Sunday, October 18, 2026
BREAKING
• ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ • 'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ ਨੇ ਅਮਰੀਕਾ ਨਾਲ ਜੰਗ ਖ਼ਤਮ ਕਰਨ 'ਤੇ ਦਿੱਤਾ ਵੱਡਾ ਬਿਆਨ • ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ • ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ • ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ • ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ • ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਪੰਜਾਬ

ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ

18 ਅਕਤੂਬਰ, 2026 07:08 PM

ਜਲੰਧਰ : ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਨਵ-ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਜ਼ਿਲ੍ਹਾ ਕਾਂਗਰਸ ਭਵਨ ’ਚ ਪਹਿਲੀ ਫੇਰੀ ਬੇਤਰਤੀਬੀ ਭਰੀ ਰਹੀ। ਹਾਲਾਤ ਅਜਿਹੇ ਰਹੇ ਕਿ 9 ਵਿਧਾਨ ਸਭਾ ਹਲਕਿਆਂ ਤੋਂ ਪਹੁੰਚੇ ਕਾਂਗਰਸ ਵਰਕਰ ਸੂਬਾ ਇੰਚਾਰਜ ਦਾ 2 ਘੰਟੇ ਤੋਂ ਵੱਧ ਸਮੇਂ ਤੱਕ ਇੰਤਜ਼ਾਰ ਕਰਦੇ ਰਹੇ ਪਰ ਜਦੋਂ ਸੰਬੋਧਨ ਅਤੇ ਬੈਠਕ ਦਾ ਸਮਾਂ ਆਇਆ ਤਾਂ ਪੂਰੀ ਕਵਾਇਦ ਮਹਿਜ਼ 16 ਮਿੰਟਾਂ ’ਚ ਸਮੇਟ ਦਿੱਤੀ ਗਈ। ਹਾਲਾਂਕਿ ਵਰਕਰਾਂ ’ਚ ਸੂਬਾ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਪ੍ਰਧਾਨ ਪਰਗਟ ਸਿੰਘ ਦੇ ਆਉਣ ’ਤੇ ਜੋਸ਼ ਸੀ। ਕਾਂਗਰਸ ਭਵਨ ’ਚ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਨੇਤਾ ਅਤੇ ਵਰਕਰ ਆਪਣੇ ਸੂਬਾ ਇੰਚਾਰਜ ਅਤੇ ਨਵ-ਨਿਯੁਕਤ ਸੂਬਾ ਪ੍ਰਧਾਨ ਦਾ ਸਵਾਗਤ ਕਰਨ ਪਹੁੰਚੇ ਸਨ। ਉਮੀਦ ਸੀ ਕਿ ਨਵੇਂ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਸੰਗਠਨ ਨੂੰ ਮਜ਼ਬੂਤ ਕਰਨ, ਆਗਾਮੀ ਚੋਣਾਂ ਦੀ ਰਣਨੀਤੀ ਬਣਾਉਣ ਅਤੇ ਵਰਕਰਾਂ ਦੀਆਂ ਸਮੱਸਿਆਵਾਂ ਸੁਣਨ ’ਤੇ ਵਿਸਥਾਰ ਨਾਲ ਚਰਚਾ ਹੋਵੇਗੀ ਪਰ ਅਜਿਹਾ ਨਹੀਂ ਹੋ ਸਕਿਆ।

ਪ੍ਰੋਗਰਾਮ ਦੌਰਾਨ ਸਚਿਨ ਪਾਇਲਟ ਅਤੇ ਪਰਗਟ ਸਿੰਘ ਨਾਲ ਫੋਟੋ ਖਿੱਚਵਾਉਣ ਦੀ ਹੋੜ ਵਿਚ ਕਈ ਨੇਤਾ ਅਤੇ ਵਰਕਰ ਇਕ-ਦੂਜੇ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰਦੇ ਵਿਖਾਈ ਦਿੱਤੇ। ਕਈ ਵਾਰ ਤਾਂ ਜਗ੍ਹਾ ਬਣਾਉਣ ਲਈ ਧੱਕਾ-ਮੁੱਕੀ ਤੱਕ ਹੁੰਦੀ ਰਹੀ। ਹਾਲਾਂਕਿ ਬੇਤਰਤੀਬੀ ਦੀ ਕਸਰ ਕਮਜ਼ੋਰ ਸਾਊਂਡ ਸਿਸਟਮ ਨੇ ਵੀ ਪੂਰੀ ਕਰ ਦਿੱਤੀ। ਕਾਂਗਰਸ ਭਵਨ ਵਿਚ ਮੌਜੂਦ ਵੱਡੀ ਗਿਣਤੀ ਵਿਚ ਵਰਕਰ ਸੂਬਾ ਇੰਚਾਰਜ ਦਾ ਸੰਬੋਧਨ ਸੁਣਨ ਪਹੁੰਚੇ ਸਨ ਪਰ ਆਵਾਜ਼ ਠੀਕ ਤਰ੍ਹਾਂ ਨਾ ਪਹੁੰਚਣ ਕਰਕੇ ਜ਼ਿਆਦਾਤਰ ਲੋਕ ਉਨ੍ਹਾਂ ਦੇ ਵਿਚਾਰਾਂ ਤੋਂ ਵਾਂਝੇ ਹੀ ਰਹਿ ਗਏ।

ਹਾਲਾਂਕਿ ਮੰਚ ’ਤੇ ਸੂਬਾ ਇੰਚਾਰਜ ਦੇ ਨਾਲ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ, ਵਿਧਾਇਕ ਅਤੇ ਜ਼ਿਲਾ ਕਾਂਗਰਸ ਦਿਹਾਤੀ ਪ੍ਰਧਾਨ ਲਾਡੀ ਸ਼ੇਰੋਵਾਲੀਆ, ਸ਼ਹਿਰੀ ਪ੍ਰਧਾਨ ਰਾਜਿੰਦਰ ਬੇਰੀ, ਵਿਧਾਇਕ ਬਾਵਾ ਹੈਨਰੀ, ਵਿਧਾਇਕ ਸੁਖਵਿੰਦਰ ਕੋਟਲੀ, ਨਕੋਦਰ ਹਲਕਾ ਇੰਚਾਰਜ ਡਾ. ਨਵਜੋਤ ਦਹੀਆ, ਕਰਤਾਰਪੁਰ ਇੰਚਾਰਜ ਰਾਜਿੰਦਰ ਸਿੰਘ, ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਵੈਸਟ ਹਲਕਾ ਇੰਚਾਰਜ ਸੁਰਿੰਦਰ ਕੌਰ ਸਮੇਤ ਅਨੇਕਾਂ ਨੇਤਾ ਤੇ ਵਰਕਰ ਮੌਜੂਦ ਸਨ ਪਰ ਕਾਂਗਰਸ ਭਵਨ ਦੇ ਹਾਲਾਤ ਦੇਖ ਮੰਚ ਤੋਂ ਕੇਵਲ ਸਚਿਨ ਪਾਇਲਟ ਨੇ ਹੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਲਗਭਗ ਪੰਜ-ਛੇ ਮਿੰਟ ਦੇ ਸੰਬੋਧਨ ’ਚ ਆਮ ਆਦਮੀ ਪਾਰਟੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਬਦਲਾਅ ਚਾਹੁੰਦੀ ਹੈ ਅਤੇ ਕਾਂਗਰਸ ਮਿਲ ਕੇ ਮੌਜੂਦਾ ਸਰਕਾਰ ਦਾ ਡਟ ਕੇ ਮੁਕਾਬਲਾ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ’ਚ ਗੋਲੀਬਾਰੀ ਅਤੇ ਗੈਂਗਸਟਰਵਾਦ ਤੋਂ ਲੋਕ ਪ੍ਰੇਸ਼ਾਨ ਹਨ ਅਤੇ ਨਸ਼ੇ ਦੀ ਸਮੱਸਿਆ ’ਤੇ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੈ।

ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਦੀਆਂ ਗਲੀਆਂ ਅਤੇ ਮੁਹੱਲਿਆਂ ’ਚ ਖੁੱਲ੍ਹੇਆਮ ਨਸ਼ਾ ਵਿਕਣ ਦੀਆਂ ਸ਼ਿਕਾਇਤਾਂ ਹਨ। ਉਨ੍ਹਾਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੇਣ ਦੇ ਵਾਅਦੇ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਪੁੱਤਰਾਂ ਦੀ ਸੁਰੱਖਿਆ ਅਤੇ ਨੌਕਰੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਗੋਲੀਬਾਰੀ ਦੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸੱਤਾ ਵਿਚ ਵਾਪਸੀ ਕਰੇਗੀ।

ਕੁੱਲ੍ਹ ਮਿਲਾ ਕੇ, ਕਾਂਗਰਸ ਭਵਨ ਵਿਚ ਨੇਤਾਵਾਂ ਦੀ ਮੌਜੂਦਗੀ ਤਾਂ ਵੱਡੀ ਰਹੀ ਪਰ ਵਰਕਰਾਂ ਨਾਲ ਸੰਵਾਦ ਦਾ ਸਮਾਂ ਬਹੁਤ ਘੱਟ ਸੀ, ਜਦਕਿ ਚੋਣ ਮੁਕਾਬਲੇ ਲਈ ਵਰਕਰਾਂ ’ਚ ਜੋਸ਼ ਭਰਨਾ ਜ਼ਰੂਰੀ ਹੈ। ਇਸ ਮੌਕੇ ਦੀਪਕ ਖੋਸਲਾ, ਪਵਨ ਕੁਮਾਰ, ਡਾ. ਜਸਲੀਨ ਸੇਠੀ, ਰਵੀ ਸੈਣੀ, ਜਗਜੀਤ ਸਿੰਘ ਕੰਬੋਜ, ਨੀਰਜ ਜੱਸਲ, ਰਤਨੇਸ਼ ਸੈਣੀ, ਰਾਜਕੁਮਾਰ ਰਾਜੂ, ਰਾਜੇਸ਼ ਭੱਟੀ, ਰਾਜੇਸ਼ ਜਿੰਦਲ ਟੋਨੂ, ਦੀਪਕ ਸ਼ਰਮਾ ਮੋਨਾ, ਬੱਬੂ ਸਿਡਾਨਾ, ਸੁਦੇਸ਼ ਭਗਤ, ਨਰੇਸ਼ ਵਰਮਾ, ਬਲਜੀਤ ਸੈਂਭੀ, ਹੈਪੀ ਸਾਗਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ

ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ

ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ

ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ

ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ 

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ 

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ