Tuesday, October 06, 2026
BREAKING
• ਕੁਰਾਲੀ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਰਾਣਾ ਕੁਸ਼ਲਪਾਲ ਦੀ ਤਾਜਪੋਸ਼ੀ • ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ • ਰੋਟਰੀ ਕਲੱਬ ਵੱਲੋਂ ਅੱਖਾਂ ਦਾਨ ਮੁਹਿੰਮ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਅੱਖਾਂ ਦਾਨ ਕਰਵਾਈਆਂ। • ਸੁਨਾਮ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ; ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ • ਸੁਨਾਮ ਅਤੇ ਪੰਜਾਬ ਦਾ ਵਿਕਾਸ ਮੇਰੀ ਤਰਜੀਹ, ਕ੍ਰੈਡਿਟ ਦੀ ਕੋਈ ਲਾਲਸਾ ਨਹੀਂ: ਅਮਨ ਅਰੋੜਾ • ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ • ਗਣਿਤ ਵਿਗਿਆਨ ਮੇਲਾ ਹੋਇਆ  ਸਫਲਤਾਪੂਰਵਕ ਸੰਪੰਨ • ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ • ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ

ਕੁਰਾਲੀ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਰਾਣਾ ਕੁਸ਼ਲਪਾਲ ਦੀ ਤਾਜਪੋਸ਼ੀ

06 ਅਕਤੂਬਰ, 2026 01:08 PM

ਪ੍ਰੀਤ ਪੱਤੀ

ਕੁਰਾਲੀ /ਖਰੜ -  ਕੁਰਾਲੀ ਮਾਰਕੀਟ ਕਮੇਟੀ ਦੇ ਨਵੇਂ ਨਿਯੁਕਤ ਚੇਅਰਮੈਨ ਰਾਣਾ ਕੁਸ਼ਲਪਾਲ ਦੀ ਤਾਜਪੋਸ਼ੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਨਵੇਂ ਚੇਅਰਮੈਨ ਰਾਣਾ ਕੁਸ਼ਲਪਾਲ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਮੰਤਰੀ ਨੇ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਾਣਾ ਕੁਸ਼ਲਪਾਲ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਪਾਰਟੀ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਰਾਣਾ ਕੁਸ਼ਲਪਾਲ ਚੇਅਰਮੈਨ ਵਜੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਲੋਕ ਹਿੱਤ ਲਈ ਕੰਮ ਕਰਨਗੇ।

ਹਲਕਾ ਇੰਚਾਰਜ ਖਰੜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਰਾਣਾ ਕੁਸ਼ਲਪਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਰਾਣਾ ਕੁਸ਼ਲਪਾਲ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਚੇਅਰਮੈਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ।

ਤਾਜਪੋਸ਼ੀ ਮੌਕੇ ਨਵੇਂ ਚੇਅਰਮੈਨ ਰਾਣਾ ਕੁਸ਼ਲਪਾਲ ਨੇ ਪਾਰਟੀ ਲੀਡਰਸ਼ਿਪ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਸੰਸਦ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ, ਸ੍ਰੀ ਪਰਮਿੰਦਰ ਸਿੰਘ ਗੋਲਡੀ ਅਤੇ ਸਮਾਗਮ ਵਿੱਚ ਹਾਜ਼ਰ ਸਾਰੇ ਸਤਿਕਾਰਯੋਗ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਨਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਲੋਕਾਂ ਅਤੇ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

ਇਸ ਮੌਕੇ ਬਹਾਦਰ ਸਿੰਘ ਓ.ਕੇ., ਪ੍ਰਧਾਨ ਨਗਰ ਕੌਂਸਲ ਕੁਰਾਲੀ, ਗੁਰਸ਼ਰਨ ਸਿੰਘ, ਹਲਕਾ ਸੰਗਠਨ ਇੰਚਾਰਜ, ਜੀ.ਪੀ. ਸਿੰਘ, ਪ੍ਰਧਾਨ ਐਸ.ਸੀ. ਵਿੰਗ ਪੰਜਾਬ, ਸਾਬਕਾ ਚੇਅਰਮੈਨ ਹਰੀਸ਼ ਰਾਣਾ, ਅਮਨਦੀਪ ਸਿੰਘ ਰੌਕੀ, ਅੰਮ੍ਰਿਤਪਾਲ ਸਿੰਘ ਸੈਕਟਰੀ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

ਰੋਟਰੀ ਕਲੱਬ ਵੱਲੋਂ ਅੱਖਾਂ ਦਾਨ ਮੁਹਿੰਮ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਅੱਖਾਂ ਦਾਨ ਕਰਵਾਈਆਂ।

ਰੋਟਰੀ ਕਲੱਬ ਵੱਲੋਂ ਅੱਖਾਂ ਦਾਨ ਮੁਹਿੰਮ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਅੱਖਾਂ ਦਾਨ ਕਰਵਾਈਆਂ।

ਸੁਨਾਮ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ; ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ

ਸੁਨਾਮ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ; ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ

ਸੁਨਾਮ ਅਤੇ ਪੰਜਾਬ ਦਾ ਵਿਕਾਸ ਮੇਰੀ ਤਰਜੀਹ, ਕ੍ਰੈਡਿਟ ਦੀ ਕੋਈ ਲਾਲਸਾ ਨਹੀਂ: ਅਮਨ ਅਰੋੜਾ

ਸੁਨਾਮ ਅਤੇ ਪੰਜਾਬ ਦਾ ਵਿਕਾਸ ਮੇਰੀ ਤਰਜੀਹ, ਕ੍ਰੈਡਿਟ ਦੀ ਕੋਈ ਲਾਲਸਾ ਨਹੀਂ: ਅਮਨ ਅਰੋੜਾ

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ

ਗਣਿਤ ਵਿਗਿਆਨ ਮੇਲਾ ਹੋਇਆ  ਸਫਲਤਾਪੂਰਵਕ ਸੰਪੰਨ

ਗਣਿਤ ਵਿਗਿਆਨ ਮੇਲਾ ਹੋਇਆ  ਸਫਲਤਾਪੂਰਵਕ ਸੰਪੰਨ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ