Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਕਸ਼ਮੀਰ 'ਚ ਬਿਖਰਨਗੇ ਰੰਗ! 16 ਮਾਰਚ ਤੋਂ ਖੁੱਲ੍ਹੇਗਾ ਏਸ਼ੀਆ ਦਾ ਸਭ ਤੋਂ ਵੱਡਾ 'ਟਿਊਲਿਪ ਗਾਰਡਨ'

11 ਮਾਰਚ, 2026 08:03 PM

ਸ਼੍ਰੀਨਗਰ : ਕਸ਼ਮੀਰ ਦਾ ਪ੍ਰਸਿੱਧ ਇੰਦਰਾ ਗਾਂਧੀ ਮੈਮੋਰੀਅਲ ਟਿਊਲਿਪ ਗਾਰਡਨ 16 ਮਾਰਚ ਨੂੰ ਸੈਲਾਨੀਆਂ ਲਈ ਖੁੱਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਡਲ ਝੀਲ ਦੇ ਕਿਨਾਰੇ ਸਥਿਤ ਏਸ਼ੀਆ ਦੇ ਸਭ ਤੋਂ ਵੱਡਾ ਟਿਊਲਿਪ ਗਾਰਡਨ ਨੂੰ ਦੇਖਣ ਲਈ ਹੁਣ ਤੋਂ ਹਜ਼ਾਰਾਂ ਦਰਸ਼ਕ ਘਾਟੀ 'ਚ ਆਉਣ ਲੱਗੇ ਹਨ। ਫੁੱਲਾਂ ਦੀ ਖੇਤੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਉਦਘਾਟਨ ਦੀਆਂ ਤਿਆਰੀਆਂ ਪੂਰੀ ਕਰ ਲਈਆਂ ਗਈਆਂ ਹਨ ਅਤੇ ਇਸ ਸਾਲ ਸੈਲਾਨੀਆਂ ਦੇ ਅਨੁਭਵ ਨੂੰ ਬਿਹਤਰ ਬਣਾਉਣ ਲਈ ਕਈ ਨਵੀਆਂ ਚੀਜ਼ਾਂ ਜੋੜੀਆਂ ਗਈਆਂ ਹਨ। ਫਲੋਰੀਕਲਚਰ ਕਸ਼ਮੀਰ ਦੀ ਡਾਇਰੈਕਟਰ ਮਥੁਰਾ ਮਾਸੂਮ ਨੇ ਦੱਸਿਆ ਕਿ ਵਿਭਾਗ ਨੇ ਵਾਧੂ ਰੰਗਾਂ ਅਤੇ ਕਿਸਮਾਂ ਨਾਲ ਬਗੀਚਿਆਂ ਨੂੰ ਹੋਰ ਵੱਧ ਆਕਰਸ਼ਕ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਹੈ।

ਉਨ੍ਹਾਂ ਕਿਹਾ,''ਅਸੀਂ ਇਸ ਸਾਲ ਬਗੀਚੇ ਨੂੰ ਹੋਰ ਸੁੰਦਰ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਸੈਲਾਨੀ ਟਿਊਲਿਪ ਦੀਆਂ 70 ਤੋਂ ਵੱਧ ਕਿਸਮਾਂ ਦੇਖ ਸਕਣਗੇ।'' ਉਨ੍ਹਾਂ ਇਹ ਵੀ ਦੱਸਿਆ ਕਿ ਪੂਰੇ ਬਗੀਚੇ 'ਚ ਵਿਸ਼ੇਸ਼ ਸੈਲਫੀ ਪੁਆਇੰਟ ਅਤੇ ਸਜਾਵਟੀ 'ਇੰਸਟਾਲੇਸ਼ਨ' ਵੀ ਲਗਾਏ ਗਏ ਹਨ। ਜ਼ਬਰਵਾਨ ਰੇਂਜ ਦੀ ਤਲਹਟੀ 'ਚ ਸਥਿਤ ਇਸ ਬਗੀਚੇ 'ਚ 15 ਲੱਖ ਫੁੱਲ ਮੌਜੂਦ ਹਨ, ਜਿਨ੍ਹਾਂ 'ਚ ਟਿਊਲਿਪ ਸਮੇਤ ਡੈਫੋਡਿਲ, ਜਲਕੁੰਭੀ (ਹਾਈਸਿੰਥ) ਅਤੇ ਮਸਕਰੀ ਸ਼ਾਮਲ ਹਨ। ਮੌਸਮ ਦੀ ਸਥਿਤੀ ਦੇ ਆਧਾਰ 'ਤੇ ਟਿਊਲਿਪ ਆਮ ਤੌਰ 'ਤੇ ਲਗਭਗ 15 ਤੋਂ 20 ਦਿਨਾਂ ਤੱਕ ਖਿੜੇ ਰਹਿੰਦੇ ਹਨ। ਅਪ੍ਰੈਲ 2025 'ਚ ਟਿਊਲਿਪ ਗਾਰਡਨ 'ਚ ਲਗਭਗ 8.25 ਲੱਖ ਸੈਲਾਨੀ ਪਹੁੰਚੇ ਸਨ। ਹਾਲਾਂਕਿ 26 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਨੇ ਘਾਟੀ ਦੇ ਸੈਰ-ਸਪਾਟਾ ਖੇਤਰ ਨੂੰ ਡੂੰਘਾ ਝਟਕਾ ਦਿੱਤਾ, ਜਿਸ ਨਾਲ ਕਈ ਮਹੀਨਿਆਂ ਤੱਕ ਸੈਲਾਨੀਆਂ ਦੀ ਆਮਦ 'ਚ ਭਾਰੀ ਗਿਰਾਵਟ ਆਈ। ਟਿਊਲਿਪ ਦੇ ਖਿੜਨ ਦੇ ਨਾਲ ਹੀ, ਸ਼੍ਰੀਨਗਰ 'ਚ ਸੈਰ-ਸਪਾਟਾ ਨਾਲ ਜੁੜੇ ਲੋਕ ਇਸ ਸਾਲ ਇਕ ਮਜ਼ਬੂਤ ਸੈਰ-ਸਪਾਟਾ ਸੀਜ਼ ਨੂੰ ਲੈ ਕੇ ਆਸ਼ਾਵਾਦੀ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਇਹ ਰੰਗੀਨ ਬਸੰਤ ਆਕਰਸ਼ਣ ਇਕ ਵਾਰ ਮੁੜ ਵੱਡੀ ਗਿਣਤੀ 'ਚ ਸੈਲਾਨੀਆਂ ਨੂੰ ਵਾਦੀ 'ਚ ਆਕਰਸ਼ਿਤ ਕਰੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ