Saturday, November 07, 2026
BREAKING
• ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ • ਕਾਂਗਰਸ ਆਗੂ ਬਰਿੰਦਰ ਸਿੰਘ ਢਿੱਲੋਂ ਦਾ ਬਿਆਨ, ਕਿਹਾ- ਮੇਰੇ 'ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ • ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਗੱਲਬਾਤ ਤੱਕ ਸਤਿਕਾਰ (ਸੋਧ) ਐਕਟ ’ਤੇ ਰੋਕ ਲਗਾਉਣ ਨੂੰ ਕਿਹਾ • ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ ਵੱਡੇ ਖ਼ੁਲਾਸੇ • ਇੰਦੌਰ 'ਚ ਦਿਲਜੀਤ ਦੋਸਾਂਝ ਨਹੀਂ ਗਾ ਸਕਣਗੇ ਆਪਣੇ ਇਹ 4 ਸੁਪਰਹਿੱਟ ਗਾਣੇ • ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ • ਪਰਵਿੰਦਰ ਝੋਟੇ ਦਾ PGI 'ਚ ਹੋਇਆ ਪੋਸਟਮਾਰਟਮ, ਪਿਤਾ ਭੀਮ ਸਿੰਘ ਦੀ ਭੁੱਖ-ਹੜਤਾਲ ਜਾਰੀ • ਪੰਜਾਬ 'ਚ ਵੱਡੀ ਸਿਆਸੀ ਹਲਚਲ: 13 ਤਾਰੀਖ਼ ਨੂੰ ਬੇਗੋਵਾਲ ਜਾਣਗੇ ਸੁਖਬੀਰ; ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ • ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦੇ DA ਵਿਚ 40% ਵਾਧਾ • ਗੁਰਨੂਰ ਕੋਲ ਰਫ਼ਤਾਰ ਅਤੇ ਉਛਾਲ ਦੋਵੇਂ ਹਨ: ਗਿੱਲ

ਪੰਜਾਬ

ਕਾਂਗਰਸ ਆਗੂ ਬਰਿੰਦਰ ਸਿੰਘ ਢਿੱਲੋਂ ਦਾ ਬਿਆਨ, ਕਿਹਾ- ਮੇਰੇ 'ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ

07 ਨਵੰਬਰ, 2026 07:10 PM

ਚਮਕੌਰ ਸਾਹਿਬ: ਕਾਂਗਰਸ ਆਗੂ ਬਰਿੰਦਰ ਸਿੰਘ ਢਿੱਲੋਂ ਨੇ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਵਿਵਾਦ 'ਤੇ ਆਪਣਾ ਸਪਸ਼ਟੀਕਰਨ ਦਿੰਦਿਆਂ ਵਿਰੋਧੀਆਂ ਵੱਲੋਂ ਲਗਾਏ ਇਲਜ਼ਾਮਾਂ ਨੂੰ ਖਾਰਜ ਕੀਤਾ ਹੈ। ਢਿੱਲੋਂ ਨੇ ਕਿਹਾ ਉਹ ਅੱਜ ਸ਼ਾਮ 4 ਵਜੇ ਆਪਣੇ ਸਾਥੀਆਂ ਨਾਲ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਚਮਕੌਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਗੁਰੂ ਮਹਾਰਾਜ ਦੀ ਕਚਹਿਰੀ ਵਿੱਚ ਅਰਦਾਸ ਕਰਨਗੇ।


ਬਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਤਰਖਾਣ ਮਾਜਰਾ ਵੱਲੋਂ ਉਨ੍ਹਾਂ ਉੱਤੇ ਜਾਤੀ ਸੂਚਕ ਸ਼ਬਦ ਵਰਤਣ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਹੁਣ ਉਹ ਇਸ ਦਾ ਸਪਸ਼ਟੀਕਰਨ ਲੋਕਾਂ ਵਿਚ ਦਵਾਂਗਾ। ਢਿੱਲੋਂ ਨੇ ਕਿਹਾ ਕਿ ਉਹ ਗੁਰੂ ਸਾਹਿਬ ਦੇ ਅੱਗੇ ਇਹ ਅਰਦਾਸ ਕਰਨ। ਜੇਕਰ ਉਨ੍ਹਾਂ ਨੇ ਇੱਕ ਵੀ ਜਾਤੀ ਸੂਚਕ ਸ਼ਬਦ ਵਰਤਿਆ ਹੋਵੇ ਤਾਂ ਰੱਬ ਉਨ੍ਹਾਂ ਨੂੰ ਕਦੇ ਮਾਫ਼ ਨਾ ਕਰੇ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਜੇਕਰ ਉਹ ਸ੍ਰੀ ਕਤਲਗੜ੍ਹ ਸਾਹਿਬ ਨਹੀਂ ਆ ਸਕਦੇ ਤਾਂ ਉਹ ਸ੍ਰੀ ਫਤਿਹਗੜ੍ਹ ਸਾਹਿਬ ਅਰਦਾਸ ਕਰਨ ਅਤੇ ਦੱਸਣ ਕਿ ਜੋ ਉਹ ਗੱਲਾਂ ਕਹਿ ਰਹੇ ਹਨ ਉਹ ਬਿਲਕੁਲ ਸੱਚੀਆਂ ਹਨ।


ਢਿੱਲੋਂ ਅਨੁਸਾਰ ਇਸ ਮਾਮਲੇ ਨੂੰ ਜਾਤ-ਬਰਾਦਰੀ ਵਿੱਚ ਵੰਡ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਤਰਖਾਣ ਮਾਜਰਾ ਉਨ੍ਹਾਂ ਦੀ ਆਪਣੀ ਹੀ ਪਾਰਟੀ ਦੇ ਸਾਥੀ ਹਨ ਅਤੇ ਉਮਰ ਵਿੱਚ ਉਨ੍ਹਾਂ ਤੋਂ ਵੱਡੇ ਹਨ। ਕਾਂਗਰਸ ਆਗੂ ਨੇ ਦੱਸਿਆ ਕਿ ਉਹ ਇੰਨੇ ਦਿਨਾਂ ਤੋਂ ਇਸ ਕਰਕੇ ਚੁੱਪ ਸਨ ਤਾਂ ਜੋ ਵਿਰੋਧੀ ਆਪਣਾ ਗੁਬਾਰ ਕੱਢ ਲੈਣ ਅਤੇ ਉਨ੍ਹਾਂ ਦੀ ਅਸਲੀਅਤ ਲੋਕਾਂ ਦੇ ਸਾਹਮਣੇ ਆ ਜਾਵੇ। ਉਨ੍ਹਾਂ ਕਿਹਾ ਕਿ ਉਹ ਅਦਾਲਤਾਂ ਅਤੇ ਲੋਕਾਂ ਦੀ ਕਚਹਿਰੀ ਵਿੱਚ ਵੀ ਇਸ ਦਾ ਜਵਾਬ ਦੇਣਗੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼ਾਮ 4 ਵਜੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਅਤੇ ਅਰਦਾਸ ਕਰਨ ਤੋਂ ਬਾਅਦ ਉਹ ਮੀਡੀਆ ਦੇ ਸਾਰੇ ਸਵਾਲਾਂ ਦੇ ਜਵਾਬ ਦੇਣਗੇ।

 

Have something to say? Post your comment

ਅਤੇ ਪੰਜਾਬ ਖਬਰਾਂ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ

ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਗੱਲਬਾਤ ਤੱਕ ਸਤਿਕਾਰ (ਸੋਧ) ਐਕਟ ’ਤੇ ਰੋਕ ਲਗਾਉਣ ਨੂੰ ਕਿਹਾ

ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਗੱਲਬਾਤ ਤੱਕ ਸਤਿਕਾਰ (ਸੋਧ) ਐਕਟ ’ਤੇ ਰੋਕ ਲਗਾਉਣ ਨੂੰ ਕਿਹਾ

ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ ਵੱਡੇ ਖ਼ੁਲਾਸੇ

ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ ਵੱਡੇ ਖ਼ੁਲਾਸੇ

ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ

ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ

ਪਰਵਿੰਦਰ ਝੋਟੇ ਦਾ PGI 'ਚ ਹੋਇਆ ਪੋਸਟਮਾਰਟਮ, ਪਿਤਾ ਭੀਮ ਸਿੰਘ ਦੀ ਭੁੱਖ-ਹੜਤਾਲ ਜਾਰੀ

ਪਰਵਿੰਦਰ ਝੋਟੇ ਦਾ PGI 'ਚ ਹੋਇਆ ਪੋਸਟਮਾਰਟਮ, ਪਿਤਾ ਭੀਮ ਸਿੰਘ ਦੀ ਭੁੱਖ-ਹੜਤਾਲ ਜਾਰੀ

ਪੰਜਾਬ 'ਚ ਵੱਡੀ ਸਿਆਸੀ ਹਲਚਲ: 13 ਤਾਰੀਖ਼ ਨੂੰ ਬੇਗੋਵਾਲ ਜਾਣਗੇ ਸੁਖਬੀਰ; ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ

ਪੰਜਾਬ 'ਚ ਵੱਡੀ ਸਿਆਸੀ ਹਲਚਲ: 13 ਤਾਰੀਖ਼ ਨੂੰ ਬੇਗੋਵਾਲ ਜਾਣਗੇ ਸੁਖਬੀਰ; ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ

ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦੇ DA ਵਿਚ 40% ਵਾਧਾ

ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦੇ DA ਵਿਚ 40% ਵਾਧਾ

ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਈ.ਵੀ.ਐਮਜ਼ ਦੀ ਫਸਟ ਲੈਵਲ ਚੈਕਿੰਗ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਈ.ਵੀ.ਐਮਜ਼ ਦੀ ਫਸਟ ਲੈਵਲ ਚੈਕਿੰਗ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ

ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ

ਜ਼ਿਲ੍ਹੇ ਵਿੱਚ12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਅਤੇ ਸ਼ੈਸਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ      

ਜ਼ਿਲ੍ਹੇ ਵਿੱਚ12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਅਤੇ ਸ਼ੈਸਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ