Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਮਨੋਰੰਜਨ

'ਕੈਂਡੀ ਸ਼ੌਪ' ਗਾਣੇ 'ਚ ਨੇਹਾ ਕੱਕੜ ਨੇ ਫੈਲਾਈ ਅਸ਼ਲੀਲਤਾ, ਬਾਲ ਅਧਿਕਾਰ ਕਮਿਸ਼ਨ ਕੋਲ ਸ਼ਿਕਾਇਤ ਦਰਜ

10 ਜਨਵਰੀ, 2026 05:11 PM

ਚੰਡੀਗੜ੍ਹ : ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ। ਨੇਹਾ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗਾਣੇ 'ਕੈਂਡੀ ਸ਼ੌਪ' (Candy Shop) ਨੂੰ ਲੈ ਕੇ ਹੰਗਾਮਾ ਖੜ੍ਹਾ ਹੋ ਗਿਆ ਹੈ। ਇਸ ਗਾਣੇ ਵਿੱਚ ਫਿਲਮਾਏ ਗਏ ਅਸ਼ਲੀਲ ਦ੍ਰਿਸ਼ਾਂ ਨੂੰ ਲੈ ਕੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (SCPCR) ਕੋਲ ਗਾਇਕਾ ਵਿਰੁੱਧ ਅਧਿਕਾਰਤ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਸ਼ਿਕਾਇਤਕਰਤਾ ਡਾਕਟਰ ਪੰਡਿਤਰਾਓ ਧਰੇਨਵਰ ਦਾ ਦੋਸ਼ ਹੈ ਕਿ ਗਾਣੇ ਦੇ ਫਿਲਮਾਂਕਣ ਦੌਰਾਨ ਬਾਲ ਅਧਿਕਾਰਾਂ ਦੀ ਉਲੰਘਣਾ ਕੀਤੀ ਗਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਗਾਣੇ ਦੇ ਬੋਲ ਅਤੇ ਵੀਡੀਓ ਵਿੱਚ ਕੁਝ ਅਜਿਹੇ ਤੱਤ ਹਨ ਜੋ ਬੱਚਿਆਂ ਲਈ ਢੁਕਵੇਂ ਨਹੀਂ ਹਨ ਅਤੇ ਉਨ੍ਹਾਂ ਦੇ ਮਾਨਸਿਕ ਪੱਧਰ 'ਤੇ ਗਲਤ ਪ੍ਰਭਾਵ ਪਾ ਸਕਦੇ ਹਨ। ਸ਼ਿਕਾਇਤਕਰਤਾ ਨੇ ਇਹ ਵੀ ਦਾਅਵਾ ਕੀਤਾ ਕਿ ਇਹ ਗੀਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 22 ਜੁਲਾਈ, 2019 ਦੇ ਹੁਕਮਾਂ ਦੀ ਉਲੰਘਣਾ ਕਰਦਾ ਹੈ, ਜਿਸ ਵਿੱਚ ਬੱਚਿਆਂ ਨੂੰ ਨਕਾਰਾਤਮਕ ਤੌਰ ‘ਤੇ ਪ੍ਰਭਾਵਿਤ ਕਰਨ ਵਾਲੀ ਸਮੱਗਰੀ ਦੇ ਪ੍ਰਸਾਰ ‘ਤੇ ਚਿੰਤਾ ਪ੍ਰਗਟ ਕੀਤੀ ਗਈ ਸੀ।

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਇਸ ਗਾਣੇ ਵਿੱਚ ਕਥਿਤ ਅਸ਼ਲੀਲਤਾ ਅਤੇ ਇਤਰਾਜ਼ਯੋਗ ਦ੍ਰਿਸ਼ਾਂ ਨੂੰ ਲੈ ਕੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (NCPCR) ਨੂੰ ਕਾਰਵਾਈ ਲਈ ਪੱਤਰ ਲਿਖਿਆ ਹੈ। ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ 9 ਜਨਵਰੀ 2026 ਨੂੰ ਰਾਸ਼ਟਰੀ ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਇਹ ਮੁੱਦਾ ਰਾਸ਼ਟਰੀ ਪੱਧਰ ਦਾ ਹੈ। ਕਮਿਸ਼ਨ ਨੇ ਮੰਗ ਕੀਤੀ ਹੈ ਕਿ, ਨੇਹਾ ਕੱਕੜ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਗਾਣੇ ਨੂੰ ਯੂ-ਟਿਊਬ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਤੁਰੰਤ ਹਟਾਇਆ ਜਾਵੇ।

ਡਾ. ਪੰਡਿਤ ਰਾਓ ਨੇ ਡੀ.ਜੀ.ਪੀ. ਪੰਜਾਬ ਨੂੰ ਇਸ ਮਾਮਲੇ ਵਿੱਚ ਐੱਫ.ਆਈ.ਆਰ. ਦਰਜ ਕਰਨ ਦੀ ਵੀ ਅਪੀਲ ਕੀਤੀ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

"ਬਟਵਾਰਾ 1947" ਦਾ ਨਵਾਂ ਗੀਤ "ਕਹਾਂ ਚਲੇ ਗਏ ਹੋ ਰਾਮ" ਰਿਲੀਜ਼

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ