Monday, October 05, 2026
BREAKING
• ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ • ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ • ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ • ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ • ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ • ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ ਵਧ ਕੇ 22,555 'ਤੇ ਹੋਇਆ ਬੰਦ • ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ ਐਲਾਨ • UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ • ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ

ਪੰਜਾਬ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

05 ਅਕਤੂਬਰ, 2026 05:55 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਨਵੀਂ ਅਨਾਜ ਮੰਡੀ ਨਵਾਂਸ਼ਹਿਰ ਵਿਖੇ ਅੱਜ ਝੋਨੇ ਦੀ ਸਰਕਾਰੀ ਖਰੀਦ ਦਾ ਵਿਧੀਵਤ ਉਦਘਾਟਨ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਅਤੇ ਆਮ ਆਦਮੀ ਪਾਰਟੀ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਰੋਬੀ ਕੰਗ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਚਾਹਲ ਖੁਰਦ ਦੇ ਕਿਸਾਨ ਸਰਬਜੀਤ ਸਿੰਘ ਦੀ ਝੋਨੇ ਦੀ ਢੇਰੀ ਦੀ ਖਰੀਦ ਕਰਵਾ ਕੇ ਸਰਕਾਰੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਏ-ਗ੍ਰੇਡ ਝੋਨੇ ਦੀ ਨਿਰਧਾਰਤ ਘੱਟੋ-ਘੱਟ ਸਮਰਥਨ ਕੀਮਤ 2,461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸਾਫ਼-ਸੁਥਰਾ ਅਤੇ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀ ਵਿੱਚ ਸ਼ਿਕਾਇਤ ਨਿਵਾਰਨ ਕਮੇਟੀ ਸਥਾਪਿਤ ਕੀਤੀ ਗਈ ਹੈ। ਜੇਕਰ ਕਿਸੇ ਕਿਸਾਨ ਨੂੰ ਖਰੀਦ ਪ੍ਰਕਿਰਿਆ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਕਮੇਟੀ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਮੰਡੀ ਵਿੱਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਬਾਰਦਾਨੇ, ਝੋਨੇ ਦੀ ਸਮੇਂ ਸਿਰ ਲਿਫ਼ਟਿੰਗ ਅਤੇ ਅਦਾਇਗੀ ਸਬੰਧੀ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਾਰੀਆਂ ਵਿਵਸਥਾਵਾਂ ਲਗਾਤਾਰ ਸੁਚਾਰੂ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਰੁਪਿੰਦਰ ਮਿਨਹਾਸ, ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਸੰਯੋਗਤਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ, ਸਕੱਤਰ ਹਰਪ੍ਰੀਤ ਸਿੰਘ, ਸਹਾਇਕ ਖੁਰਾਕ ਤੇ ਸਪਲਾਈ ਅਫ਼ਸਰ ਹਰੀਸ਼ ਕੁਮਾਰ, ਆੜ੍ਹਤੀ ਐਸੋਸੀਏਸ਼ਨ ਨਵਾਂਸ਼ਹਿਰ ਦੇ ਪ੍ਰਧਾਨ ਮਨਿੰਦਰ ਵਾਲੀਆ, ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀ ਅਤੇ ਸਬੰਧਤ ਵਿਭਾਗਾਂ ਦੇ ਅਫ਼ਸਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ

ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ

ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ

ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ

ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ

ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ

ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਕੀ ਹੋਇਆ

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਕੀ ਹੋਇਆ

ਪੰਜਾਬ ਦੀ ਸਿਆਸਤ 'ਚ 'ਗੁੱਡਾ-ਗੁੱਡੀ' ਵਾਲੀ ਪੋਸਟ ਨੇ ਮਚਾਈ ਹਲਚਲ! ਛਿੜੀ ਨਵੀਂ ਚਰਚਾ

ਪੰਜਾਬ ਦੀ ਸਿਆਸਤ 'ਚ 'ਗੁੱਡਾ-ਗੁੱਡੀ' ਵਾਲੀ ਪੋਸਟ ਨੇ ਮਚਾਈ ਹਲਚਲ! ਛਿੜੀ ਨਵੀਂ ਚਰਚਾ

6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT

6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT