸ਼ਾਜਨਕ ਕ੍ਰਮ ਮਚ ਨਵੀਨਤਮ ਰਾਏਗੜਾ ਅਤੇ ਕਾਲਾਹਾਂਡੀ ਜ਼ਿਲ੍ਹਿਆਂ 'ਚ ਸਿਜਿਮਾਲੀ ਬਾਕਸਾਈਟ ਮਾਈਨਿੰਗ ਪ੍ਰਾਜੈਕਟ ਹੈ।" ਉਨ੍ਹਾਂ ਕਿਹਾ ਕਿ ਪੇਸਾ, 1996 ਅਤੇ ਜੰਗਲਾਤ ਅਧਿਕਾਰ ਐਕਟ, 2006 ਦੀਆਂ ਗੰਭੀਰ ਉਲੰਘਣਾਵਾਂ ਹੁੰਦੀਆਂ ਜਾਪਦੀਆਂ ਹਨ। ਕਾਂਗਰਸ ਨੇਤਾ ਨੇ ਦਾਅਵਾ ਕੀਤਾ, "ਸੰਸਦ ਦੁਆਰਾ ਸਰਬਸੰਮਤੀ ਨਾਲ ਪਾਸ ਕੀਤੇ ਗਏ ਇਨ੍ਹਾਂ ਕਾਨੂੰਨਾਂ ਅਧੀਨ ਪ੍ਰਭਾਵਿਤ ਵਿਅਕਤੀਆਂ, ਸਥਾਨਕ ਭਾਈਚਾਰਿਆਂ ਅਤੇ ਗ੍ਰਾਮ ਸਭਾਵਾਂ ਵਰਗੀਆਂ ਸੰਸਥਾਵਾਂ ਨੂੰ ਦਿੱਤੇ ਗਏ ਅਧਿਕਾਰਾਂ ਨੂੰ ਕਥਿਤ ਤੌਰ 'ਤੇ ਜਾਣਬੁੱਝ ਕੇ ਕਮਜ਼ੋਰ ਜਾਂ ਅਣਦੇਖਾ ਕੀਤਾ ਗਿਆ ਹੈ।"

ਉਨ੍ਹਾਂ ਦੋਸ਼ ਲਗਾਇਆ,''ਜਦੋਂ ਕੁਝ ਦਿਨ ਪਹਿਲਾਂ ਸਵੈ-ਇੱਛਾ ਨਾਲ ਅੰਦੋਲਨ ਹੋਇਆ ਤਾਂ ਪੁਲਸ ਨੇ ਅਨੁਸੂਚਿਤ ਜਨਜਾਤੀ ਭਾਈਚਾਰਿਆਂ, ਵਿਸ਼ੇਸ਼ ਕਰ ਕੇ ਔਰਤਾਂ ਖ਼ਿਲਾਫ਼ ਨਿਸ਼ਾਨਾ ਬਣਾ ਕੇ ਬੇਲੋੜੀ ਤਾਕਤ ਦੀ ਵਰਤੋਂ ਕੀਤੀ। ਇਸ ਤਰ੍ਹਾਂ ਐੱਸਸੀ/ਐੱਸਟੀ (ਅੱਤਿਆਚਾਰ ਨਿਵਾਰਨ) ਐਕਟ, 1989 ਦੀ ਉਲੰਘਣਾ ਹੈ। ਇਹ ਉਸ ਸਮੇਂ ਰਾਜ 'ਚ ਹੋਇਆ ਹੈ, ਜਿੱਥੇ ਮੁੱਖ ਮੰਤਰੀ ਖੁਦ ਆਦਿਵਾਸੀ ਭਾਈਚਾਰੇ ਤੋਂ ਹਨ।'' ਉਨ੍ਹਾਂ ਕਿਹਾ,''ਕੇਂਦਰੀ ਜਨਜਾਤੀ ਕਾਰਜ ਮੰਤਰੀ ਜੁਆਲ ਓਰਾਮ ਵੀ ਓਡੀਸ਼ਾ ਤੋਂ ਹਨ। ਉਨ੍ਹਾਂ ਨੂੰ ਜ਼ਿਆਦਾ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਹੈ ਅਤੇ ਸਿਜਿਮਾਲੀ 'ਚ ਹਿੰਸਾ ਦੀ ਸੁਤੰਤਰ ਜਾਂਚ ਦਾ ਆਦੇਸ਼ ਦੇਣਾ ਚਾਹੀਦਾ। ਨਾਲ ਹੀ ਇਹ ਯਕੀਨੀ ਕਰਨਾ ਚਾਹੀਦਾ ਕਿ ਪੇਸਾ, 1996 ਅਤੇ ਜੰਗਲਾਤ ਅਧਿਕਾਰੀ ਐਕਟ, 2006 ਨੂੰ ਭਰੇਸੋਯਗ, ਪਾਰਦਰਸ਼ੀ ਅਤੇ ਭਾਗੀਦਾਰੀ ਤਰੀਕੇ ਨਾਲ ਲਾਗੂ ਕੀਤਾ ਜਾਵੇ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ