Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਹਰਿਆਣਾ

ਕੇਂਦਰੀ ਬਜਟ ਵਿਕਸਿਤ ਤੇ ਆਤਮ-ਨਿਰਭਰ ਭਾਰਤ ਦਾ ਰੋਡਮੈਪ, ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ: CM ਸੈਣੀ

04 ਫ਼ਰਵਰੀ, 2026 12:34 PM

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਹਾਲੀਆ ਬਜਟ ਮਹਿਜ਼ ਇੱਕ ਵਿੱਤੀ ਦਸਤਾਵੇਜ਼ ਨਹੀਂ ਹੈ, ਸਗੋਂ ਇਹ ਇੱਕ ਅਜਿਹੇ ਭਾਰਤ ਦੀ ਤਸਵੀਰ ਪੇਸ਼ ਕਰਦਾ ਹੈ ਜੋ ਆਤਮ-ਨਿਰਭਰ, ਮੁਕਾਬਲੇਬਾਜ਼ ਅਤੇ ਸਮਾਜਿਕ ਤੌਰ 'ਤੇ ਸੰਵੇਦਨਸ਼ੀਲ ਹੈ। ਇਸ ਬਜਟ ਵਿੱਚ ਵਿਕਾਸ ਦੇ ਨਾਲ-ਨਾਲ ਲੋਕਾਂ ਦੇ ਵਿਸ਼ਵਾਸ ਨੂੰ ਵੀ ਮੁੱਖ ਰੱਖਿਆ ਗਿਆ ਹੈ। ਇਸ ਬਜਟ ਦਾ ਕੇਂਦਰ ਬਿੰਦੂ ਗਰੀਬ, ਨੌਜਵਾਨ, ਮਹਿਲਾਵਾਂ ਅਤੇ ਕਿਸਾਨ (GYAN) ਹਨ, ਜੋ ਵਿਕਸਿਤ ਭਾਰਤ ਦੇ ਚਾਰ ਮਜ਼ਬੂਤ ਸਤੰਭ ਹਨ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਇਸ ਵਾਰ ਦਿਖਾਵੇ ਦੇ ਬਜਾਏ ਸੁਧਾਰਾਂ ਨੂੰ ਤਰਜੀਹ ਦਿੱਤੀ ਹੈ ਅਤੇ ਲੋਕ-ਲੁਭਾਉਣੀਆਂ ਘੋਸ਼ਣਾਵਾਂ ਦੀ ਥਾਂ ਜਨਹਿਤ ਨੂੰ ਉੱਪਰ ਰੱਖਿਆ ਹੈ। ਬਜਟ ਵਿੱਚ ਲਗਭਗ 7% ਦੀ ਉੱਚ ਆਰਥਿਕ ਵਿਕਾਸ ਦਰ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਵਿੱਚ ਵਿੱਤੀ ਅਨੁਸ਼ਾਸਨ ਅਤੇ ਸਮਾਜਿਕ ਨਿਆਂ ਵਿਚਕਾਰ ਸੰਤੁਲਨ ਬਣਾਇਆ ਗਿਆ ਹੈ। ਦੇਸ਼ ਦੀ ਆਰਥਿਕਤਾ ਨੂੰ ਗਤੀ ਦੇਣ ਲਈ ਪੂੰਜੀਗਤ ਖ਼ਰਚੇ (Capex) ਨੂੰ ਵਧਾ ਕੇ ਲਗਭਗ 12 ਲੱਖ 2 ਹਜ਼ਾਰ ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਹ ਵੱਡਾ ਨਿਵੇਸ਼ ਸੜਕਾਂ, ਰੇਲਵੇ, ਸ਼ਹਿਰੀ ਬੁਨਿਆਦੀ ਢਾਂਚੇ, ਉਦਯੋਗਿਕ ਕੋਰੀਡੋਰ ਅਤੇ ਲੋਜਿਸਟਿਕਸ ਨੂੰ ਮਜ਼ਬੂਤ ਕਰਨ ਲਈ ਵਰਤਿਆ ਜਾਵੇਗਾ।

ਸੜਕਾਂ ਦੇ ਨਿਰਮਾਣ ਦੀ ਗਤੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਗਿਆ ਕਿ ਭਾਰਤ ਅੱਜ ਇੰਫਰਾਸਟ੍ਰਕਚਰ ਦੇ ਮਾਮਲੇ ਵਿੱਚ ਬਹੁਤ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਬਜਟ ਦਾ ਸਿੱਧਾ ਫਾਇਦਾ ਹਰਿਆਣਾ ਵਰਗੇ ਮੋਹਰੀ ਸੂਬੇ ਨੂੰ ਮਿਲੇਗਾ। ਦਿੱਲੀ-ਐਨ.ਸੀ.ਆਰ (NCR) ਦੇ ਨੇੜੇ ਹੋਣ ਅਤੇ ਉਦਯੋਗਿਕ ਗਲਿਆਰਿਆਂ ਤੇ ਰਾਸ਼ਟਰੀ ਰਾਜਮਾਰਗਾਂ ਦਾ ਕੇਂਦਰ ਹੋਣ ਕਰਕੇ ਹਰਿਆਣਾ ਵਿੱਚ ਵਿਕਾਸ ਕਾਰਜ ਤੇਜ਼ ਹੋਣਗੇ। ਸੂਬੇ ਵਿੱਚ ਫੋਰ-ਲੇਨ ਸੜਕਾਂ ਅਤੇ ਐਕਸਪ੍ਰੈਸਵੇਅ ਦਾ ਜਾਲ ਵਿਛਾਇਆ ਜਾ ਰਿਹਾ ਹੈ, ਜਿਸ ਨਾਲ ਲੱਖਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਵਿਰੋਧੀ ਧਿਰ ਖਾਸ ਕਰਕੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਗਿਆ ਕਿ ਉਹ ਬਜਟ ਬਾਰੇ ਗੁਮਰਾਹਕੁੰਨ ਬਿਆਨ ਦੇ ਰਹੇ ਹਨ। ਇਹ ਦਾਅਵਾ ਕੀਤਾ ਗਿਆ ਕਿ ਕਾਂਗਰਸੀ ਆਗੂਆਂ ਦੇ ਪਰਿਵਾਰਕ ਮੈਂਬਰ ਵੀ ਨਿੱਜੀ ਤੌਰ 'ਤੇ ਬਜਟ ਦੀ ਸ਼ਲਾਘਾ ਕਰਦੇ ਹਨ ਪਰ ਰਾਜਨੀਤਿਕ ਮਜਬੂਰੀ ਕਾਰਨ ਬਾਹਰ ਵਿਰੋਧ ਕਰਦੇ ਹਨ। ਵਿਰੋਧੀ ਧਿਰ ਵੱਲੋਂ ਨੌਜਵਾਨਾਂ ਅਤੇ ਹਰਿਆਣਾ ਨੂੰ ਕੁਝ ਨਾ ਮਿਲਣ ਦੇ ਪ੍ਰਚਾਰ ਨੂੰ ਝੂਠਾ ਅਤੇ ਗੁਮਰਾਹਕੁੰਨ ਕਰਾਰ ਦਿੱਤਾ ਗਿਆ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ