ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ): : ਪੰਜਾਬ ਦੇ ਮੁੱਖ ਚੋਣ ਅਫਸਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੱਜ ਇੱਥੇ ਚੋਣ ਤਹਿਸੀਲਦਾਰ ਵਜੋਂ ਕੁਲਵਿੰਦਰ ਕੌਰ ਨੇ ਅਹੁਦਾ ਸੰਭਾਲਿਆ । ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਚੋਣ ਕਾਨੂੰਗੋ ਤਾਇਨਾਤ ਰਹੇ ਕੁਲਵਿੰਦਰ ਕੌਰ ਨੇ ਤਰੱਕੀ ਉਪਰੰਤ ਚੋਣ ਤਹਿਸੀਲਦਾਰ ਵਜੋਂ ਚਾਰਜ ਲੈਂਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ, ਜਿੰਮੇਵਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ।