Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਕਾਂਗਰਸ ਨੂੰ ਖ਼ਤਮ ਕਰਨ ਲਈ ਇਕੱਲਾ ਰਾਹੁਲ ਗਾਂਧੀ ਹੀ ਕਾਫ਼ੀ : ਅਸ਼ਵਨੀ ਸ਼ਰਮਾ

05 ਫ਼ਰਵਰੀ, 2026 05:10 PM

ਚੰਡੀਗੜ੍ਹ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਵਰਤੀ ਗਈ ਸ਼ਬਦਾਵਲੀ ਦੀ ਤਿੱਖੀ ਨਿਖ਼ੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਬਿਆਨ ਕਾਂਗਰਸ ਦੀ ਦੀਵਾਲੀਆ ਹੋ ਚੁੱਕੀ ਮਾਨਸਿਕਤਾ ਨੂੰ ਸਪੱਸ਼ਟ ਤੌਰ 'ਤੇ ਬੇਨਕਾਬ ਕਰਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਸਿਆਸਤ ’ਚ ਸੰਜੀਦਗੀ ਤੇ ਮਰਿਆਦਾ ਕਾਇਮ ਰੱਖਣ ਦੀ ਥਾਂ ਸਿਰਫ਼ ਅਪਮਾਨਜਨਕ ਅਤੇ ਭੜਕਾਊ ਭਾਸ਼ਾ ਵਰਤ ਕੇ ਆਪਣੀ ਨਾਕਾਮੀ ਨੂੰ ਢੱਕਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਖ਼ਤਮ ਕਰਨ ਲਈ ਕਿਸੇ ਵਿਰੋਧੀ ਪਾਰਟੀ ਦੀ ਲੋੜ ਨਹੀਂ, ਇਕੱਲਾ ਰਾਹੁਲ ਗਾਂਧੀ ਹੀ ਕਾਫ਼ੀ ਹੈ, ਜੋ ਆਪਣੇ ਬਿਆਨਾਂ ਅਤੇ ਗ਼ਲਤ ਨੀਤੀਆਂ ਨਾਲ ਪਾਰਟੀ ਨੂੰ ਅੰਦਰੋਂ ਹੀ ਖੋਖਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਕਾਂਗਰਸ ਦੀ ਇਸ ਨਕਾਰਾਤਮਕ ਸਿਆਸਤ ਨੂੰ ਸਮਝ ਚੁੱਕੀ ਹੈ ਅਤੇ ਇਸੇ ਕਰਕੇ ਪਾਰਟੀ ਲਗਾਤਾਰ ਚੋਣਾਂ ’ਚ ਹਾਰ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਦੇਸ਼ ਅਤੇ ਪੰਜਾਬ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨਾ ਕਾਂਗਰਸ ਦੀ ਹਤਾਸ਼ਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਵਿਕਾਸ ਅਤੇ ਲੋਕ-ਹਿਤ ਦੇ ਮੁੱਦਿਆਂ ਤੋਂ ਧਿਆਨ ਹਟਾ ਕੇ ਨਿੱਜੀ ਹਮਲਿਆਂ ਦੀ ਰਾਹ ਅਪਣਾਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੇਸ਼ ਨੂੰ ਵਿਕਾਸ, ਸਥਿਰਤਾ ਤੇ ਮਜ਼ਬੂਤ ਭਵਿੱਖ ਵੱਲ ਲੈ ਕੇ ਜਾ ਰਹੀ ਹੈ, ਜਦੋਂ ਕਿ ਕਾਂਗਰਸ ਅਜੇ ਵੀ ਪੁਰਾਣੀ ਸੋਚ ਤੇ ਪਰਿਵਾਰਵਾਦੀ ਸਿਆਸਤ ਤੋਂ ਬਾਹਰ ਨਹੀਂ ਨਿਕਲ ਸਕੀ। ਉਨ੍ਹਾਂ ਕਾਂਗਰਸ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਮਰਿਆਦਾ ਬਣਾਈ ਰੱਖੇ ਤੇ ਗਾਲੀ-ਗਲੋਚ ਦੀ ਥਾਂ ਜਨਤਾ ਦੇ ਮੁੱਦਿਆਂ 'ਤੇ ਕੇਂਦਰਿਤ ਹੋਵੇ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ