Monday, September 28, 2026
BREAKING
• ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ • ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ • ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ • ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ • LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ • ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ • 'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ • ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ • ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ • ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਪੰਜਾਬ

ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

28 ਸਤੰਬਰ, 2026 06:08 PM

ਫਿਰੋਜ਼ਪੁਰ : ਫਿਰੋਜ਼ਪੁਰ ਵਿਖੇ ਡੀਸੀ ਦਫ਼ਤਰ ਦੇ ਬਾਹਰ ਵੋਟ ਚੋਰੀ ਅਤੇ ਚੀਫ਼ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕਾਂਗਰਸ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ 5 ਸਾਲ ਪਹਿਲਾਂ ਤੋਂ ਹੀ ਕਹਿ ਰਹੇ ਹਨ ਕਿ ਵੋਟਾਂ ਚੋਰੀ ਹੋ ਰਹੀਆਂ ਹਨ, ਪਰ ਉਸ ਵੇਲੇ ਕੋਈ ਯਕੀਨ ਨਹੀਂ ਕਰਦਾ ਸੀ। ਉਨ੍ਹਾਂ ਕਿਹਾ ਕਿ ਜਿੱਥੇ ਵੀ ਚੋਣਾਂ ਹੁੰਦੀਆਂ ਹਨ, ਉੱਥੇ ਐਸਆਈਆਰ ਕਰਵਾ ਦਿੱਤੀ ਜਾਂਦੀ ਹੈ। ਉਸ ਤੋਂ ਬਾਅਦ ਜਾਂਚ ਦੇ ਨਾਮ ’ਤੇ ਨਾ ਤਾਂ ਪਾਸਪੋਰਟ ਮੰਨਿਆ ਜਾਂਦਾ ਹੈ ਅਤੇ ਨਾ ਹੀ ਆਧਾਰ ਕਾਰਡ। ਕਿਹਾ ਜਾਂਦਾ ਹੈ ਕਿ ਕੋਈ ਹੋਰ ਕਾਗਜ਼ ਲੈ ਕੇ ਆਓ, ਤਾਂ ਹੀ ਵੋਟ ਰਹੇਗੀ, ਨਹੀਂ ਤਾਂ ਵੋਟ ਕੱਟ ਦਿੱਤੀ ਜਾਵੇਗੀ।


ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਹੁਣ ਤੱਕ ਮਹਾਰਾਸ਼ਟਰ ਵਿੱਚ 75 ਲੱਖ ਵੋਟਾਂ ਕੱਟ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਬਿਹਾਰ, ਬੰਗਾਲ ਅਤੇ ਹੁਣ ਪੰਜਾਬ ਵਿੱਚ ਐਸਆਈਆਰ ਚੱਲ ਰਹੀ ਹੈ ਤੇ ਹੁਣ ਤੱਕ 20 ਲੱਖ ਵੋਟਾਂ ਕੱਟੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਤਲਾਹ ਮਿਲੀ ਹੈ ਕਿ ਇਹ ਅੰਕੜਾ 20 ਦੀ ਥਾਂ 40 ਲੱਖ ਤੱਕ ਵੀ ਪਹੁੰਚ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਰਐਸਐਸ ਦੇ ਲੋਕ ਹਲਕਿਆਂ ਵਿੱਚ ਜਾ ਕੇ ਦੱਸਦੇ ਹਨ ਕਿ ਕਿਹੜੇ ਪਿੰਡ ਦੀਆਂ ਕਿਹੜੀਆਂ ਵੋਟਾਂ ਕੱਟਣੀਆਂ ਹਨ। ਹਰ ਇੱਕ ਬੂਥ ਵਿੱਚੋਂ 10 ਤੋਂ 15 ਪੱਕੀਆਂ ਕਾਂਗਰਸ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਹਰਿਆਣਾ ਵਿੱਚ 33 ਹਜ਼ਾਰ ਵੋਟਾਂ ਦਾ ਫਰਕ ਨਾ ਪੈਂਦਾ ਤਾਂ ਅੱਜ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਹੋਣੀ ਸੀ।


ਉਨ੍ਹਾਂ ਕਿਹਾ ਕਿ ਵੋਟਾਂ ਕੱਟਣ ਦਾ ਕੰਮ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਚੋਣ ਕਮਿਸ਼ਨ ਦੀ ਨਿਯੁਕਤੀ ਲਈ ਕਮੇਟੀ ਵਿੱਚ ਦੇਸ਼ ਦੇ ਚੀਫ਼ ਜਸਟਿਸ, ਵਿਰੋਧੀ ਧਿਰ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਬੈਠਦੇ ਸਨ, ਫਿਰ ਫੈਸਲਾ ਹੁੰਦਾ ਸੀ। ਪਰ ਹੁਣ ਇਨ੍ਹਾਂ ਨੇ ਸਿਸਟਮ ਬਦਲ ਦਿੱਤਾ ਹੈ। ਹੁਣ ਨਾ ਤਾਂ ਚੀਫ਼ ਜਸਟਿਸ ਬੈਠਦਾ ਹੈ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਵੀ ਬਾਹਰ ਕੱਢ ਦਿੱਤਾ ਗਿਆ ਹੈ। ਚੋਣ ਕਮਿਸ਼ਨਰ ਵਜੋਂ ਗਿਆਨੇਸ਼ ਕੁਮਾਰ ਨੂੰ ਬਿਠਾ ਦਿੱਤਾ ਗਿਆ ਹੈ ਅਤੇ ਉਸਨੂੰ ਸੁਪਰੀਮ ਕੋਰਟ ਦੇ ਜੱਜ ਜਿੰਨੀਆਂ ਸ਼ਕਤੀਆਂ ਦੇ ਦਿੱਤੀਆਂ ਗਈਆਂ ਹਨ ਕਿ ਉਸਨੂੰ ਕੋਈ ਬੁਲਾ ਵੀ ਨਹੀਂ ਸਕਦਾ। ਉਸਦੇ ਨਾਲ ਦੋ ਸਹਾਇਕ ਚੋਣ ਕਮਿਸ਼ਨਰ ਸੰਧੂ ਅਤੇ ਜੋਸ਼ੀ ਬੈਠੇ ਹਨ। ਇਨ੍ਹਾਂ ਦੋਵਾਂ ਦੀ 5 ਦਿਨ ਪਹਿਲਾਂ ਜ਼ਮੀਰ ਜਾਗੀ ਅਤੇ ਉਨ੍ਹਾਂ ਨੇ ਚਿੱਠੀ ਲਿਖੀ, ਜੋ ਅਖ਼ਬਾਰ ਵਿੱਚ ਵੀ ਛਪੀ ਹੈ ਕਿ ਉਹ ਸਾਨੂੰ ਕੁਝ ਵੀ ਨਹੀਂ ਪੁੱਛਦਾ ਅਤੇ ਗੜਬੜ ਕਰ ਰਿਹਾ ਹੈ। ਸਾਡੇ ਤੋਂ ਬਿਨਾਂ ਪੁੱਛੇ ਹੀ ਫੈਸਲੇ ਲਏ ਜਾ ਰਹੇ ਹਨ।ਵੜਿੰਗ ਨੇ ਕਿਹਾ ਕਿ ਉਸਦੇ ਬੰਦੇ ਵੱਖ-ਵੱਖ ਵਿਭਾਗਾਂ ਵਿੱਚ ਬੈਠੇ ਹਨ, ਜੋ ਦੱਸ ਰਹੇ ਹਨ ਕਿ ਕਿਸਦੀ ਵੋਟ ਰੱਖਣੀ ਹੈ ਅਤੇ ਕਿਸਦੀ ਕੱਟਣੀ ਹੈ। ਵੜਿੰਗ ਨੇ ਕਿਹਾ ਕਾਂਗਰਸ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਉਸਨੂੰ ਜੇਲ੍ਹ ਭੇਜਣ ਦੀ ਮੰਗ ਕਰਦੀ ਹੈ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸੀਆਂ ਨੂੰ ਆਪਣੀ ਸੂਝ-ਬੂਝ ਨਾਲ ਬਚਣਾ ਪਵੇਗਾ। ਅਫ਼ਸਰ ਉਨ੍ਹਾਂ ਦੇ ਹਨ, ਇਸ ਲਈ ਬੂਥਾਂ ’ਤੇ ਪਹਿਰਾ ਦੇਣਾ ਪਵੇਗਾ। ਵੋਟਰ ਸੂਚੀਆਂ ਚੈੱਕ ਕਰਕੇ, ਧਰਨੇ ਲਗਾ ਕੇ ਅਤੇ ਲੜਾਈ ਲੜ ਕੇ ਹੀ ਅਸੀਂ ਬਚ ਸਕਦੇ ਹਾਂ। ਹੁਣ ਪੰਜਾਬ ਨੂੰ ਬਚਾਉਣਾ ਹੈ। ਸਰਕਾਰ ਬਣੇ ਜਾਂ ਨਾ ਬਣੇ, ਕਾਂਗਰਸ ਪਾਰਟੀ ਆਪਣੇ ਸਿਧਾਂਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਧਰਨੇ ਵਿੱਚ ਆਏ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਤੁਸੀਂ ਧਰਨੇ ਵਿੱਚ ਆਏ ਹੋ ਤਾਂ ਧਰਨਾ ਲੱਗਣਾ ਵੀ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਪਿੰਡਾਂ ਤੋਂ ਆਏ ਲੋਕਾਂ ਅਤੇ ਵਰਕਰਾਂ ਦਾ ਵੱਡਾ ਇਕੱਠ ਕਰਨ ਲਈ ਧੰਨਵਾਦ ਕੀਤਾ।

 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ

ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ

ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ

ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ

ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ

ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ

LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ

LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ

ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ

ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ

ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ

ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ

LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ

LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ

ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ

ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ