Sunday, December 14, 2025
BREAKING
41 ਸਾਲ ਬਾਅਦ ਇਨਸਾਫ਼! '84 ਸਿੱਖ ਵਿਰੋਧੀ ਦੰਗਿਆਂ ਦੇ 36 ਪੀੜਤ ਪਰਿਵਾਰਕ ਮੈਂਬਰਾਂ ਨੂੰ ਮਿਲੀ ਨੌਕਰੀ ਕੇਂਦਰੀ ਕੈਬਨਿਟ ਦੇ ਇਤਿਹਾਸਕ ਫੈਸਲਾ ! 2027 ਦੀ ਮਰਦਮਸ਼ੁਮਾਰੀ ਲਈ 11,718 ਕਰੋੜ ਮਨਜ਼ੂਰ, ਜਾਣੋ ਹੋਰ ਫੈਸਲੇ ਕੰਬੋਡੀਆ ਨਾਲ ਸਰਹੱਦੀ ਟਕਰਾਅ ਵਿਚਾਲੇ ਥਾਈਲੈਂਡ ਦੀ ਸੰਸਦ ਭੰਗ, ਅਗਲੇ ਸਾਲ ਹੋਣਗੀਆਂ ਚੋਣਾਂ ਬ੍ਰਿਟੇਨ ਦੇ ਮਿਊਜ਼ੀਅਮ 'ਚੋਂ ਭਾਰਤੀ ਕਲਾਕ੍ਰਿਤੀਆਂ ਚੋਰੀ, ਹੋਰ 600 ਤੋਂ ਵਧੇਰੇ ਕੀਮਤੀ ਚੀਜ਼ਾਂ ਗਾਇਬ ਅਮਰੀਕਾ ਨੂੰ ਨਵਾਂ ਸ਼ਾਂਤੀ ਪ੍ਰਸਤਾਵ ਭੇਜੇਗਾ ਯੂਕ੍ਰੇਨ : ਜ਼ੈਲੇਂਸਕੀ ਪ੍ਰਚੂਨ ਮਹਿੰਗਾਈ 'ਚ ਹੋਇਆ ਵਾਧਾ, 0.25 ਫ਼ੀਸਦੀ ਤੋਂ ਵਧ ਕੇ ਹੋਈ 0.71 ਫ਼ੀਸਦੀ ਭਾਰਤੀ ਕਰੰਸੀ ਦਾ ਹੋਇਆ ਬੁਰਾ ਹਾਲ, ਡਾਲਰ ਮੁਕਾਬਲੇ ਰਿਕਾਰਡ Low Zone 'ਚ ਪਹੁੰਚਿਆ ਰੁਪਿਆ ਬਿਹਾਰ 'ਚ ਏਡਜ਼ ਦਾ ਧਮਾਕਾ! 7000 ਤੋਂ ਵੱਧ HIV ਮਰੀਜ਼, 400 ਬੱਚੇ ਵੀ ਪਾਜ਼ੀਟਿਵ ਛਾਲਾਂ ਮਾਰਦੀ ਚਾਂਦੀ ਹੋਈ 2 ਲੱਖ ਦੇ ਪਾਰ, ਸੋਨੇ ਦੀ ਵੀ ਚਮਕ ਵਧੀ ਭਾਰਤ 'ਚ ਭਾਰ ਘਟਾਉਣ ਵਾਲੀ 'ਓਜ਼ੈਂਪਿਕ' ਦਵਾਈ ਲਾਂਚ, ਕੀਮਤ ਸਿਰਫ਼...

ਰਾਸ਼ਟਰੀ

ਕੇਂਦਰੀ ਕੈਬਨਿਟ ਦੇ ਇਤਿਹਾਸਕ ਫੈਸਲਾ ! 2027 ਦੀ ਮਰਦਮਸ਼ੁਮਾਰੀ ਲਈ 11,718 ਕਰੋੜ ਮਨਜ਼ੂਰ, ਜਾਣੋ ਹੋਰ ਫੈਸਲੇ

12 ਦਸੰਬਰ, 2025 05:02 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਵਿਕਾਸ ਤੇ ਯੋਜਨਾਬੰਦੀ ਨਾਲ ਸਬੰਧਤ ਤਿੰਨ ਬਹੁਤ ਹੀ ਮਹੱਤਵਪੂਰਨ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਫੈਸਲਿਆਂ ਵਿੱਚ ਦੇਸ਼ ਦੀ ਅਗਲੀ ਮਰਦਮਸ਼ੁਮਾਰੀ, ਕੋਲੇ ਦੀ ਲਿੰਕੇਜ ਨੀਤੀ ਵਿੱਚ ਸੁਧਾਰ ਅਤੇ ਖੇਤੀਬਾੜੀ ਉਤਪਾਦਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਸ਼ਾਮਲ ਹਨ।

1. 2027 ਦੀ ਮਰਦਮਸ਼ੁਮਾਰੀ ਲਈ ਵਿਸ਼ਾਲ ਬਜਟ:
ਕੈਬਨਿਟ ਨੇ 2027 ਵਿੱਚ ਹੋਣ ਵਾਲੀ ਮਰਦਮਸ਼ੁਮਾਰੀ ਲਈ ਇੱਕ ਵਿਸ਼ਾਲ ਬਜਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਜਨਗਣਨਾ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਰਕਾਰ ਨੇ ਕੁੱਲ 11,718 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਹੈ। ਮਰਦਮਸ਼ੁਮਾਰੀ ਦੇਸ਼ ਦੇ ਵੱਖ-ਵੱਖ ਸਮਾਜਿਕ ਅਤੇ ਆਰਥਿਕ ਪਹਿਲੂਆਂ ਦੀ ਡਾਟਾ ਇਕੱਤਰ ਕਰਨ ਲਈ ਅਹਿਮ ਹੈ।

2. ਕੋਲਾ ਸੈਕਟਰ ਵਿੱਚ ਵੱਡਾ ਸੁਧਾਰ: 'ਕੋਲਸੇਟੂ ਨੀਤੀ' ਨੂੰ ਮਨਜ਼ੂਰੀ:
ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਦੇ ਕੋਲੇ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਨਵੀਂ ਨੀਤੀ ਨੂੰ ਵੀ ਮਨਜ਼ੂਰੀ ਦਿੱਤੀ ਹੈ। ਕੈਬਨਿਟ ਨੇ ਕੋਲੇ ਦੀ ਲਿੰਕੇਜ ਨੀਤੀ ਵਿੱਚ ਸੁਧਾਰ ਲਈ 'ਕੋਲਸੇਟੂ ਨੀਤੀ' ਨੂੰ ਮਨਜ਼ੂਰੀ ਦਿੱਤੀ ਹੈ।

3. ਕੋਪਰਾ ਲਈ ਘੱਟੋ-ਘੱਟ ਸਮਰਥਨ ਮੁੱਲ (MSP):
ਕੈਬਨਿਟ ਨੇ ਤੀਸਰੇ ਅਹਿਮ ਫੈਸਲੇ ਤਹਿਤ ਖੇਤੀਬਾੜੀ ਸੈਕਟਰ ਲਈ ਮਹੱਤਵਪੂਰਨ ਐਲਾਨ ਕੀਤਾ। ਸਰਕਾਰ ਨੇ ਕੋਪਰਾ (Copra) 2025 ਸੀਜ਼ਨ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਵੀ ਨੀਤੀਗਤ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ, "ਕੇਂਦਰੀ ਮੰਤਰੀ ਮੰਡਲ ਨੇ 2026 ਲਈ ਮਿੱਲੇ ਹੋਏ ਕੋਪਰਾ ਲਈ 12,027 ਰੁਪਏ ਪ੍ਰਤੀ ਕੁਇੰਟਲ ਅਤੇ ਗੋਲ ਕੋਪਰਾ ਲਈ 12,500 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਮਨਜ਼ੂਰੀ ਦੇ ਦਿੱਤੀ ਹੈ। NAFED ਅਤੇ NCCF ਇਸ ਲਈ ਨੋਡਲ ਏਜੰਸੀਆਂ ਹੋਣਗੀਆਂ।"

ਮਨਰੇਗਾ ਦਾ ਨਾਮ ਬਦਲਣ 'ਤੇ ਵੀ ਹੋਇਆ ਵਿਚਾਰ:
ਸਰਕਾਰ ਦੀ ਕੈਬਨਿਟ ਬੈਠਕ ਤੋਂ ਪਹਿਲਾਂ ਸੂਤਰਾਂ ਦੇ ਹਵਾਲੇ ਨਾਲ ਇੱਕ ਹੋਰ ਵੱਡਾ ਦਾਅਵਾ ਸਾਹਮਣੇ ਆਇਆ ਸੀ। ਇਹ ਦੱਸਿਆ ਗਿਆ ਸੀ ਕਿ ਗ੍ਰਾਮੀਣ ਰੋਜ਼ਗਾਰ ਗਾਰੰਟੀ ਪ੍ਰੋਗਰਾਮ (MGNREGA) ਦੀ ਪਛਾਣ ਅਤੇ ਪ੍ਰਭਾਵ ਨੂੰ ਨਵਾਂ ਰੂਪ ਦੇਣ ਦੇ ਉਦੇਸ਼ ਨਾਲ ਇਸ ਯੋਜਨਾ ਦਾ ਨਾਮ ਬਦਲ ਕੇ ‘ਪੂਜਯ ਬਾਪੂ ਗ੍ਰਾਮੀਣ ਰੋਜ਼ਗਾਰ ਯੋਜਨਾ’ ਕੀਤੇ ਜਾਣ 'ਤੇ ਵਿਚਾਰ ਹੋ ਸਕਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

41 ਸਾਲ ਬਾਅਦ ਇਨਸਾਫ਼! '84 ਸਿੱਖ ਵਿਰੋਧੀ ਦੰਗਿਆਂ ਦੇ 36 ਪੀੜਤ ਪਰਿਵਾਰਕ ਮੈਂਬਰਾਂ ਨੂੰ ਮਿਲੀ ਨੌਕਰੀ

41 ਸਾਲ ਬਾਅਦ ਇਨਸਾਫ਼! '84 ਸਿੱਖ ਵਿਰੋਧੀ ਦੰਗਿਆਂ ਦੇ 36 ਪੀੜਤ ਪਰਿਵਾਰਕ ਮੈਂਬਰਾਂ ਨੂੰ ਮਿਲੀ ਨੌਕਰੀ

ਭਾਰਤੀ ਕਰੰਸੀ ਦਾ ਹੋਇਆ ਬੁਰਾ ਹਾਲ, ਡਾਲਰ ਮੁਕਾਬਲੇ ਰਿਕਾਰਡ Low Zone 'ਚ ਪਹੁੰਚਿਆ ਰੁਪਿਆ

ਭਾਰਤੀ ਕਰੰਸੀ ਦਾ ਹੋਇਆ ਬੁਰਾ ਹਾਲ, ਡਾਲਰ ਮੁਕਾਬਲੇ ਰਿਕਾਰਡ Low Zone 'ਚ ਪਹੁੰਚਿਆ ਰੁਪਿਆ

ਬਿਹਾਰ 'ਚ ਏਡਜ਼ ਦਾ ਧਮਾਕਾ! 7000 ਤੋਂ ਵੱਧ HIV ਮਰੀਜ਼, 400 ਬੱਚੇ ਵੀ ਪਾਜ਼ੀਟਿਵ

ਬਿਹਾਰ 'ਚ ਏਡਜ਼ ਦਾ ਧਮਾਕਾ! 7000 ਤੋਂ ਵੱਧ HIV ਮਰੀਜ਼, 400 ਬੱਚੇ ਵੀ ਪਾਜ਼ੀਟਿਵ

ਭਾਰਤ 'ਚ ਭਾਰ ਘਟਾਉਣ ਵਾਲੀ 'ਓਜ਼ੈਂਪਿਕ' ਦਵਾਈ ਲਾਂਚ, ਕੀਮਤ ਸਿਰਫ਼...

ਭਾਰਤ 'ਚ ਭਾਰ ਘਟਾਉਣ ਵਾਲੀ 'ਓਜ਼ੈਂਪਿਕ' ਦਵਾਈ ਲਾਂਚ, ਕੀਮਤ ਸਿਰਫ਼...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਸਦ 'ਚ PMFME ਯੋਜਨਾ ਦਾ ਚੁੱਕਿਆ ਮੁੱਦਾ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਸਦ 'ਚ PMFME ਯੋਜਨਾ ਦਾ ਚੁੱਕਿਆ ਮੁੱਦਾ

ਪੁਣੇ ਲੈਂਡ ਡੀਲ ਮਾਮਲੇ ’ਚ ਹਾਈ ਕੋਰਟ ਦਾ ਸਵਾਲ-ਪੁੱਛਿਆ ਕੀ ਪੁਲਸ ਦੇ ਰਹੀ ਡਿਪਟੀ CM ਦੇ ਬੇਟੇ ਨੂੰ ‘ਸੁਰੱਖਿਆ’?

ਪੁਣੇ ਲੈਂਡ ਡੀਲ ਮਾਮਲੇ ’ਚ ਹਾਈ ਕੋਰਟ ਦਾ ਸਵਾਲ-ਪੁੱਛਿਆ ਕੀ ਪੁਲਸ ਦੇ ਰਹੀ ਡਿਪਟੀ CM ਦੇ ਬੇਟੇ ਨੂੰ ‘ਸੁਰੱਖਿਆ’?

"ਮੈਂ ਕਿਸਾਨ ਖੁਦਕੁਸ਼ੀਆਂ ਦੇ ਅੰਕੜਿਆਂ 'ਚ ਨਹੀਂ ਜਾਣਾ ਚਾਹੁੰਦਾ, ਇਹ ਅਣਮਨੁੱਖੀ ਹੋਵੇਗਾ": ਸ਼ਿਵਰਾਜ

MP ਸਾਹਨੀ ਨੇ ਰਾਜ ਸਭਾ 'ਚ ਹਵਾਈ ਯਾਤਰੀਆਂ ਦੀ ਸੁਰੱਖਿਆ ਤੇ ਪਾਇਲਟਾਂ ਦੀਆਂ ਸੇਵਾ ਸ਼ਰਤਾਂ ਦਾ ਚੁੱਕਿਆ ਮੁੱਦਾ

MP ਸਾਹਨੀ ਨੇ ਰਾਜ ਸਭਾ 'ਚ ਹਵਾਈ ਯਾਤਰੀਆਂ ਦੀ ਸੁਰੱਖਿਆ ਤੇ ਪਾਇਲਟਾਂ ਦੀਆਂ ਸੇਵਾ ਸ਼ਰਤਾਂ ਦਾ ਚੁੱਕਿਆ ਮੁੱਦਾ

ਜ਼ੂਬੀਨ ਗਰਗ ਮੌਤ ਮਾਮਲੇ 'ਚ SIT ਨੇ ਗੁਹਾਟੀ ਅਦਾਲਤ 'ਚ 3500 ਤੋਂ ਵਧ ਪੰਨਿਆਂ ਵਾਲੀ ਚਾਰਜਸ਼ੀਟ ਕੀਤੀ ਦਾਇਰ

ਜ਼ੂਬੀਨ ਗਰਗ ਮੌਤ ਮਾਮਲੇ 'ਚ SIT ਨੇ ਗੁਹਾਟੀ ਅਦਾਲਤ 'ਚ 3500 ਤੋਂ ਵਧ ਪੰਨਿਆਂ ਵਾਲੀ ਚਾਰਜਸ਼ੀਟ ਕੀਤੀ ਦਾਇਰ

ਰਾਹੁਲ ਨੇ ਲੋਕ ਸਭਾ 'ਚ ਚੁੱਕਿਆ ਪ੍ਰਦੂਸ਼ਣ ਦਾ ਮਾਮਲਾ, ਕਿਹਾ- 'ਲੱਖਾਂ ਬੱਚੇ ਫੇਫੜਿਆਂ ਦੀ ਬੀਮਾਰੀ ਨਾਲ ਹੋ ਰਹੇ ਹਨ ਪੀੜਤ'

ਰਾਹੁਲ ਨੇ ਲੋਕ ਸਭਾ 'ਚ ਚੁੱਕਿਆ ਪ੍ਰਦੂਸ਼ਣ ਦਾ ਮਾਮਲਾ, ਕਿਹਾ- 'ਲੱਖਾਂ ਬੱਚੇ ਫੇਫੜਿਆਂ ਦੀ ਬੀਮਾਰੀ ਨਾਲ ਹੋ ਰਹੇ ਹਨ ਪੀੜਤ'