Thursday, June 11, 2026
BREAKING
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ ਬਹਾਦਰ ਸਿੰਘ ਵਾਲਾ ਡਰੇਨ ‘ਤੇ ਬਣੇ ਪੁਲ ਦੇ ਹਾਲਾਤ ਬਦਤਰ, ਥਾਂ-ਥਾਂ ਤੋਂ ਟੁੱਟੀਆਂ ਸੁਰੱਖਿਆ ਗਰਿੱਲਾਂ ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਕੀਤੀ ਇਹ ਵੱਡੀ ਮੰਗ ਤਰੁਣ ਚੁੱਘ ਦੀ ਹੋ ਗਈ ਰਾਜ ਸਭਾ 'ਚ ਐਂਟਰੀ ਪੱਛਮੀ ਏਸ਼ੀਆ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, IT ਸਟਾਕਾਂ 'ਚ ਭਾਰੀ ਗਿਰਾਵਟ 13 ਵੈੱਬਸਾਈਟਾਂ ਕਰ'ਤੀਆਂ ਬਲਾਕ। FBI ਦੀ ਚੀਨ 'ਤੇ ਵੱਡੀ ਕਾਰਵਾਈ

ਪੰਜਾਬ

ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਕੀਤੀ ਇਹ ਵੱਡੀ ਮੰਗ

11 ਜੂਨ, 2026 07:13 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ ਇਕ ਅਹਿਮ ਪੱਤਰ ਲਿਖ ਕੇ ਪੰਜਾਬ ਵਿਚ ਝੋਨੇ ਦੀ ਬਿਜਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਡੀ.ਏ.ਪੀ. ਅਤੇ ਯੂਰੀਆ ਖਾਦਾਂ ਦੀ ਨਿਰਵਿਘਨ ਅਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਦੀ ਜ਼ੋਰਦਾਰ ਮੰਗ ਕੀਤੀ ਹੈ। ਢਿੱਲੋਂ ਨੇ ਪੱਤਰ ਵਿਚ ਜ਼ਿਕਰ ਕੀਤਾ ਕਿ ਬੀਤੀ 6 ਜੂਨ ਨੂੰ ਕੇਂਦਰੀ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਇਸ ਮੁੱਦੇ 'ਤੇ ਸਾਰਥਕ ਚਰਚਾ ਹੋਈ ਸੀ ਅਤੇ ਹੁਣ ਸੂਬੇ ਵਿਚ ਝੋਨੇ ਦੀ ਬਿਜਾਈ ਦਾ ਸੀਜ਼ਨ ਪੂਰੀ ਤਰ੍ਹਾਂ ਸ਼ੁਰੂ ਹੋ ਚੁੱਕਾ ਹੈ ਅਤੇ ਇਹਨਾਂ ਖ਼ਾਦਾਂ ਜੀ ਸਪਲਾਈ ਹੋਰ ਵਧਾਉਣ ਦੀ ਉਨ੍ਹਾਂ ਮੰਗ ਕੀਤੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਵੇਂ ਇਸ ਗੰਭੀਰ ਮਸਲੇ ਉਪਰ ਪਹਿਲਾਂ ਹੀ ਕੇਂਦਰ ਸਰਕਾਰ ਸੁਚੇਤ ਹੈ ਅਤੇ ਲੋੜੀਂਦੀ ਖਾਦ ਭੇਜ ਰਹੀ ਹੈ।

ਭਾਜਪਾ ਪ੍ਰਧਾਨ ਨੇ ਕੇਂਦਰੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿਚ ਪੰਜਾਬ ਅੰਦਰ ਖਾਦਾਂ ਦੀ ਮੰਗ ਸਿਖਰ 'ਤੇ ਹੁੰਦੀ ਹੈ ਅਤੇ ਇਸ ਦੌਰਾਨ ਖਾਦ ਦੀ ਕਮੀ ਕਾਰਨ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੇ ਦੁਕਾਨਾਂ ਦੇ ਬਾਹਰ ਲੰਬੀਆਂ ਲਾਈਨਾਂ ਵਿੱਚ ਖੜ੍ਹਨਾ ਪੈਂਦਾ ਹੈ। ਇਸ ਕਿੱਲਤ ਕਾਰਨ ਬਿਜਾਈ ਵਿਚ ਦੇਰੀ ਹੁੰਦੀ ਹੈ, ਜਿਸ ਨਾਲ ਫ਼ਸਲ ਦੇ ਝਾੜ ਅਤੇ ਦੇਸ਼ ਦੀ ਅੰਨ ਸੁਰੱਖਿਆ 'ਤੇ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਖਾਦਾਂ ਦੀ ਕਮੀ ਦਾ ਫ਼ਾਇਦਾ ਚੁੱਕ ਕੇ ਕੁਝ ਗ਼ੈਰ-ਸਮਾਜਿਕ ਅਨਸਰ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਸ਼ੁਰੂ ਕਰ ਦਿੰਦੇ ਹਨ, ਜਿਸ ਕਾਰਨ ਮਜ਼ਬੂਰ ਕਿਸਾਨਾਂ ਨੂੰ ਤੈਅ ਐੱਮ.ਆਰ.ਪੀ. ਤੋਂ ਵੱਧ ਕੀਮਤਾਂ 'ਤੇ ਖਾਦ ਖਰੀਦਣੀ ਪੈਂਦੀ ਹੈ ਅਤੇ ਉਨ੍ਹਾਂ 'ਤੇ ਆਰਥਿਕ ਬੋਝ ਵੱਧਦਾ ਹੈ।

ਇਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਕੇਵਲ ਸਿੰਘ ਢਿੱਲੋਂ ਨੇ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਪੰਜਾਬ ਲਈ ਡੀ.ਏ.ਪੀ. ਦਾ ਵਾਧੂ ਕੋਟਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਮੰਗ ਵਧਣ ਤੋਂ ਪਹਿਲਾਂ ਹੀ ਸੂਬੇ ਵਿਚ 2 ਤੋਂ 3 ਲੱਖ ਮੀਟ੍ਰਿਕ ਟਨ ਦਾ ਬਫਰ ਸਟਾਕ ਤਿਆਰ ਰੱਖਿਆ ਜਾਵੇ। ਉਨ੍ਹਾਂ ਯੂਰੀਆ ਖਾਦ ਦੀ ਸਪਲਾਈ ਲਈ ਇਕ ਮਹੀਨਾਵਾਰ ਸ਼ਡਿਊਲ ਬਣਾ ਕੇ ਪੰਜਾਬ ਸਰਕਾਰ ਨਾਲ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਵੰਡ ਪ੍ਰਣਾਲੀ ਨੂੰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਕੇਂਦਰੀ ਮੰਤਰਾਲੇ, ਇਫ਼ਕੋ ਤੇ ਐਨ.ਐਫ.ਐਲ. ਵਰਗੀਆਂ ਖਾਦ ਕੰਪਨੀਆਂ ਅਤੇ ਪੰਜਾਬ ਸਰਕਾਰ ਵਿਚਾਲੇ ਇੱਕ ਰੀਅਲ-ਟਾਈਮ ਸਾਂਝੀ ਨਿਗਰਾਨੀ ਪ੍ਰਣਾਲੀ ਬਣਾਉਣ ਦੀ ਮੰਗ ਕੀਤੀ ਤਾਂ ਜੋ ਬਣਾਉਟੀ ਸ਼ਾਰਟੇਜ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਹਿੱਸੇ ਦੀ ਸਬਸਿਡੀ ਵਾਲੀ ਖਾਦ ਨੂੰ ਦੂਜੇ ਰਾਜਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਭੇਜਣ ਅਤੇ ਨਾਜਾਇਜ਼ ਸਟਾਕ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਪੱਤਰ ਦੇ ਅਖੀਰ ਵਿਚ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਸੰਘਣੀ ਖੇਤੀ ਅਤੇ ਦੇਸ਼ ਦੇ ਅੰਨ ਭੰਡਾਰ ਵਿਚ ਸੂਬੇ ਦੇ ਵੱਡੇ ਯੋਗਦਾਨ ਨੂੰ ਮੁੱਖ ਰੱਖਦਿਆਂ ਖਾਦਾਂ ਦੀ ਵੰਡ ਦੇ ਮੌਜੂਦਾ ਫਾਰਮੂਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਤਾਂ ਜੋ ਪੰਜਾਬ ਨੂੰ ਉਸ ਦੀ ਅਸਲ ਲੋੜ ਮੁਤਾਬਕ ਵੱਧ ਕੋਟਾ ਮਿਲ ਸਕੇ। ਉਨ੍ਹਾਂ ਉਮੀਦ ਜਤਾਈ ਕਿ ਦੇਸ਼ ਦੀ ਅੰਨ ਸੁਰੱਖਿਆ ਦੇ ਰਾਖੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰੀ ਮੰਤਰੀ ਸ੍ਰੀ ਜੇ.ਪੀ. ਨੱਢਾ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਕੇ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਬਹਾਦਰ ਸਿੰਘ ਵਾਲਾ ਡਰੇਨ ‘ਤੇ ਬਣੇ ਪੁਲ ਦੇ ਹਾਲਾਤ ਬਦਤਰ, ਥਾਂ-ਥਾਂ ਤੋਂ ਟੁੱਟੀਆਂ ਸੁਰੱਖਿਆ ਗਰਿੱਲਾਂ

ਬਹਾਦਰ ਸਿੰਘ ਵਾਲਾ ਡਰੇਨ ‘ਤੇ ਬਣੇ ਪੁਲ ਦੇ ਹਾਲਾਤ ਬਦਤਰ, ਥਾਂ-ਥਾਂ ਤੋਂ ਟੁੱਟੀਆਂ ਸੁਰੱਖਿਆ ਗਰਿੱਲਾਂ

ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਮੋਹਾਲੀ 'ਚ 10ਵੀਂ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਅੱਧੀ ਰਾਤੀਂ ਪੂਰੀ ਸੁਸਾਇਟੀ 'ਚ ਮਚਿਆ ਹੜਕੰਪ

ਮੋਹਾਲੀ 'ਚ 10ਵੀਂ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਅੱਧੀ ਰਾਤੀਂ ਪੂਰੀ ਸੁਸਾਇਟੀ 'ਚ ਮਚਿਆ ਹੜਕੰਪ

ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ 'ਚ ਕਰਦੇ ਸਨ ਸਪਲਾਈ

ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ 'ਚ ਕਰਦੇ ਸਨ ਸਪਲਾਈ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਵਾਂ ਮੋੜ, ਗਿਆਨੀ ਰਘਬੀਰ ਸਿੰਘ ਨੇ SIT ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਵਾਂ ਮੋੜ, ਗਿਆਨੀ ਰਘਬੀਰ ਸਿੰਘ ਨੇ SIT ਕੋਲ ਦਰਜ ਕਰਵਾਏ ਬਿਆਨ

ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ, ਖੜ੍ਹੀ ਹੋਈ ਇਹ ਸਮੱਸਿਆ

ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ, ਖੜ੍ਹੀ ਹੋਈ ਇਹ ਸਮੱਸਿਆ