ਸੋਸ਼ਲ ਮੀਡੀਆ 'ਤੇ ਮਸ਼ਹੂਰ ਕੰਚਨ ਉਰਫ ਕਮਲ ਕੌਰ ਭਾਬੀ (30) ਦੇ ਕਤਲ ਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਹੁਣ ਅੰਮ੍ਰਿਤਸਰ ਦੀ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਦੀਪਿਕਾ ਲੂਥਰਾ ਨੂੰ ਧਮਕੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਿਹਾ ਹੈ ਕਿ ਉਹ ਪਹਿਲਾਂ ਵੀ ਅਸ਼ਲੀਲ ਕੈਂਟ ਨੂੰ ਲੈ ਕੇ ਤਾੜਨਾ ਦੇ ਚੁੱਕਾ ਹੈ, ਇਥੋਂ ਤਕ ਉਹ (ਦੀਪਿਕਾ) ਉਨ੍ਹਾਂ ਪਾਸੋਂ ਮੁਆਫੀਆਂ ਵੀ ਮੰਗ ਚੁੱਕੀ ਹੈ ਪਰ ਇਸ ਦੇ ਬਾਵਜੂਦ ਉਸ ਵੱਲੋਂ ਅਸ਼ਲੀਲ ਵੀਡੀਓ ਪਾਈਆਂ ਜਾ ਰਹੀਆਂ ਹਨ।
ਦੀਪਿਕਾ ਲੂਥਰਾ ਨੂੰ ਚਿਤਾਵਨੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਿਹਾ ਹੈ ਕਿ ਜੇਕਰ ਉਹ ਅਜੇ ਵੀ ਨਹੀਂ ਸੁਧਰਦੀ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਵੀਡੀਓ ਵਿਚ ਅੰਮ੍ਰਿਤਪਾਲ ਨੇ ਇਹ ਵੀ ਆਖਿਆ ਹੈ ਕਿ ਪਾਰਕਿੰਗ ਸਿਰਫ ਬਠਿੰਡਾ ਵਿਚ ਹੀ ਨਹੀਂ ਹੈ ਅਤੇ ਇਹ ਵੀ ਜ਼ਰੂਰੀ ਨਹੀਂ ਕਿ ਹਰ ਵਾਰ ਲਾਸ਼ ਵੀ ਮਿਲੇ।