Monday, August 03, 2026
BREAKING
ਰਿਜੈਕਸ਼ਨ ਤੋਂ ਡਰਨਾ ਨਹੀਂ, ਸਗੋਂ ਉਸ ਤੋਂ ਸਿੱਖਣਾ ਚਾਹੀਦਾ ਹੈ: ਕ੍ਰਾਂਤੀ ਪ੍ਰਕਾਸ਼ ਝਾਅ ਮਿਰਜ਼ਾਪੁਰ: ਦਿ ਮੂਵੀ ਦਾ ਪਹਿਲਾ ਗਾਣਾ "ਦੋ ਨੰਬਰੀ," ਰਿਲੀਜ਼ CWG 2026: ਅਲਵਿਦਾ ਗਲਾਸਗੋ! 2030 'ਚ ਅਹਿਮਦਾਬਾਦ 'ਚ ਸ਼ਤਾਬਦੀ ਰਾਸ਼ਟਰਮੰਡਲ ਖੇਡਾਂ 'ਚ ਹੋਵੇਗੀ ਮੁਲਾਕਾਤ ਸ਼੍ਰੀਲੰਕਾ ਟੈਸਟ ਸੀਰੀਜ਼ ਲਈ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਸ਼ਾਮਲ ਸ਼ੁਭਾਦੀਪ ਘੋਸ਼ ਨੂੰ ਭਾਰਤੀ ਪੁਰਸ਼ ਟੀਮ ਦਾ ਫੀਲਡਿੰਗ ਕੋਚ ਨਿਯੁਕਤ ਕੀਤਾ ਗਿਆ ਰੈਪੋ ਦਰ ’ਚ ਫਿਲਹਾਲ ਬਦਲਾਅ ਦੇ ਆਸਾਰ ਨਹੀਂ, ਮਹਿੰਗਾਈ ’ਤੇ ਨਜ਼ਰ ਰੱਖੇਗਾ RBI ਭਾਰਤੀ ਕਰੰਸੀ 'ਚ ਸ਼ਾਨਦਾਰ ਰਿਕਵਰੀ, ਅਮਰੀਕੀ ਡਾਲਰ ਮੁਕਾਬਲੇ 31 ਪੈਸੇ ਵਧਿਆ ਰੁਪਿਆ ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪੰਜਾਬ

ਕਾਂਗਰਸ ਨੂੰ ਵੱਡਾ ਝਟਕਾ, ਅੰਮ੍ਰਿਤਸਰ ਦੇ ਦੋ ਕੌਂਸਲਰ 'ਆਪ' 'ਚ ਹੋਏ ਸ਼ਾਮਲ

18 ਅਗਸਤ, 2025 06:53 PM

ਚੰਡੀਗੜ੍ਹ/ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸੋਮਵਾਰ ਨੂੰ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਅੰਮ੍ਰਿਤਸਰ ਨਗਰ ਨਿਗਮ ਦੇ ਦੋ ਕੌਂਸਲਰ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੌਂਸਲਰ ਸ਼ਿਵਾਲੀ (ਵਾਰਡ ਨੰ. 79) ਅਤੇ ਕੌਂਸਲਰ ਡਾ. ਅਵਤਾਰ ਸਿੰਘ (ਵਾਰਡ ਨੰ. 72) ਦਾ ਪਾਰਟੀ 'ਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ। ਦੋਵੇਂ ਆਗੂਆਂ ਨੇ ਪਹਿਲਾਂ ਕਾਂਗਰਸ ਪਾਰਟੀ ਤੋਂ ਚੋਣ ਲੜ ਕੇ ਜਿੱਤ ਪ੍ਰਾਪਤ ਕੀਤੀ ਸੀ ਪਰ 'ਆਪ' ਦੀ ਲੋਕ-ਕੇਂਦ੍ਰਿਤ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਉਹ ਪਾਰਟੀ ਵਿੱਚ ਸ਼ਾਮਲ ਹੋ ਗਏ, ਜੋਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਪਾਰਟੀ ਲਈ ਇਕ ਮਹੱਤਵਪੂਰਨ ਵਾਧਾ ਹੈ।

ਇਸ ਮੌਕੇ ਅੰਮ੍ਰਿਤਸਰ ਦੇ ਮੇਅਰ ਮੋਤੀ ਭਾਟੀਆ, ਆਗੂ ਸ਼ਮਸ਼ੇਰ ਸਿੰਘ, ਧਰਮਜੀਤ ਸਿੰਘ ਬੌਬੀ, ਹਰਜੋਤ ਸਿੰਘ ਅਤੇ ਜਸਪਾਲ ਸਿੰਘ ਪੁਤਲੀਘਰ ਵੀ ਨਵੇਂ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਆਪਣਾ ਸਮਰਥਨ ਅਤੇ ਸ਼ੁਭਕਾਮਨਾਵਾਂ ਦੇਣ ਲਈ ਮੌਜੂਦ ਸਨ। ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ 'ਚ ਆਗੂਆਂ ਦਾ ਲਗਾਤਾਰ ਸ਼ਾਮਲ ਹੋਣਾ ਪਾਰਟੀ ਦੇ ਸ਼ਾਸਨ ਵਿੱਚ ਲੋਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ 'ਚ ਪੰਜਾਬ ਵਿੱਚ 'ਆਪ' ਸਰਕਾਰ ਨੇ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਨਾਲ-ਨਾਲ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਤੇਜ਼ੀ ਨਾਲ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਅਤੇ ਟੀਮ ਮਜ਼ਬੂਤ ਹੁੰਦੀ ਹੈ, ਤਾਂ ਸ਼ਹਿਰ ਤੇਜ਼ੀ ਨਾਲ ਵਿਕਾਸ ਕਰਦਾ ਹੈ। ਇਨ੍ਹਾਂ ਸਾਰੇ ਮੈਂਬਰਾਂ ਦੇ ਸ਼ਾਮਲ ਹੋਣ ਨਾਲ, ਸਾਡੇ ਮੇਅਰ ਮੋਤੀ ਭਾਟੀਆ ਅਤੇ ਉਨ੍ਹਾਂ ਦੇ ਸਾਥੀ ਅੰਮ੍ਰਿਤਸਰ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਵੀ ਤੇਜ਼ ਰਫ਼ਤਾਰ ਨਾਲ ਅੱਗੇ ਵਧਾਉਣਗੇ।

ਅਰੋੜਾ ਨੇ ਦੋਵਾਂ ਕੌਂਸਲਰਾਂ ਨੂੰ ਭਰੋਸਾ ਦਿਵਾਇਆ ਕਿ 'ਆਪ' ਸਰਕਾਰ ਉਨ੍ਹਾਂ ਦੇ ਵਾਰਡਾਂ ਅਤੇ ਪੂਰੇ ਅੰਮ੍ਰਿਤਸਰ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾ ਕੇ ਉਨ੍ਹਾਂ ਦੀ ਵਚਨਬੱਧਤਾ ਦਾ ਸਨਮਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸ਼ਿਵਾਲੀ ਅਤੇ ਡਾ. ਅਵਤਾਰ ਸਿੰਘ ਜੀ ਵਰਗੇ ਸਤਿਕਾਰਯੋਗ ਆਗੂ ਸਾਡੇ ਨਾਲ ਜੁੜੇ ਹਨ। ਇਕੱਠੇ ਮਿਲ ਕੇ ਅਸੀਂ ਅੰਮ੍ਰਿਤਸਰ ਨੂੰ ਇਕ ਆਦਰਸ਼ ਸ਼ਹਿਰ ਬਣਾਉਣ ਦੇ ਸੁਫ਼ਨੇ ਨੂੰ ਪੂਰਾ ਕਰਾਂਗੇ।

Have something to say? Post your comment

ਅਤੇ ਪੰਜਾਬ ਖਬਰਾਂ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ