Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਕੈਂਸਰ ਵਰਗੀਆਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਜੀਵਨ ਬਚਾਉਣ ਵਿੱਚ ਅਹਿਮ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

17 ਮਾਰਚ, 2026 05:21 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕਮਿਊਨਿਟੀ ਹੈਲਥ ਅਫਸਰਾਂ ਲਈ ਸੀ.ਐੱਚ.ਓ. ਡਾਇਗਨੋਸਟਿਕ ਕਿੱਟਸ ਸਬੰਧੀ ਇੱਕ ਮਹੱਤਵਪੂਰਨ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ ਕੀਤੀ ਗਈ। ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਸਿਹਤ ਕਰਮਚਾਰੀਆਂ ਨੂੰ ਮੁੱਢਲੇ ਪੱਧਰ ’ਤੇ ਕੈਂਸਰ ਦੀ ਸ਼ੁਰੂਆਤੀ ਪਹਿਚਾਣ ਅਤੇ ਜਾਂਚ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰਨਾ ਸੀ, ਤਾਂ ਜੋ ਸਮੇਂ ਸਿਰ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ।

ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਕੈਂਸਰ ਵਰਗੀਆਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਜੀਵਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਲਈ ਕਮਿਊਨਿਟੀ ਹੈਲਥ ਅਫਸਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਖੇਤਰ ਵਿੱਚ ਜਾਗਰੂਕਤਾ ਫੈਲਾਉਣ ਦੇ ਨਾਲ ਨਾਲ ਸਕ੍ਰੀਨਿੰਗ ਕਾਰਜ ਨੂੰ ਵੀ ਪ੍ਰੋਤਸਾਹਿਤ ਕਰਨ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਲੋਕਾਂ ਵਿੱਚ ਡਰ ਅਤੇ ਝਿਜਕ ਨੂੰ ਦੂਰ ਕਰਕੇ ਉਨ੍ਹਾਂ ਨੂੰ ਨਿਯਮਿਤ ਜਾਂਚ ਲਈ ਪ੍ਰੇਰਿਤ ਕੀਤਾ ਜਾਵੇ। ਸਿਵਲ ਸਰਜਨ ਨੇ ਉਮੀਦ ਜਤਾਈ ਕਿ ਇਸ ਤਰ੍ਹਾਂ ਦੀਆਂ ਟ੍ਰੇਨਿੰਗਾਂ ਭਵਿੱਖ ਵਿੱਚ ਵੀ ਕਰਵਾਈਆਂ ਜਾਂਦੀਆਂ ਰਹਿਣਗੀਆਂ ਤਾਂ ਜੋ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਆ ਸਕੇ।
 
ਇਸ ਮੌਕੇ ਗਾਈਨਾਕੋਲੋਜਿਸਟ ਡਾ ਮੋਨਿਕਾ ਜੈਨ ਤੇ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ ਰਾਜ ਕੁਮਾਰੀ ਨੇ ਓਰਲ ਕੈਂਸਰ, ਸਰਵਾਈਕਲ ਕੈਂਸਰ ਤੇ ਬ੍ਰੈਸਟ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦੀ ਸਕ੍ਰੀਨਿੰਗ ਲਈ ਵਰਤੇ ਜਾਣ ਵਾਲੇ ਡਾਇਗਨੋਸਟਿਕ ਕਿੱਟਾਂ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਟ੍ਰੇਨਿੰਗ ਦੌਰਾਨ ਭਾਗੀਦਾਰਾਂ ਨੇ ਕਈ ਪ੍ਰਸ਼ਨ ਪੁੱਛੇ ਜਿਨ੍ਹਾਂ ਦੇ ਸੰਤੁਸ਼ਟੀਜਨਕ ਜਵਾਬ ਦਿੱਤੇ ਗਏ। ਪ੍ਰੈਕਟੀਕਲ ਸੈਸ਼ਨ ਵਿੱਚ ਸੀ.ਐੱਚ.ਓ. ਨੂੰ ਹੱਥੋਂ-ਹੱਥ ਸਿਖਲਾਈ ਦਿੱਤੀ ਗਈ।
 
ਇਸ ਮੌਕੇ ਸਿਹਤ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਯਮਿਤ ਜਾਂਚ ਕਰਵਾਉਣ ਅਤੇ ਕਿਸੇ ਵੀ ਲੱਛਣ ਦੇ ਪ੍ਰਗਟ ਹੋਣ ’ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ।
 
ਇਸ ਮੌਕੇ ਹੋਰਨਾਂ ਤੋੰ ਇਲਾਵਾ ਜ਼ਿਲ੍ਹਾ ਸਿਹਤ ਅਫ਼ਸਰ ਡਾ ਰੇਣੂ ਮਿੱਤਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਤੇ ਡਾ ਦਿਵਿਆ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ