Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ

29 ਅਪ੍ਰੈਲ, 2026 06:56 PM

ਮੱਛਲੀ ਕਲਾ (ਪ੍ਰੀਤ ਪੱਤੀ) : ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਹਲਕੇ ਦੇ ਪਿੰਡਾਂ, ਸ਼ਹਿਰਾਂ, ਕਸਬਿਆਂ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ।ਇਸ ਦੇ ਚਲਦਿਆਂ ਅੱਜ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਪਿੰਡ ਮੱਛਲੀ ਕਲਾਂ ਦੇ ਵਿੱਚ ਮੀਟਿੰਗ ਕੀਤੀ। ਇਸ ਮੌਕੇ ਇਕੱਤਰ ਹੋਏ ਵੱਡੀ ਗਿਣਤੀ ਦੇ ਵਿੱਚ ਪਿੰਡ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਅਤੇ ਪੰਜਾਬ ਦੇ ਹਾਲਾਤਾਂ ਸਬੰਧੀ ਜਾਣੂ ਕਰਵਾਉਂਦਿਆ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬੇਹੱਦ ਨਾਜੁਕ ਬਣੇ ਹੋਏ ਹਨ।ਉਹਨਾਂ ਕਿਹਾ ਕਿ ਆਪ ਸਰਕਾਰ ਪੰਜਾਬ ਵਿੱਚੋਂ ਨਸ਼ੇ ਖਤਮ ਕਰਨ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਅੱਜ ਪੰਜਾਬ ਦਾ ਨੌਜਵਾਨ ਨਸ਼ਿਆਂ ਵਿੱਚ ਗਲਤਾਨ ਹੋ ਚੁੱਕਿਆ ਹੈ। ਨਸ਼ਿਆਂ ਅਤੇ ਬੇਰੁਜ਼ਗਾਰੀ ਤੋਂ ਤੰਗ ਆ ਕੇ ਇਹ ਨੌਜਵਾਨ ਗੈਂਗਸਟਰਵਾਦ ਦੇ ਰਾਹ ਤੇ ਪੈ ਚੁੱਕਿਆ ਹੈ। ਜਿਸ ਕਰਕੇ ਪੰਜਾਬ ਅੰਦਰ ਨਿਤ ਕੋਈ ਨਾ ਕੋਈ ਘਟਨਾ, ਖਬਰ ਸਾਹਮਣੇ ਆ ਰਹੀ ਹੈ ਜਿੱਥੇ ਕਿਸੇ ਕਾਰੋਬਾਰੀ, ਪੰਚ ਸਰਪੰਚ, ਲੀਡਰ ਅਤੇ ਹੋਰ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਜਾਂਦੀ ਹੈ।ਇਸਦੇ ਜਵਾਬ ਦੇ ਵਿੱਚ ਪੁਲਿਸ ਵੱਲੋਂ ਇਹਨਾਂ ਗੈਂਗਸਟਰਾਂ ਦਾ ਗੋਲੀ ਮਾਰ ਕੇ ਮੁਕਾਬਲਾ ਬਣਾ ਦਿੱਤਾ ਜਾਂਦਾ ਹੈ। ਪਰ ਇਸ ਦੋਨੇ ਪਾਸੇ ਦੀ ਕਾਰਵਾਈ ਵਿੱਚ ਮਰ ਤਾਂ ਪੰਜਾਬ ਦੇ ਆਮ ਲੋਕ ਰਹੇ ਹਨ।ਉਹਨਾਂ ਕਿਹਾ ਕਿ ਚੋਣਾਂ ਵੇਲੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਲੋਕਾਂ ਨਾਲ ਬੇਹੱਦ ਵੱਡੇ ਵੱਡੇ ਵਾਅਦੇ ਕਰਕੇ ਆਪਣੀ ਸਰਕਾਰ ਬਣਾ ਲਈ ਪਰ ਹੁਣ ਲੋਕਾਂ ਦੀ ਸਾਰ ਲੈਣਾ ਤਾਂ ਦੂਰ ਸਗੋਂ ਪੰਜਾਬ ਸਰਕਾਰ ਆਪਣੀ ਐਸ਼ੋ ਆਰਾਮ ਦੇ ਵਿੱਚ ਗਲਤਾਨ ਹੈ ਅਤੇ ਨਿਤ ਵਿਕਾਸ ਦੇ ਨਾਮ ਤੇ ਕਰਜ਼ਾ ਚੁੱਕ ਰਹੀ ਹੈ ਪਰ ਵਿਕਾਸ ਕਿਤੇ ਦਿਖਾਈ ਨਹੀਂ ਦੇ ਰਿਹਾ।ਉਹਨਾਂ ਕਿਹਾ ਕਿ ਪੰਜਾਬ ਦੀਆਂ ਸੜਕਾਂ ਦੀ ਹਾਲਤ ਬੇਹੱਦ ਤਰਸਯੋਗ ਹੈ। ਦਿੱਲੀ ਤੋਂ ਆਏ ਕੁਝ ਲੋਕ ਪੰਜਾਬ ਨੂੰ ਚਲਾ ਰਹੇ ਹਨ ਪੰਜਾਬ ਦੀ ਵੱਡੇ ਪੱਧਰ ਤੇ ਲੁੱਟ ਹੋ ਰਹੀ ਹੈ।ਤਹਿਸੀਲਾਂ ਸਮੇਤ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਵਿੱਚ ਰਿਸ਼ਵਤ ਦੀ ਲੁੱਟ ਮਚੀ ਹੋਈ ਹੈ। ਉਹਨਾਂ ਕਿਹਾ ਕਿ ਜੇਕਰ ਪੰਜਾਬ ਦੇ ਵਿੱਚੋਂ ਇਹ ਸਭ ਕੁਝ ਖਤਮ ਕਰਨਾ ਚਾਹੁੰਦੇ ਹੋ ਤਾਂ ਮੁੜ ਕਾਂਗਰਸ ਦੀ ਸਰਕਾਰ ਬਣਾਉਣੀ ਪਵੇਗੀ ਇਸ ਲਈ ਲੋਕਾਂ ਨੂੰ ਇੱਕਜੁੱਟ ਹੋ ਕੇ ਕਾਂਗਰਸ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਲਣਾ ਪਵੇਗਾ ਅਤੇ ਇਹਨਾਂ ਦਿੱਲੀ ਵਾਲਿਆਂ ਨੂੰ ਮੁੜ ਦਿੱਲੀ ਵਾਪਸ ਭੇਜਣਾ ਪਵੇਗਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਗੁਰਪ੍ਰਤਾਪ ਸਿੰਘ ਪਡਿਆਲਾ ਦਾ ਸਨਮਾਨ ਵੀ ਕੀਤਾ ਗਿਆ।ਉਹਨਾਂ ਨੂੰ ਭਰੋਸਾ ਦਵਾਇਆ ਗਿਆ ਕਿ ਉਹ ਕਾਂਗਰਸ ਦੇ ਨਾਲ ਚੱਲਣਗੇ। ਇਸ ਮੌਕੇ ਹਰਕੇਸ਼ ਕੁਮਾਰ ਸਰਪੰਚ, ਪਵਨ ਰਾਣਾ, ਸਤ ਰਾਣਾ, ਮੁਕੇਸ਼ ਰਾਣਾ ਸਾਬਕਾ ਕੌਂਸਲਰ, ਕੁਲਵਿੰਦਰ ਸਿੰਘ ਨਗਲੀਆਂ, ਬੋਬੀ ਸਰਪੰਚ, ਸਰਜੀਤ ਸਿੰਘ ਲਖਨੌਰ, ਪ੍ਰਿੰਸ ਸ਼ਰਮਾ, ਸਾਗਰ ਸਿੰਘ ਬਲਾਕ ਚੇਅਰਮੈਨ, ਬਾਬੂ ਸਿੰਘ, ਪੱਪੂ ਪ੍ਰਧਾਨ, ਅਮਰੀਕ ਸਿੰਘ ਛੋਟੀ ਮਛਲੀ, ਬਲਜੀਤ ਸਿੰਘ ਸੋਹੇ ਮਾਜਰਾ ਰਿਟਾ ਰਾਣੀ ਚੜਿਆਲਾ ਅਮਰੀਕ ਸਿੰਘ ਚੂੜ ਮਾਜਰਾ ਰਾਮਵੀਰ ਰਾਣਾ, ਰਾਕੇਸ਼ ਰਾਣਾ, ਛਿੰਦਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ