Thursday, April 16, 2026
BREAKING
ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ 70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਰਾਸ਼ਟਰੀ

ਕਾਂਗਰਸ ਦੇ 5 MLA ਸਸਪੈਂਡ ! ਹਰਿਆਣਾ ਰਾਜ ਸਭਾ ਚੋਣਾਂ 'ਚ ਕ੍ਰਾਸ ਵੋਟਿੰਗ ਕਾਰਨ ਹੋਈ ਕਾਰਵਾਈ

16 ਅਪ੍ਰੈਲ, 2026 05:55 PM

ਚੰਡੀਗੜ੍ਹ : ਹਰਿਆਣਾ 'ਚ ਰਾਜ ਸਭਾ ਚੋਣਾਂ ਦੌਰਾਨ ਹੋਈ ਕ੍ਰਾਸ ਵੋਟਿੰਗ ਦੇ ਮਾਮਲੇ 'ਚ ਕਾਂਗਰਸ ਨੇ ਸਖ਼ਤ ਕਦਮ ਚੁੱਕਦੇ ਹੋਏ ਆਪਣੇ 5 ਵਿਧਾਇਕਾਂ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਹੈ। ਜਿਹੜੇ ਵਿਧਾਇਕਾਂ 'ਤੇ ਕਾਰਵਾਈ ਕੀਤੀ ਗਈ ਹੈ, ਉਨ੍ਹਾਂ 'ਚ ਸ਼ੈਲੀ ਚੌਧਰੀ, ਰੇਨੂੰ ਬਾਲਾ, ਮੁਹੰਮਦ ਇਲਿਆਸ, ਮੁਹੰਮਦ ਇਸਰਾਈਲ ਅਤੇ ਜਰਨੈਲ ਸਿੰਘ ਸ਼ਾਮਲ ਹਨ। ਸੂਤਰਾਂ ਅਨੁਸਾਰ, ਹਰਿਆਣਾ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਅਤੇ ਕਾਂਗਰਸ ਵਿਧਾਇਕ ਦਲ ਦੀਆਂ ਬੈਠਕਾਂ 'ਚ ਇਨ੍ਹਾਂ ਵਿਧਾਇਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਸੀ। ਇਸ ਤੋਂ ਬਾਅਦ ਮਾਮਲਾ ਕੇਂਦਰੀ ਲੀਡਰਸ਼ਿਪ ਨੂੰ ਭੇਜਿਆ ਗਿਆ। ਕੇਂਦਰੀ ਅਨੁਸ਼ਾਸਨ ਕਮੇਟੀ, ਜਿਸ ਦੀ ਪ੍ਰਧਾਨਗੀ ਏ.ਕੇ. ਐਂਥਨੀ ਕਰ ਰਹੇ ਹਨ, ਨੇ ਰਾਜ ਲੀਡਰਸ਼ਿਪ ਦੀ ਸਿਫਾਰਿਸ਼ 'ਤੇ ਮੋਹਰ ਲਗਾਉਂਦੇ ਹੋਏ 5 ਵਿਧਾਇਕਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ।

ਕਾਂਗਰਸ ਲੀਡਰਸ਼ਿਪ ਦਾ ਮੰਨਣਾ ਹੈ ਕਿ ਰਾਜ ਸਭਾ ਚੋਣਾਂ ਵਰਗੇ ਮਹੱਤਵਪੂਰਨ ਮੌਕੇ 'ਤੇ ਪਾਰਟੀ ਲਾਈਨ ਤੋਂ ਹਟ ਕੇ ਵੋਟਿੰਗ ਕਰਨਾ ਅਨੁਸ਼ਾਸਨਹੀਨਤਾ ਦੀ ਸ਼੍ਰੇਣੀ 'ਚ ਆਉਂਦਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। 16 ਮਾਰਚ 2026 ਨੂੰ ਹਰਿਆਣਾ ਦੀਆਂ 2 ਰਾਜ ਸਭਾ ਸੀਟਾਂ ਲਈ ਵੋਟਿੰਗ ਹੋਈ ਸੀ। ਕਾਂਗਰਸ ਨੇ ਕਰਮਵੀਰ ਸਿੰਘ ਬੌਧ ਨੂੰ ਆਪਣਾ ਉਮੀਦਵਾਰ ਬਣਾਇਆ ਸੀ। 90 ਮੈਂਬਰੀ ਵਿਧਾਨ ਸਭਾ 'ਚ ਕਾਂਗਰਸ ਕੋਲ 37 ਵਿਧਾਇਕ ਸਨ ਅਤੇ ਜਿੱਤ ਲਈ 31 ਵੋਟਾਂ ਦੀ ਲੋੜ ਸੀ। ਹਾਲਾਂਕਿ ਕਰਮਵੀਰ ਸਿੰਘ ਬੌਧ ਚੋਣ ਜਿੱਤਣ 'ਚ ਤਾਂ ਸਫ਼ਲ ਰਹੇ ਪਰ ਕਾਂਗਰਸ ਦੇ ਅੰਦਰੂਨੀ ਕਲੇਸ਼ ਨੇ ਪਾਰਟੀ ਦੀ ਬਦਨਾਮੀ ਕਰਵਾ ਦਿੱਤੀ। ਚੋਣ ਨਤੀਜਿਆਂ ਦੇ ਵਿਸ਼ਲੇਸ਼ਣ ਤੋਂ ਬਾਅਦ ਇਹ ਪਾਇਆ ਗਿਆ ਕਿ 5 ਵਿਧਾਇਕਾਂ ਨੇ ਜਾਣਬੁੱਝ ਕੇ ਆਜ਼ਾਦ ਉਮੀਦਵਾਰ (ਸਤੀਸ਼ ਨਾਂਦਲ) ਨੂੰ ਵੋਟ ਪਾਈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CM ਬਣਨ ਮਗਰੋਂ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਸਮਰਾਟ ਚੌਧਰੀ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

CM ਬਣਨ ਮਗਰੋਂ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਸਮਰਾਟ ਚੌਧਰੀ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਮਹਿਲਾ ਰਾਖਵੇਂਕਰਨ ਨੂੰ ਲੈ ਕੇ ਲੋਕ ਸਭਾ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ, ਆਖੀ ਇਹ ਗੱਲ

ਮਹਿਲਾ ਰਾਖਵੇਂਕਰਨ ਨੂੰ ਲੈ ਕੇ ਲੋਕ ਸਭਾ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ, ਆਖੀ ਇਹ ਗੱਲ

ਜਨਗਣਨਾ ਜਾਤੀ ਗਿਣਤੀ ਨਾਲ ਹੋ ਰਹੀ, ਧਰਮ ਦੇ ਆਧਾਰ 'ਤੇ ਰਾਖਵਾਂਕਰਨ ਗੈਰ-ਸੰਵਿਧਾਨਕ: ਅਮਿਤ ਸ਼ਾਹ

ਜਨਗਣਨਾ ਜਾਤੀ ਗਿਣਤੀ ਨਾਲ ਹੋ ਰਹੀ, ਧਰਮ ਦੇ ਆਧਾਰ 'ਤੇ ਰਾਖਵਾਂਕਰਨ ਗੈਰ-ਸੰਵਿਧਾਨਕ: ਅਮਿਤ ਸ਼ਾਹ

ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ

ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ

ਸੰਸਦ 'ਚ ਪੇਸ਼ ਕੀਤੇ ਗਏ ਮਹਿਲਾ ਰਾਖਵਾਂਕਰਨ ਨਾਲ ਜੁੜੇ ਬਿੱਲ, ਵਿਰੋਧੀ ਧਿਰ ਵਲੋਂ ਹੰਗਾਮਾ

ਸੰਸਦ 'ਚ ਪੇਸ਼ ਕੀਤੇ ਗਏ ਮਹਿਲਾ ਰਾਖਵਾਂਕਰਨ ਨਾਲ ਜੁੜੇ ਬਿੱਲ, ਵਿਰੋਧੀ ਧਿਰ ਵਲੋਂ ਹੰਗਾਮਾ

ਫਟ ਗਏ 100 ਗੈਸ ਸਿਲੰਡਰ, 1200 ਆਸ਼ਿਆਨੇ ਸੜ ਕੇ ਸੁਆਹ, ਕੰਬ ਗਿਆ ਪੂਰਾ ਇਲਾਕਾ

ਫਟ ਗਏ 100 ਗੈਸ ਸਿਲੰਡਰ, 1200 ਆਸ਼ਿਆਨੇ ਸੜ ਕੇ ਸੁਆਹ, ਕੰਬ ਗਿਆ ਪੂਰਾ ਇਲਾਕਾ

ਅਬੂ ਸਲੇਮ ਦੀ ਤੁਰੰਤ ਰਿਹਾਈ ਨਹੀਂ, ਪਟੀਸ਼ਨ ਰੱਦ

ਅਬੂ ਸਲੇਮ ਦੀ ਤੁਰੰਤ ਰਿਹਾਈ ਨਹੀਂ, ਪਟੀਸ਼ਨ ਰੱਦ

ਵਪਾਰਕ ਗੱਲਬਾਤ ਲਈ ਭਾਰਤੀ ਵਫ਼ਦ ਜਾਵੇਗਾ ਅਮਰੀਕਾ

ਵਪਾਰਕ ਗੱਲਬਾਤ ਲਈ ਭਾਰਤੀ ਵਫ਼ਦ ਜਾਵੇਗਾ ਅਮਰੀਕਾ

ਵ੍ਰਿੰਦਾਵਨ ਕਿਸ਼ਤੀ ਹਾਦਸਾ: 7ਵੇਂ ਦਿਨ ਯਮੁਨਾ 'ਚੋਂ ਮਿਲੀ ਲਾਪਤਾ ਪੰਕਜ ਦੀ ਲਾਸ਼, 16 ਹੋਈ ਮ੍ਰਿਤਕਾਂ ਦੀ ਗਿਣਤੀ

ਵ੍ਰਿੰਦਾਵਨ ਕਿਸ਼ਤੀ ਹਾਦਸਾ: 7ਵੇਂ ਦਿਨ ਯਮੁਨਾ 'ਚੋਂ ਮਿਲੀ ਲਾਪਤਾ ਪੰਕਜ ਦੀ ਲਾਸ਼, 16 ਹੋਈ ਮ੍ਰਿਤਕਾਂ ਦੀ ਗਿਣਤੀ

ਭਾਰਤ ਦੌਰੇ 'ਤੇ ਆਏ ਆਸਟ੍ਰੀਆ ਦੇ ਫੈਡਰਲ ਚਾਂਸਲਰ, PM ਮੋਦੀ ਨੇ ਜੰਗ ਬਾਰੇ ਦਿੱਤਾ ਵੱਡਾ ਬਿਆਨ

ਭਾਰਤ ਦੌਰੇ 'ਤੇ ਆਏ ਆਸਟ੍ਰੀਆ ਦੇ ਫੈਡਰਲ ਚਾਂਸਲਰ, PM ਮੋਦੀ ਨੇ ਜੰਗ ਬਾਰੇ ਦਿੱਤਾ ਵੱਡਾ ਬਿਆਨ