Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਕਾਰਨੀ ਦੀ ਯਾਤਰਾਂ ਤੋਂ ਪਹਿਲਾਂ ਕੈਨੇਡਾ ਦਾ ਭਾਰਤ ਖਿਲਾਫ ਵੱਡਾ ਕਦਮ! ਛਿੜਿਆ ਨਵਾਂ ਵਿਵਾਦ

17 ਜਨਵਰੀ, 2026 08:27 PM

ਓਟਾਵਾ/ਨਵੀਂ ਦਿੱਲੀ : ਭਾਰਤ ਅਤੇ ਕੈਨੇਡਾ ਵਿਚਾਲੇ ਪਿਛਲੇ ਕਈ ਦਹਾਕਿਆਂ ਤੋਂ ਚੱਲ ਰਹੇ ਸਬੰਧਾਂ ਵਿੱਚ ਆਈ ਕੁੜੱਤਣ ਨੂੰ ਘੱਟ ਕਰਨ ਲਈ ਜਿੱਥੇ ਦੋਵਾਂ ਦੇਸ਼ਾਂ ਵੱਲੋਂ ਕੂਟਨੀਤਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਕੈਨੇਡਾ ਸਰਕਾਰ ਦੇ ਇੱਕ ਤਾਜ਼ਾ ਕਦਮ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਮਾਰਕ ਕਾਰਨੀ ਦੇ ਪ੍ਰਸਤਾਵਿਤ ਭਾਰਤ ਦੌਰੇ ਤੋਂ ਠੀਕ ਪਹਿਲਾਂ, ਕੈਨੇਡਾ ਨੇ ਆਪਣੇ ਨਾਗਰਿਕਾਂ ਲਈ ਨਵੀਂ ਅੰਤਰਰਾਸ਼ਟਰੀ ਯਾਤਰਾ ਐਡਵਾਈਜ਼ਰੀ ਜਾਰੀ ਕਰਦਿਆਂ ਭਾਰਤ ਨੂੰ ‘ਉੱਚ ਪੱਧਰੀ ਚੌਕਸੀ’ (High Degree of Caution) ਵਾਲੀ ਸੂਚੀ ਵਿੱਚ ਸ਼ਾਮਲ ਕਰ ਲਿਆ ਹੈ। ਇਸ ਫੈਸਲੇ ਕਾਰਨ ਭਾਰਤ ਵਿੱਚ ਕਾਫੀ ਨਾਰਾਜ਼ਗੀ ਦੇਖੀ ਜਾ ਰਹੀ ਹੈ ਅਤੇ ਇਸ ਨੂੰ ਦੁਵੱਲੇ ਸਬੰਧਾਂ ਨਾਲ 'ਭਾਵਨਾਤਮਕ ਖਿਲਵਾੜ' ਦੱਸਿਆ ਜਾ ਰਿਹਾ ਹੈ।

ਪਾਕਿਸਤਾਨ ਅਤੇ ਅਫਗਾਨਿਸਤਾਨ ਦੀ ਸ਼੍ਰੇਣੀ ’ਚ ਰੱਖਿਆ
ਭਾਰਤ ਨੂੰ ਕੈਨੇਡਾ ਸਰਕਾਰ ਨੇ ਜਨਵਰੀ ਦੇ ਦੂਜੇ ਹਫਤੇ ਆਪਣੀ ਅਧਿਕਾਰਤ ਵੈੱਬਸਾਈਟ ’ਤੇ ਅਪਡੇਟ ਕੀਤੀ ਜਾਣਕਾਰੀ ਵਿੱਚ ਦੱਸਿਆ ਹੈ ਕਿ ਕੁਝ ਦੇਸ਼ਾਂ ਵਿੱਚ ਸਿਆਸੀ ਅਸਥਿਰਤਾ, ਹਥਿਆਰਬੰਦ ਸੰਘਰਸ਼, ਸੁਰੱਖਿਆ ਖ਼ਤਰੇ ਅਤੇ ਸੀਮਤ ਕੌਂਸਲਰ ਸਹਾਇਤਾ ਵਰਗੇ ਜੋਖਮ ਮੌਜੂਦ ਹਨ। ਇਸੇ ਆਧਾਰ 'ਤੇ ਭਾਰਤ ਨੂੰ ਬੇਹੱਦ ਸਖ਼ਤ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਹਾਲਾਂਕਿ ਕੈਨੇਡਾ ਨੇ ਭਾਰਤ ਦੀ ਯਾਤਰਾ 'ਤੇ ਪੂਰਨ ਪਾਬੰਦੀ ਨਹੀਂ ਲਗਾਈ, ਪਰ ਭਾਰਤ ਨੂੰ ਪਾਕਿਸਤਾਨ, ਅਫਗਾਨਿਸਤਾਨ, ਸੀਰੀਆ, ਈਰਾਨ, ਯਮਨ ਅਤੇ ਦੱਖਣੀ ਸੂਡਾਨ ਵਰਗੇ ਦੇਸ਼ਾਂ ਦੀ ਸੂਚੀ ਵਿੱਚ ਖੜ੍ਹਾ ਕਰਨਾ ਕਈ ਵੱਡੇ ਸਵਾਲ ਖੜ੍ਹੇ ਕਰ ਰਿਹਾ ਹੈ।

ਦੁਵੱਲੇ ਸਬੰਧਾਂ ’ਤੇ ਪਵੇਗਾ ਮਾੜਾ ਅਸਰ
ਅੰਤਰਰਾਸ਼ਟਰੀ ਮਾਮਲਿਆਂ ਦੇ ਮਾਹਿਰ ਅਤੇ ਵੈਨਕੂਵਰ (ਕੈਨੇਡਾ) ਵਿੱਚ ਰਹਿ ਰਹੇ ਲੁਧਿਆਣਾ ਦੇ ਵਸਨੀਕ ਪਰਮਿੰਦਰ ਦੱਤ ਦਾ ਕਹਿਣਾ ਹੈ ਕਿ ਭਾਰਤ ਨੂੰ ਇਸ ਸੂਚੀ ਵਿੱਚ ਸ਼ਾਮਲ ਕਰਨਾ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਅਨੁਸਾਰ, ਕੈਨੇਡਾ ਐਡਵਾਈਜ਼ਰੀ ਦੀ ਭਾਸ਼ਾ ਵਿੱਚ ਨਰਮੀ ਵਰਤ ਸਕਦਾ ਸੀ ਤਾਂ ਜੋ ਸੁਨੇਹਾ ਇੰਨਾ ਹਮਲਾਵਰ ਨਾ ਲੱਗਦਾ, ਪਰ ਵਰਤੀ ਗਈ ਭਾਸ਼ਾ ਕਾਫੀ ਸਖ਼ਤ ਹੈ।

ਪੁਰਾਣੀ ਤਲਖ਼ੀ ਅਜੇ ਵੀ ਬਰਕਰਾਰ
ਜ਼ਿਕਰਯੋਗ ਹੈ ਕਿ ਸਾਲ 2023 ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸੰਭਾਵਿਤ ਸ਼ਮੂਲੀਅਤ ਦੇ ਦੋਸ਼ ਲਗਾਉਣ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਬੇਹੱਦ ਖਰਾਬ ਹੋ ਗਏ ਸਨ। ਹੁਣ ਜਦੋਂ ਦੋਵੇਂ ਦੇਸ਼ ਰਿਸ਼ਤਿਆਂ ਨੂੰ ਮੁੜ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ, ਅਜਿਹੇ ਸਮੇਂ ਕੈਨੇਡਾ ਦੀ ਇਹ ਨਵੀਂ ਟ੍ਰੈਵਲ ਐਡਵਾਈਜ਼ਰੀ ਅੱਗ ਵਿੱਚ ਤੇਲ ਪਾਉਣ ਦਾ ਕੰਮ ਕਰ ਸਕਦੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ