Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦਾ ਦਿੱਤਾ ਸੁਨੇਹਾ 

13 ਅਕਤੂਬਰ, 2025 06:00 PM
ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ  ਅੰਕੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਕਮ ਕਲਸਟਰ ਅਫਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਟੀਮ ਟੀਮ (ਸੁਰਜੀਤ ਸਿੰਘ ਮੀਡੀਆ ਐਂਡ ਡਾਕੂਮੈਂਟੇਸ਼ਨ ਅਸਿਸਟੈਂਟ, ਯਸ਼ ਪਾਲ ਚਾਇਲਡ ਲਾਈਨ  ਸੁਪਰਵਾਈਜ਼ਰ ) ਵੱਲੋਂ ਪਿੰਡ ਜਾਨੀਆ ਅਤੇ ਉਟਾਲ ਵਿਖੇ ਆਮ ਜਨਤਾ ਨੂੰ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ| ਟੀਮ ਵੱਲੋਂ  ਸਰਪੰਚ ਅਤੇ ਪੰਚ ਕੋਲੋਂ ਪਿੰਡ ਦੇ ਗੁਰੂਘਰ ਵਿੱਚ ਅਨਾਊਂਸਮੈਂਟ ਕਰਵਾਈ ਗਈ ਅਨਾਉਂਸਮੈਂਟ ਰਾਹੀ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਸੁਨੇਹਾ ਦਿੱਤਾ ਗਿਆ ਅਤੇ ਪਿੰਡ ਦੇ ਜ਼ਿਮੀਦਾਰਾਂ ਅਤੇ ਕਿਸਾਨਾਂ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਗਿਆ।  ਟੀਮ ਵਲੋਂ ਕਿਸਾਨ ਵੀਰਾਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਕਰਨ  ਲਈ ਸੱਦਾ  ਦਿੱਤਾ ਗਿਆ। ਵਾਤਾਵਰਨ ਦੀ ਮਹੱਤਵਤਾ ਦੇ ਨਾਲ ਨਾਲ  ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਨੂੰ ਵਿਸਥਾਰ ਨਾਲ ਦੱਸਿਆ ਗਿਆ ਅਤੇ ਸਮਝਾਇਆ ਗਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕੁਦਰਤੀ ਚੀਜ਼ਾਂ ਦਾ ਨੁਕਸਾਨ ਤਾਂ ਹੁੰਦਾ ਹੀ ਹੈ ਸਗੋਂ ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਨੂੰ ਵੀ ਨੁਕਸਾਨ ਪੁੱਜਦਾ ਹੈ। ਉਨ੍ਹਾਂ ਵੱਲੋ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਾਉਣ ਤੇ ਉੱਠਣ ਵਾਲੇ ਧੂਏ ਨਾਲ ਸਿਰਫ ਸਿਹਤ ਤੇ ਮਾੜਾ ਅਸਰ ਹੀ ਨਹੀਂ ਸਗੋਂ ਬਿਮਾਰੀ ਲੱਗਣ ਦਾ ਵੀ ਖਤਰਾ ਰਹਿੰਦਾ ਹੈ| ਇਸ ਮੌਕੇ ਮੌਜੂਦ ਟੀਮ ਵੱਲੋਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਗਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦਾ ਟੀਚਾ ਇਸ ਖਰੀਫ਼ ਸੀਜ਼ਨ ਦੌਰਾਨ ਸਿਫਰ ਮਿਥਿਆ ਗਿਆ ਹੈ ਜੋ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ। ਅਤੇ ਜੇ ਅਸੀਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਟੀਚਾ  ਪੂਰਾ ਕਰਨਾ ਹੈ ਅਤੇ ਆਪਣੇ ਆਸ ਪਾਸ ਦੇ ਵਾਤਾਵਰਣ ਦੀ ਸੁਰੱਖਿਆ ਕਰਨੀ ਹੈ ਤਾਂ ਸਾਨੂੰ ਆਪਣੇ ਸਮਾਜ ਵਿਚ ਰਹਿਣ ਵਾਲੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨਾ ਪਵੇਗਾ।  ਇਸ ਮੌਕੇ ਸੁਰਜੀਤ ਸਿੰਘ ਮੀਡੀਆ ਐਂਡ ਡਾਕੂਮੈਂਟੇਸ਼ਨ ਅਸਿਸਟੈਂਟ, ਯਸ਼ ਪਾਲ ਚਾਇਲਡ ਲਾਈਨ  ਸੁਪਰਵਾਈਜ਼ਰ  ਦੇ ਨਾਲ ਨਾਲ ਸੰਬੰਧਿਤ ਪਿੰਡਾਂ ਦੇ ਸਰਪੰਚ ਲੰਬੜਦਾਰ ਅਤੇ ਪਿੰਡ ਨਿਵਾਸੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ