Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

'ਕੁੱਤਿਆਂ ਨੂੰ ਆਪਣੇ ਘਰ 'ਚ ਖਾਣਾ ਕਿਉਂ ਨਹੀਂ ਦਿੰਦੇ'... ਸੁਪਰੀਮ ਕੋਰਟ ਨੇ ਕਿਉਂ ਕਹੀ ਅਜਿਹੀ ਗੱਲ

16 ਜੁਲਾਈ, 2025 04:22 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨੋਇਡਾ 'ਚ ਅਵਾਰਾ ਕੁੱਤਿਆਂ ਨੂੰ ਖਾਣਾ ਦੇਣ 'ਤੇ ਪਰੇਸ਼ਾਨ ਕੀਤੇ ਜਾਣ ਦਾ ਦੋਸ਼ ਲਗਾਉਣ ਵਾਲੀ ਇਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਮੰਗਲਵਾਰ ਨੂੰ ਪਟੀਸ਼ਨਕਰਤਾ ਤੋਂ ਪੁੱਛਿਆ,''ਤੁਸੀਂ ਉਨ੍ਹਾਂ ਨੂੰ ਆਪਣੇ ਘਰ ਕਿਉਂ ਨਹੀਂ ਖੁਆਉਂਦੇ?" ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਪਟੀਸ਼ਨਕਰਤਾ ਦੇ ਵਕੀਲ ਨੂੰ ਕਿਹਾ, "ਕੀ ਸਾਨੂੰ ਇਨ੍ਹਾਂ ਵੱਡੇ ਦਿਲ ਵਾਲੇ ਲੋਕਾਂ ਲਈ ਹਰ ਗਲੀ, ਹਰ ਸੜਕ ਖੁੱਲ੍ਹੀ ਛੱਡ ਦੇਣੀ ਚਾਹੀਦੀ ਹੈ? ਇਨ੍ਹਾਂ ਜਾਨਵਰਾਂ ਲਈ ਤਾਂ ਪੂਰੀ ਜਗ੍ਹਾ ਹੈ ਪਰ ਮਨੁੱਖਾਂ ਲਈ ਕੋਈ ਜਗ੍ਹਾ ਨਹੀਂ ਹੈ। ਤੁਸੀਂ ਉਨ੍ਹਾਂ ਨੂੰ ਆਪਣੇ ਘਰ ਕਿਉਂ ਨਹੀਂ ਖੁਆਉਂਦੇ? ਤੁਹਾਨੂੰ ਕੋਈ ਨਹੀਂ ਰੋਕ ਰਿਹਾ ਹੈ।"

ਇਹ ਪਟੀਸ਼ਨ ਇਲਾਹਾਬਾਦ ਹਾਈ ਕੋਰਟ ਦੇ ਮਾਰਚ 2025 ਦੇ ਆਦੇਸ਼ ਨਾਲ ਸਬੰਧਤ ਹੈ। ਵਕੀਲ ਨੇ ਕਿਹਾ ਕਿ ਪਟੀਸ਼ਨਕਰਤਾ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਹ ਪਸ਼ੂ ਜਨਮ ਕੰਟਰੋਲ ਨਿਯਮਾਂ ਅਨੁਸਾਰ ਸੜਕਾਂ 'ਤੇ ਰਹਿਣ ਵਾਲੇ ਕੁੱਤਿਆਂ ਨੂੰ ਭੋਜਨ ਦੇਣ 'ਚ ਅਸਮਰੱਥ ਹੈ। ਪਸ਼ੂ ਜਨਮ ਕੰਟਰੋਲ ਨਿਯਮ, 2023 ਦਾ ਨਿਯਮ 20 ਸੜਕਾਂ 'ਤੇ ਰਹਿਣ ਵਾਲੇ ਜਾਨਵਰਾਂ ਨੂੰ ਖੁਆਉਣ ਨਾਲ ਸੰਬੰਧਿਤ ਹੈ ਅਤੇ ਇਹ ਕੰਪਲੈਕਸ ਜਾਂ ਉਸ ਖੇਤਰ 'ਚ ਰਹਿਣ ਵਾਲੇ ਪਸ਼ੂਆਂ ਦੇ ਭੋਜਨ ਲਈ ਜ਼ਰੂਰੀ ਵਿਵਸਥਾ ਕਰਨ ਦੀ ਜ਼ਿੰਮੇਵਾਰੀ ਸਥਾਨਕ ਨਿਵਾਸੀ ਭਲਾਈ ਐਸੋਸੀਏਸ਼ਨ ਜਾਂ ਅਪਾਰਟਮੈਂਟ ਮਾਲਕ ਐਸੋਸੀਏਸ਼ਨ ਜਾਂ ਸਥਾਨਕ ਸੰਸਥਾ ਦੇ ਪ੍ਰਤੀਨਿਧੀ 'ਤੇ ਪਾਉਂਦਾ ਹੈ। ਹਾਲਾਂਕਿ, ਸੁਪਰੀਮ ਕੋਰਟ ਨੇ ਕਿਹਾ, "ਅਸੀਂ ਤੁਹਾਨੂੰ ਸੁਝਾਅ ਦਿੰਦੇ ਹਾਂ ਕਿ ਤੁਸੀਂ ਆਪਣੇ ਘਰ 'ਚ ਇਕ ਆਸਰਾ ਖੋਲ੍ਹੋ। ਗਲੀ-ਮੁਹੱਲੇ ਦੇ ਹਰੇਕ ਕੁੱਤੇ ਨੂੰ ਆਪਣੇ ਘਰ 'ਚ ਹੀ ਖਾਣਾ ਦਿਓ।"

ਪਟੀਸ਼ਨਕਰਤਾ ਦੇ ਵਕੀਲ ਨੇ ਨਿਯਮਾਂ ਦੀ ਪਾਲਣਾ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਨਗਰ ਨਿਗਮ ਗ੍ਰੇਟਰ ਨੋਇਡਾ 'ਚ ਅਜਿਹੀਆਂ ਥਾਵਾਂ ਸਥਾਪਤ ਕਰ ਰਿਹਾ ਹੈ ਪਰ ਨੋਇਡਾ 'ਚ ਨਹੀਂ। ਉਨ੍ਹਾਂ ਕਿਹਾ ਕਿ ਫੀਡਿੰਗ ਸੈਂਟਰ ਉਨ੍ਹਾਂ ਥਾਵਾਂ 'ਤੇ ਸਥਾਪਤ ਕੀਤੇ ਜਾ ਸਕਦੇ ਹਨ ਜਿੱਥੇ ਲੋਕ ਅਕਸਰ ਨਹੀਂ ਜਾਂਦੇ। ਬੈਂਚ ਨੇ ਪੁੱਛਿਆ,"ਕੀ ਤੁਸੀਂ ਸਵੇਰੇ ਸਾਈਕਲ ਚਲਾਉਣ ਜਾਂਦੇ ਹੋ? ਅਜਿਹਾ ਕਰ ਕੇ ਦੇਖੋ ਕੀ ਹੁੰਦਾ ਹੈ।'' ਜਦੋਂ ਵਕੀਲ ਨੇ ਕਿਹਾ ਕਿ ਉਹ ਸਵੇਰ ਦੀ ਸੈਰ 'ਤੇ ਜਾਂਦੇ ਹਨ ਅਤੇ ਕਈ ਕੁੱਤਿਆਂ ਨੂੰ ਦੇਖਦੇ ਹਨ ਤਾਂ ਬੈਂਚ ਨੇ ਕਿਹਾ,''ਸਵੇਰ ਦੀ ਸੈਰ ਕਰਨ ਵਾਲਿਆਂ ਨੂੰ ਵੀ ਖ਼ਤਰਾ ਹੈ। ਸਾਈਕਲ ਸਵਾਰ ਅਤੇ ਦੋਪਹੀਆ ਵਾਹਨ ਡਰਾਈਵਰਾਂ ਨੂੰ ਜ਼ਿਆਦਾ ਖ਼ਤਰਾ ਹੈ।'' ਇਸ ਤੋਂ ਬਾਅਦ ਬੈਂਚ ਨੇ ਇਸ ਪਟੀਸ਼ਨ ਨੂੰ ਇਸੇ ਤਰ੍ਹਾਂ ਦੇ ਇਕ ਹੋਰ ਮਾਮਲੇ 'ਤੇ ਪੈਂਡਿੰਗ  ਟੀਸ਼ਨ ਨਾਲ ਜੋੜ ਦਿੱਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ