Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

'ਕਿਆਮਤ ਤੱਕ ਨਹੀਂ ਬਣੇਗਾ ਬਾਬਰੀ ਢਾਂਚਾ': CM ਯੋਗੀ ਆਦਿੱਤਿਆਨਾਥ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ

10 ਫ਼ਰਵਰੀ, 2026 07:59 PM

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬਾਬਰੀ ਢਾਂਚੇ ਦੇ ਪੁਨਰ ਨਿਰਮਾਣ ਨੂੰ ਲੈ ਕੇ ਇੱਕ ਬਹੁਤ ਹੀ ਸਖ਼ਤ ਬਿਆਨ ਦਿੱਤਾ ਹੈ। ਬਾਰਾਬੰਕੀ ਜ਼ਿਲ੍ਹੇ ਦੇ ਸ੍ਰੀ ਰਾਮ ਜਾਨਕੀ ਮੰਦਰ ਵਿੱਚ ਆਯੋਜਿਤ ਇੱਕ ਧਾਰਮਿਕ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਰੀ ਢਾਂਚੇ ਦਾ ਪੁਨਰ ਨਿਰਮਾਣ ਕਦੇ ਵੀ ਨਹੀਂ ਹੋਵੇਗਾ ਤੇ ਜੋ ਲੋਕ ਇਸ ਦੇ ਸੁਪਨੇ ਦੇਖ ਰਹੇ ਹਨ, ਉਹ ਕਦੇ ਪੂਰੇ ਨਹੀਂ ਹੋਣਗੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ, "ਕਿਆਮਤ ਦੇ ਦਿਨ ਤੱਕ ਵੀ ਬਾਬਰੀ ਢਾਂਚੇ ਦਾ ਪੁਨਰ ਨਿਰਮਾਣ ਨਹੀਂ ਹੋਵੇਗਾ"।

"ਕਾਇਦੇ ਵਿੱਚ ਰਹੋਗੇ ਤਾਂ ਫਾਇਦੇ ਵਿੱਚ ਰਹੋਗੇ"
ਮੁੱਖ ਮੰਤਰੀ ਨੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਹਿੰਦੁਸਤਾਨ ਵਿੱਚ ਰਹਿਣਾ ਹੈ ਤਾਂ ਇੱਥੋਂ ਦੇ ਕਾਨੂੰਨ ਨੂੰ ਮੰਨਣਾ ਸਿੱਖੋ। ਉਨ੍ਹਾਂ ਕਿਹਾ, "ਕਾਇਦੇ ਵਿੱਚ ਰਹੋਗੇ ਤਾਂ ਫਾਇਦੇ ਵਿੱਚ ਰਹੋਗੇ, ਨਹੀਂ ਤਾਂ ਕਾਨੂੰਨ ਤੋੜਨ ਵਾਲਿਆਂ ਦਾ ਰਸਤਾ ਸਿੱਧਾ ਜਹੰਨਮ ਵੱਲ ਜਾਂਦਾ ਹੈ"। ਉਨ੍ਹਾਂ ਅੱਗੇ ਕਿਹਾ ਕਿ ਕਾਨੂੰਨ ਤੋੜ ਕੇ ਜੰਨਤ ਜਾਣ ਦਾ ਸੁਪਨਾ ਦੇਖਣ ਵਾਲਿਆਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ।

ਰਾਮ-ਧ੍ਰੋਹੀਆਂ ਲਈ ਕੋਈ ਥਾਂ ਨਹੀਂ 
ਯੋਗੀ ਆਦਿੱਤਿਆਨਾਥ ਨੇ ਉਨ੍ਹਾਂ ਲੋਕਾਂ 'ਤੇ ਵੀ ਹਮਲਾ ਬੋਲਿਆ ਜੋ ਮੌਕਾਪ੍ਰਸਤ ਰਾਜਨੀਤੀ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸੰਕਟ ਆਉਂਦਾ ਹੈ ਤਾਂ ਕਈਆਂ ਨੂੰ ਰਾਮ ਯਾਦ ਆਉਂਦੇ ਹਨ, ਪਰ ਰਾਮ ਹੁਣ ਉਨ੍ਹਾਂ ਨੂੰ ਭੁੱਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਮ-ਧ੍ਰੋਹੀਆਂ ਲਈ ਹੁਣ ਕੋਈ ਥਾਂ ਨਹੀਂ ਬਚੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਕਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਨਵੰਬਰ ਨੂੰ ਅਯੁੱਧਿਆ ਧਾਮ ਵਿੱਚ ਰਾਮ ਮੰਦਰ 'ਤੇ ਕੇਸਰੀ ਝੰਡਾ ਲਹਿਰਾਇਆ ਸੀ, ਜੋ ਹਮੇਸ਼ਾ ਭਾਰਤ ਦੇ ਗੌਰਵ ਨੂੰ ਵਧਾਉਂਦਾ ਰਹੇਗਾ।

ਮੁਰਸ਼ਿਦਾਬਾਦ ਵਿਵਾਦ ਦਾ ਹਵਾਲਾ 
ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਬੰਗਾਲ ਦੇ ਮੁਰਸ਼ਿਦਾਬਾਦ ਵਿੱਚ ਬਾਬਰੀ ਮਸਜਿਦ ਦੇ ਨਿਰਮਾਣ ਦੀਆਂ ਖਬਰਾਂ ਦਰਮਿਆਨ ਹਿੰਦੂ ਸੰਗਠਨਾਂ ਨੇ ਲਖਨਊ ਤੋਂ ਮੁਰਸ਼ਿਦਾਬਾਦ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਇਸੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਆਪਣਾ ਸਖ਼ਤ ਰੁਖ਼ ਸਾਫ਼ ਕਰ ਦਿੱਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ