Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਕੀਮਤੀ ਜਾਨਾਂ ਬਚਾਉਣ 'ਚ ਪੰਜਾਬ ਸਰਕਾਰ ਦਾ ਵੱਡਾ ਕਦਮ ! ਮੁਫ਼ਤ ਦਿੱਤੀ ਜਾ ਰਹੀ ਇਹ 'ਸੇਵਾ'

27 ਜੁਲਾਈ, 2025 04:26 PM

ਗੁਰਦਾਸਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀਆਂ ਨੂੰ ਵੀ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਬੱਬਰੀ ਗੁਰਦਾਸਪੁਰ ਤੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਹਾਰਟ ਅਟੈਕ ਤੋਂ ਬਚਾਉਣ ਵਾਲੇ ਇੰਜੈਕਸ਼ਨਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਬੀਤੇ ਇੱਕ ਮਹੀਨੇ ਵਿੱਚ 7 ਲੋਕਾਂ ਦੀ ਹਾਰਟ ਅਟੈਕ ਦੌਰਾਨ ਕੀਮਤੀ ਜਾਨ ਬਚਾਈ ਜਾ ਸਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਬੱਬਰੀ ਗੁਰਦਾਸਪੁਰ ਤੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਹਾਰਟ ਅਟੈਕ ਤੋਂ ਬਚਾਉਣ ਵਾਲੇ ਇੰਜੈਕਸ਼ਨਾਂ ਦੀ ਸਹੂਲਤ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਇਨ੍ਹਾਂ ਦੋਵਾਂ ਹਸਪਤਾਲਾਂ ਵਿੱਚ ਕੋਈ ਹਾਰਟ ਅਟੈਕ ਦਾ ਮਰੀਜ਼ ਆਉਂਦਾ ਹੈ ਤਾਂ ਐਮਰਜੈਂਸੀ ਵਿੱਚ ਡਾਕਟਰਾਂ ਵੱਲੋਂ ਉਸ ਮਰੀਜ਼ ਦੀ ਈ.ਸੀ.ਜੀ. ਕਰਕੇ ਵਟਸਐੱਪ ਰਾਹੀਂ ਉਸਦੀ ਫੋਟੋ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਅਤੇ ਡੀ.ਐੱਮ.ਸੀ. ਲੁਧਿਆਣਾ ਵਿਖੇ ਭੇਜੀ ਜਾਂਦੀ ਹੈ। ਇਨ੍ਹਾਂ ਹਸਪਤਾਲਾਂ ਦੇ ਮਾਹਿਰਾਂ ਡਾਕਟਰਾਂ ਵੱਲੋਂ ਉਸ ਈ.ਸੀ.ਜੀ. ਨੂੰ ਦੇਖ ਕੇ ਤੁਰੰਤ ਢੁੱਕਵੇਂ ਇਲਾਜ ਦੀ ਸਹਾਲ ਦਿੰਦਿਆਂ ਕਿਹੜਾ ਇੰਜੈਕਸ਼ਨ ਲਗਾਉਣਾ ਹੈ ਉਸ ਬਾਰੇ ਡਾਕਟਰਾਂ ਨੂੰ ਦੱਸਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਾਰਟ ਅਟੈਕ ਦੌਰਾਨ ਲੱਗਣ ਵਾਲੇ ਇਨ੍ਹਾਂ ਇੰਜੈਕਸ਼ਨਾਂ ਦੀ ਬਜ਼ਾਰ ਵਿੱਚ ਕੀਮਤ 30000 ਰੁਪਏ ਦੇ ਕਰੀਬ ਹੈ ਪਰ ਪੰਜਾਬ ਸਰਕਾਰ ਵੱਲੋਂ ਇਹ ਇੰਜੈਕਸ਼ਨ ਜ਼ਿਲ੍ਹਾ ਹਸਪਤਾਲ ਬੱਬਰੀ ਗੁਰਦਾਸਪੁਰ ਤੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਬਿਲਕੁੱਲ ਮੁਫ਼ਤ ਮੁਹੱਈਆ ਕਰਵਾਏ ਗਏ ਹਨ।

ਇੰਜੈਕਸ਼ਨ ਲੱਗਣ ਨਾਲ ਮਰੀਜ਼ ਨੂੰ ਹਾਰਟ ਅਟੈਕ ਦਾ ਖਤਰਾ ਘੱਟ ਜਾਂਦਾ ਹੈ ਅਤੇ ਅਗਲੇਰੇ ਇਲਾਜ ਲਈ ਮਰੀਜ਼ ਅੰਮ੍ਰਿਤਸਰ ਜਾਂ ਲੁਧਿਆਣੇ ਵੱਡੇ ਹਸਪਤਾਲਾਂ ਵਿੱਚ ਭੇਜ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਉਪਰੋਕਤ ਦੋ ਹਸਪਤਾਲਾਂ ਵਿੱਚ ਇਹ ਸੇਵਾ ਪਿਛਲੇ ਮਹੀਨੇ ਸ਼ੁਰੂ ਹੋਈ ਸੀ ਅਤੇ ਹੁਣ ਤੱਕ ਜ਼ਿਲ੍ਹਾ ਹਸਪਤਾਲ ਬੱਬਰੀ ਗੁਰਦਾਸਪੁਰ ਵਿਖੇ 5 ਤੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ 2 ਮਰੀਜ਼ਾਂ ਨੂੰ ਇਹ ਇੰਜੈਕਸ਼ਨ ਲਗਾ ਕੇ ਬਚਾਇਆ ਜਾ ਚੁੱਕਾ ਹੈ। ਚੇਅਰਮੈਨ ਰਮਨ ਬਹਿਲ ਨੇ ਇਸ ਜੀਵਨ ਰੱਖਿਅਕ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ