Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਕੇਂਦਰੀ ਗ੍ਰਹਿ ਰਾਜ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਘੱਗਰ ਦੇ ਸਥਾਈ ਹੱਲ ਦੀ ਮੰਗ

21 ਸਤੰਬਰ, 2025 05:35 PM

ਪਾਤੜਾਂ : ਕੇਂਦਰੀ ਗ੍ਰਹਿ ਰਾਜ ਮੰਤਰੀ ਸ੍ਰੀਪਦ ਯੇਸੋ ਨਾਇਕ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਵੀ ਮੌਜੂਦ ਸਨ। ਇਨ੍ਹਾਂ ਆਗੂਆਂ ਨੇ ਹਲਕਾ ਸ਼ੁਤਰਾਣਾ ਦੇ ਪਿੰਡਾਂ, ਜਿਵੇਂ ਕਿ ਝੰਬੋ ਚੋਅ, ਹਰਿਆਊ, ਸ਼ੁਤਰਾਣਾ ਅਤੇ ਹਰਚੰਦਪੁਰਾ, ਵਿੱਚ ਘੱਗਰ ਨਦੀ ਦੇ ਕਿਨਾਰੇ ਦਾ ਨਿਰੀਖਣ ਕੀਤਾ।
 ਇਸ ਦੌਰੇ ਦੌਰਾਨ ਇਲਾਕੇ ਦੇ ਕਿਸਾਨਾਂ ਨੇ ਮੰਤਰੀ ਨਾਇਕ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਉਨ੍ਹਾਂ ਨੇ ਘੱਗਰ ਦੇ ਹਰ ਸਾਲ ਆਉਣ ਵਾਲੇ ਹੜ੍ਹਾਂ ਦੇ ਸਥਾਈ ਹੱਲ ਦੀ ਮੰਗ ਕੀਤੀ। ਕਿਸਾਨਾਂ ਨੇ ਦੱਸਿਆ ਕਿ ਘੱਗਰ ਨਦੀ ਹਿਮਾਚਲ ਪ੍ਰਦੇਸ਼ ਦੀਆਂ ਸ਼ਿਵਾਲਿਕ ਪਹਾੜੀਆਂ ਤੋਂ ਸ਼ੁਰੂ ਹੁੰਦੀ ਹੈ ਅਤੇ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਭਾਰੀ ਤਬਾਹੀ ਮਚਾਉਂਦੀ ਹੋਈ ਪਾਕਿਸਤਾਨ ਵੱਲ ਵਹਿ ਜਾਂਦੀ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਨਦੀ ਵਿੱਚ ਟਾਂਗਰੀ, ਮਾਰਕੰਡਾ, ਪਟਿਆਲਾ ਨਦੀ, ਸਰਹਿੰਦ ਚੋਅ ਅਤੇ ਪੱਚੀ ਦੱਰਾ ਵਰਗੇ ਦਰਜਨਾਂ ਹੋਰ ਨਾਲੇ ਆ ਮਿਲਦੇ ਹਨ, ਜਿਸ ਕਾਰਨ ਹਜ਼ਾਰਾਂ ਕਿਊਸਿਕ ਪਾਣੀ ਦੀ ਆਮਦ ਹੋ ਜਾਂਦੀ ਹੈ। ਇਸ ਹੜ੍ਹ ਕਾਰਨ ਨਾ ਸਿਰਫ਼ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ, ਸਗੋਂ ਪਸ਼ੂਆਂ ਅਤੇ ਕੀਮਤੀ ਜਾਨਾਂ ਦਾ ਵੀ ਨੁਕਸਾਨ ਹੁੰਦਾ ਹੈ। ਕਿਸਾਨਾਂ ਦੀ ਮੰਗ ਸੁਣਨ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਸ੍ਰੀਪਦ ਯੇਸੋ ਨਾਇਕ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਕਿਸਾਨਾਂ ਦੇ ਹਮਾਇਤੀ ਹਨ ਅਤੇ ਉਨ੍ਹਾਂ ਦੀ ਖੁਸ਼ਹਾਲੀ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਵਾਅਦਾ ਕੀਤਾ ਕਿ ਉਹ ਖ਼ੁਦ ਇਸ ਮੰਗ ਪੱਤਰ ਨੂੰ ਪ੍ਰਧਾਨ ਮੰਤਰੀ ਤੱਕ ਪਹੁੰਚਾਉਣਗੇ ਅਤੇ ਆਉਣ ਵਾਲੇ ਕੁੱਝ ਸਾਲਾਂ ਵਿੱਚ ਘੱਗਰ ਦਾ ਸਥਾਈ ਹੱਲ ਕੀਤਾ ਜਾਵੇਗਾ।

ਇਸ ਮੌਕੇ 'ਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕਿਹਾ ਕਿ ਘੱਗਰ ਨਦੀ ਦੇ ਪੱਕੇ ਹੱਲ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾਂ ਉਨ੍ਹਾਂ ਦੇ ਯਤਨਾਂ ਸਦਕਾ ਹੀ ਖਨੌਰੀ ਤੋਂ ਲੈ ਕੇ ਮਕੋਰੜ ਸਾਹਿਬ ਤੱਕ ਘੱਗਰ ਨਦੀ ਨੂੰ ਚੈਨਲਾਈਜ਼ ਕੀਤਾ ਗਿਆ ਸੀ। ਉਨ੍ਹਾਂ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਉਹ ਪਟਿਆਲਾ ਤੋਂ ਲੈ ਕੇ ਰਾਜਸਥਾਨ ਤੱਕ ਇਸ ਨਦੀ ਦੇ ਹੱਲ ਲਈ ਪੂਰੀ ਕੋਸ਼ਿਸ਼ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਮੰਤਰੀ ਵੱਲੋਂ ਕਿਸਾਨ ਆਗੂ ਫਤਹਿ ਸਿੰਘ ਜੋਗੇਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ, ਜਿਨ੍ਹਾਂ ਨੇ ਹਾਲ ਹੀ ਵਿੱਚ ਹਲਕਾ ਸ਼ੁਤਰਾਣਾ ਵਿੱਚ ਘੱਗਰ ਦੇ ਬੰਨ੍ਹ ਟੁੱਟਣ ਤੋਂ ਰੋਕਣ ਲਈ ਮਹੱਤਵਪੂਰਨ ਯੋਗਦਾਨ ਪਾਇਆ ਸੀ

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.