ਮੋਗਾ : ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 25 ਦੇ 100 ਦੇ ਕਰੀਬ ਪਰਿਵਾਰ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੋਗਾ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਵੱਲੋਂ ਸਰੋਪਾ ਪਾ ਕੇ ਉਕਤ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੋਗਾ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਉਪਰਾਲੇ ਕੀਤੇ ਜਾ ਰਹੇ ਹਨ ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਵਾਰਡ ਨੰਬਰ 25 ਦੇ 100 ਦੇ ਕਰੀਬ ਪਰਿਵਾਰ ਜੋ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਕੇ ਸਾਡੇ ਪਰਿਵਾਰ ਵਿਚ ਸ਼ਾਮਲ ਹੋਏ ਹਨ। ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਉਕਤ ਪਰਿਵਾਰਾਂ ਨੇ ਜੋ ਵਾਰਡ ਦੇ ਅਧੂਰੇ ਪਏ ਕੰਮਾਂ ਬਾਰੇ ਜਾਣੂ ਕਰਵਾਇਆ ਹੈ ਉਹ ਜਲਦੀ ਹੀ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਵਾਅਦੇ ਕੀਤੇ ਗਏ ਸਨ, ਉਹ ਪੂਰੇ ਕੀਤੇ ਜਾ ਰਹੇ ਹਨ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਰਹੇਗੀ।