Friday, September 25, 2026
BREAKING
• ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ • ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ • ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ  • ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ • ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ • ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ • ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ • ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ • ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ • ਸ਼ੀ ਜਿਨਪਿੰਗ ਨੇ 1 ਲੱਖ ਅਮਰੀਕੀ ਨੌਜਵਾਨਾਂ ਨੂੰ ਚੀਨ ਆਉਣ ਦਾ ਦੇ'ਤਾ ਸੱਦਾ

ਪੰਜਾਬ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

25 ਸਤੰਬਰ, 2026 07:43 PM

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-17 'ਚ ਪੰਜਾਬ ਕਾਂਗਰਸ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸੈਕਟਰ-17 ਸਥਿਤ ਆਰ. ਬੀ. ਆਈ. ਦਫ਼ਤਰ ਨੇੜੇ ਗਰਾਊਂਡ 'ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਕਾਂਗਰਸੀ ਆਗੂ ਅਤੇ ਵਰਕਰ ਇਕੱਠੇ ਹੋਏ। ਪ੍ਰਦਰਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੇ ਵੀ ਪਹੁੰਚਣ ਦੀ ਉਮੀਦ ਸੀ ਪਰ ਉਹ ਇਸ ਰੋਸ ਪ੍ਰਦਰਸ਼ਨ ਵੀ ਸ਼ਾਮਲ ਨਹੀਂ ਹੋਏ। ਇਸ ਦੇ ਇਲਾਵਾ ਨਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਸ਼ਾਮਲ ਹੋਏ। ਇਹ ਮਾਰਚ ਆਰ. ਬੀ. ਆਈ. ਦਫ਼ਤਰ ਤੋਂ ਸ਼ੁਰੂ ਹੋ ਕੇ ਕਮਿਸ਼ਨ ਦਫ਼ਤਰ ਤੱਕ ਪਹੁੰਚਿਆ। ਪ੍ਰਦਰਸ਼ਨ ਦੌਰਾਨ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਪਰਗਟ ਸਿੰਘ ਅਤੇ ਰਾਜ ਕੁਮਾਰ ਵੇਰਕਾ ਸਮੇਤ ਕਈ ਆਗੂ ਸ਼ਾਮਲ ਰਹੇ।


ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂ ਡਿਟੇਨ
ਇਸ ਦੌਰਾਨ ਚੋਣ ਕਮਿਸ਼ਨ ਦਫ਼ਤਰ ਵੱਲ ਘਿਰਾਓ ਕਰਨ ਜਾਂਦੇ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂ ਅਤੇ ਵਰਕਰਾਂ ਨੂੰ ਡਿਟੇਨ ਕੀਤਾ ਗਿਆ। ਕਾਂਗਰਸੀ ਵਰਕਰ ਅਤੇ ਪੁਲਸ ਵਿਚਾਲੇ ਧੱਕੇਮੁੱਕੀ ਵੀ ਹੋਈ। ਦਫ਼ਤਰ ਦਾ ਘਿਰਾਓ ਕਰਨ ਜਾਂਦੇ ਕਾਂਗਰਸੀ ਵਰਕਰਾਂ ਦਾ ਪੁਲਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਰੋਕਿਆ, ਜਿਸ ਤੋਂ ਬਾਅਦ ਪੁਲਸ ਕਰਮਚਾਰੀਆਂ ਨਾਲ ਧੱਕਾਮੁੱਕੀ ਹੋਈ। ਡਿਟੇਨ ਦਾ ਵਿਰੋਧ ਕਰਦੇ ਹੋਏ ਰਾਜਾ ਵੜਿੰਗ ਬੱਸ ਦੀ ਛੱਤ 'ਤੇ ਚੜ੍ਹੇ ਅਤੇ ਨਾਅਰੇਬਾਜ਼ੀ ਕੀਤੀ। ਇਸ ਦੇ ਬਾਅਦ ਰਾਜਾ ਵੜਿੰਗ ਨੂੰ ਬੱਸ ਤੋਂ ਹੇਠਾਂ ਉਤਰਣ ਮਗਰੋਂ ਪੁਲਸ ਵੱਲੋਂ ਡਿਟੇਨ ਕਰਕੇ ਚੰਡੀਗੜ੍ਹ ਸੈਕਟਰ-17 ਥਾਣੇ ਵਿਚ ਲਿਜਾਇਆ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਪੁਲਸ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਪਾਣੀ ਦੀਆਂ ਬੁਛਾਰਾਂ ਪਾਈਆਂ ਗਈਆਂ।


ਵਿਧਾਨ ਸਭਾ ਤੱਕ ਰੋਕੀ ਜਾਵੇ SIR ਦੀ ਕਾਰਵਾਈ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਤਦਾਨ ਸੂਚੀਆਂ ਦੇ ਐੱਸ. ਆਈ. ਆਰ, ਨੂੰ ਰੋਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਲਈ ਮੌਜੂਦਾ ਵੋਟਰ ਸੂਚੀਆਂ ਦੇ ਆਧਾਰ 'ਤੇ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਅਤੇ ਕਿਸੇ ਵੀ ਵੋਟਰ ਦਾ ਨਾਮ ਨਹੀਂ ਮਿਟਾਇਆ ਜਾਣਾ ਚਾਹੀਦਾ। ਵੜਿੰਗ ਦੇ ਅਨੁਸਾਰ, ਨਵੇਂ ਫਾਰਮ-6 ਦੀਆਂ ਗੁੰਝਲਾਂ ਕਾਰਨ, ਬਹੁਤ ਸਾਰੇ ਯੋਗ ਪਹਿਲੀ ਵਾਰ ਵੋਟਰ ਆਪਣੇ ਨਾਮ ਦਰਜ ਕਰਵਾਉਣ ਤੋਂ ਅਸਮਰੱਥ ਹਨ। ਵੜਿੰਗ ਨੇ ਦਾਅਵਾ ਕੀਤਾ ਕਿ SIR ਦੇ ਮੌਜੂਦਾ ਢੰਗ ਨਾਲ ਲੱਖਾਂ ਵੋਟਰਾਂ ਦੇ ਨਾਮ ਕੱਟੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਵੋਟਰਾਂ ਦੇ ਨਾਮ ਹਟਾਉਣ ਨਾਲ ਚੋਣਾਂ ਦੀ ਨਿਰਪੱਖਤਾ 'ਤੇ ਸਵਾਲ ਖੜ੍ਹੇ ਹੋਣਗੇ। ਉਨ੍ਹਾਂ ਮੰਗ ਕੀਤੀ ਕਿ ਐੱਸ. ਆਈ. ਆਰ. ਨੂੰ ਵਿਧਾਨ ਸਭਾ ਚੋਣਾਂ ਤੋਂ ਬਾਅਦ ਤੱਕ ਰੋਕਿਆ ਜਾਵੇ ਅਤੇ ਚੋਣਾਂ ਤੋਂ ਬਾਅਦ ਪਾਰਦਰਸ਼ੀ ਢੰਗ ਨਾਲ ਕਰਵਾਇਆ ਜਾਵੇ।
ਪੰਜਾਬ ਕਾਂਗਰਸ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ, ਉਨ੍ਹਾਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਨ ਅਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਇਹ ਪ੍ਰਦਰਸ਼ਨ ਕਰਵਾਇਆ ਹੈ। ਪਾਰਟੀ ਦਾ ਦੋਸ਼ ਹੈ ਕਿ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਦੀ ਸੋਧ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਕਾਂਗਰਸ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਲਗਾਤਾਰ ਚੋਣ ਕਮਿਸ਼ਨ ਨੂੰ ਨਿਸ਼ਾਨਾ ਬਣਾ ਰਹੀ ਹੈ।


ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਭਾਰਤ ਦੇ ਮੁੱਖ ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੁਤਲਾ ਫੂਕਿਆ। ਆਗੂਆਂ ਨੇ ਲੋਕਤੰਤਰੀ ਸੰਸਥਾਵਾਂ ਦੀ ਪਾਰਦਰਸ਼ਤਾ, ਵੋਟਰਾਂ ਦੇ ਅਧਿਕਾਰਾਂ ਅਤੇ ਚੋਣ ਪ੍ਰਕਿਰਿਆ 'ਚ ਜਵਾਬਦੇਹੀ ਦੀ ਮੰਗ ਕੀਤੀ। ਦੀਪਕ ਲੁਬਾਣਾ ਨੇ ਕਿਹਾ ਕਿ ਲੰਘੇ ਦਿਨ ਮੀਡੀਆ 'ਚ ਨਸ਼ਰ ਹੋਈ ਰਿਪੋਰਟ 'ਚ ਸਾਹਮਣੇ ਆਇਆ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ 'ਚ ਘੱਟੋ-ਘੱਟ 14 ਵਾਰ ਚੋਣ ਕਮਿਸ਼ਨ ਦੇ ਕੁਝ ਫ਼ੈਸਲਿਆਂ ’ਤੇ ਇਤਰਾਜ਼ ਦਰਜ ਕਰਵਾਏ ਸਨ। ਰਿਪੋਰਟ 'ਚ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ, ਵੋਟਰ ਸੂਚੀਆਂ 'ਚੋਂ ਨਾਂ ਸ਼ਾਮਲ ਕਰਨ ਜਾਂ ਕੱਟਣ ਅਤੇ ਚੋਣ ਡਾਟਾ ਤੇ ਸਾਫ਼ਟਵੇਅਰ ਨਾਲ ਜੁੜੇ ਮੁੱਦਿਆਂ ’ਤੇ ਦੋਵਾਂ ਚੋਣ ਕਮਿਸ਼ਨਰਾਂ ਵੱਲੋਂ ਉਠਾਏ ਗਏ ਇਤਰਾਜ਼ਾਂ ਦਾ ਜ਼ਿਕਰ ਕੀਤਾ ਗਿਆ ਹੈ ਪਰ ਭਾਰਤੀ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਦੇ ਸਾਰੇ ਇਤਰਾਜ਼ ਨੂੰ ਨਜ਼ਰਅੰਦਾਜ਼ ਕੀਤਾ ਗਿਆ।


ਯੂਥ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਵੋਟ ਕਿਸੇ ਸਿਆਸੀ ਪਾਰਟੀ ਦੀ ਜਾਇਦਾਦ ਨਹੀਂ, ਸਗੋਂ ਦੇਸ਼ ਦੇ ਹਰ ਇਕ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਵੋਟਰ ਸੂਚੀ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਸਵਾਲ ਦਾ ਜਵਾਬ ਪਾਰਦਰਸ਼ੀ ਢੰਗ ਨਾਲ ਜਨਤਾ ਦੇ ਸਾਹਮਣੇ ਆਉਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਕਮਿਸ਼ਨ 'ਚ ਦਰਜ ਇਤਰਾਜ਼ਾਂ, ਵੋਟਰ ਸੂਚੀ 'ਚ ਬਦਲਾਅ ਨਾਲ ਜੁੜੇ ਫ਼ੈਸਲਿਆਂ ਅਤੇ ਚੋਣ ਡਾਟਾ ਦੀ ਸੁਰੱਖਿਆ ਨਾਲ ਸਬੰਧਤ ਉਠਾਏ ਗਏ ਸਵਾਲਾਂ ’ਤੇ ਸਪੱਸ਼ਟ ਜਾਣਕਾਰੀ ਜਨਤਕ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਭਾਰਤ ਦੇ ਮੁੱਖ ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਨੂੰ ਹਟਾ ਕੇ ਲੋਕਾਂ ਦੇ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਜਾਂਦੇ, ਉਦੋਂ ਤੱਕ ਯੂਥ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੁਖਦੇਵ ਸਿੰਘ, ਅਤਿੰਦਰ ਰੌਬੀ, ਸਚਿਨ ਗਾਲਵ, ਆਸ਼ੂ ਵੈਦ, ਹਰਸਿਮਰਨ, ਸਾਹਿਲ, ਸ਼ੁਭਮ, ਦੀਪਕ ਜੈਸਵਾਲ, ਧੀਰਜ ਗੁਪਤਾ, ਰਵੀ ਰਾਣਾ, ਪ੍ਰਕੁਲ, ਵਿਕਾਸ ਖੰਨਾ, ਰੋਹਨ ਅਤੇ ਹੋਰ ਵੱਡੀ ਗਿਣਤੀ ਯੂਥ ਕਾਂਗਰਸ ਦੇ ਕਾਰਕੁਨ ਮੌਜੂਦ ਸਨ।


ਇਥੇ ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ 'ਚ ਲੰਮੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਅਤੇ ਧੜੇਬੰਦੀ ਦੇ ਵਿਚਕਾਰ 15 ਸਤੰਬਰ ਨੂੰ ਚੰਡੀਗੜ੍ਹ ਇਕ ਵੱਡੀ ਸਿਆਸੀ ਤਸਵੀਰ ਸਾਹਮਣੇ ਆਈ ਸੀ। ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦੀ ਚੰਡੀਗੜ੍ਹ ਫੇਰੀ ਦੌਰਾਨ ਪਾਰਟੀ ਦੇ ਵਿਰੋਧੀ ਧੜਿਆਂ ਦੇ ਦਿੱਗਜ ਆਗੂ ਇਕੋ ਮੰਚ 'ਤੇ ਇਕੱਠੇ ਨਜ਼ਰ ਆਏ।

 

Have something to say? Post your comment

ਅਤੇ ਪੰਜਾਬ ਖਬਰਾਂ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ

ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ