Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ 'ਚ

02 ਮਾਰਚ, 2026 06:18 PM

ਓਟਾਵਾ (ਕੈਨੇਡਾ) : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਜੋ ਭਾਰਤ ਦੇ ਦੌਰੇ ‘ਤੇ ਹਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਵਾਲੇ ਹਨ ਤੋਂ ਕੁਝ ਘੰਟੇ ਪਹਿਲਾ ਕੈਨੇਡਾ ਦੀ ਕੌਮੀ ਅਖ਼ਬਾਰ ਵੱਲੋਂ ਕੀਤੇ ਤਾਜ਼ਾ ਖੁਲਾਸਿਆਂ ਨੇ ਸਿਆਸੀ ਹਲਕਿਆਂ ਅਤੇ ਭਾਰਤ-ਕੈਨੇਡਾ ਵਿਚਕਾਰ ਬਣ ਰਹੇ ਰਿਸ਼ਤਿਆਂ ‘ਤੇ ਨਵਾਂ ਸੰਕਟ ਖੜ੍ਹਾ ਕਰ ਦਿੱਤਾ ਹੈ। ਅਖ਼ਬਾਰ ਦੀ ਐਕਸਕਲੂਸਿਵ ਰਿਪੋਰਟ ਅਨੁਸਾਰ ਕੈਨੇਡੀਅਨ ਰਾਸ਼ਟਰੀ ਸੁਰੱਖਿਆ ਅਧਿਕਾਰੀਆਂ ਕੋਲ ਅਜਿਹੇ ਸਬੂਤ ਮੌਜੂਦ ਹਨ, ਜਿਨ੍ਹਾਂ ਮੁਤਾਬਕ ਵੈਨਕੂਵਰ ਸਥਿਤ ਭਾਰਤੀ ਕੌਂਸਲਖਾਨੇ ਨਾਲ ਜੁੜੇ ਕੁਝ ਅਧਿਕਾਰੀਆਂ ਨੇ ਖਾਲਿਸਤਾਨ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਾਮਲੇ ਵਿੱਚ ਜਾਣਕਾਰੀ ਮੁਹੱਈਆ ਕਰਵਾਈ।

ਰਿਪੋਰਟ ਦੋ ਸਰੋਤਾਂ ਦੇ ਹਵਾਲੇ ਨਾਲ ਪ੍ਰਕਾਸ਼ਿਤ ਕੀਤੀ ਗਈ ਹੈ ਜਿਨ੍ਹਾਂ ਨੇ ਆਪਣੀ ਪਛਾਣ ਗੁਪਤ ਰੱਖਣ ਦੀ ਸ਼ਰਤ ‘ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਇੱਕ ਕੈਨੇਡੀਅਨ ਕਾਨੂੰਨ ਲਾਗੂ ਕਰਨ ਵਾਲਾ ਅਧਿਕਾਰੀ ਅਤੇ ਦੂਜਾ ਰਾਸ਼ਟਰੀ ਸੁਰੱਖਿਆ ਏਜੰਸੀ ਨਾਲ ਸੰਬੰਧਤ ਸੂਤਰ ਦੱਸਿਆ ਗਿਆ ਹੈ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵੈਨਕੂਵਰ ਕੌਂਸਲਖਾਨੇ ਵਿੱਚ ਤਾਇਨਾਤ ਇੱਕ ਵੀਜ਼ਾ ਅਧਿਕਾਰੀ ਨੇ ਆਪਣੇ ਅਹੁਦੇ ਦੀ ਵਰਤੋਂ ਕਰਦਿਆਂ ਸਰੀ (ਬੀ.ਸੀ.) ਵਿੱਚ ਰਹਿੰਦੇ ਕੁਝ ਲੋਕਾਂ ਤੋਂ ਨਿੱਝਰ ਬਾਰੇ ਜਾਣਕਾਰੀ ਇਕੱਠੀ ਕੀਤੀ। ਇਹ ਜਾਣਕਾਰੀ ਭਾਰਤ ਦੀ ਖੁਫੀਆ ਏਜੰਸੀ RAW ਨਾਲ ਜੁੜੇ ਅਧਿਕਾਰੀਆਂ ਤੱਕ ਪਹੁੰਚਾਈ ਗਈ ਹੋਣ ਦਾ ਦਾਅਵਾ ਵੀ ਰਿਪੋਰਟ ਵਿੱਚ ਕੀਤਾ ਗਿਆ ਹੈ।ਹਾਲਾਂਕਿ ਭਾਰਤ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕਿਸੇ ਵੀ ਭੂਮਿਕਾ ਤੋਂ ਲਗਾਤਾਰ ਇਨਕਾਰ ਕੀਤਾ ਜਾਂਦਾ ਰਿਹਾ ਹੈ ਅਤੇ ਇਨ੍ਹਾਂ ਦੋਸ਼ਾਂ ਨੂੰ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਕਰਾਰ ਦਿੱਤਾ ਗਿਆ ਹੈ।

ਰਿਪੋਰਟ ਵਿੱਚ ਯਾਦ ਕਰਵਾਇਆ ਗਿਆ ਹੈ ਕਿ ਅਕਤੂਬਰ 2024 ਵਿੱਚ ਕੈਨੇਡਾ ਸਰਕਾਰ ਨੇ ਛੇ ਭਾਰਤੀ ਡਿਪਲੋਮੈਟਾਂ ਨੂੰ ਦੇਸ਼ ਨਿਕਾਲਾ ਦਿੱਤਾ ਸੀ। ਉਸ ਵੇਲੇ ਸਿਰਫ ਹਾਈ ਕਮਿਸ਼ਨਰ ਦਾ ਨਾਮ ਹੀ ਜਨਤਕ ਕੀਤਾ ਗਿਆ ਸੀ। ਸਤੰਬਰ 2023 ਵਿੱਚ ਤਤਕਾਲੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ ਅੰਦਰ ਕਿਹਾ ਸੀ ਕਿ ਨਿੱਝਰ ਕਤਲ ਮਾਮਲੇ ਵਿੱਚ ਭਾਰਤ ਸਰਕਾਰ ਦੀ ਸੰਭਾਵਿਤ ਭੂਮਿਕਾ ਬਾਰੇ “ਭਰੋਸੇਯੋਗ ਜਾਣਕਾਰੀ” ਮੌਜੂਦ ਹੈ।ਉਸੇ ਦਿਨ ਕੈਨੇਡਾ ਦੀ ਵਿਦੇਸ਼ ਮਾਮਲਿਆਂ ਦੀ ਮੰਤਰੀ ਮੈਲਿਨ ਜੌਲੀ ਨੇ ਐਲਾਨ ਕੀਤਾ ਸੀ ਕਿ ਕੈਨੇਡਾ ਵਿੱਚ ਮੌਜੂਦ ਭਾਰਤੀ ਖੁਫੀਆ ਏਜੰਸੀ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਦੇਸ਼ ਛੱਡਣ ਲਈ ਕਿਹਾ ਗਿਆ ਹੈ।ਇਸ ਮਾਮਲੇ ‘ਤੇ ਕੈਨੇਡਾ ਦੀ ਦੂਜੀ ਕੌਮੀ ਅਖ਼ਬਾਰ ਨੈਸ਼ਨਲ ਪੋਸਟ ਨੇ ਵੀ ਰਿਪੋਰਟ ਪ੍ਰਕਾਸ਼ਿਤ ਕੀਤੀ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ CSIS ਦੇ ਬੁਲਾਰੇ ਨੇ ਪੁਸ਼ਟੀ ਕੀਤੀ ਹੈ ਕਿ ਭਾਰਤ ਅਜੇ ਵੀ ਕੈਨੇਡਾ ਖ਼ਿਲਾਫ਼ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਨਾਲ ਜੁੜੇ ਮੁੱਖ ਦੇਸ਼ਾਂ ਵਿੱਚੋਂ ਇੱਕ ਹੈ।ਇਹ ਬਿਆਨ ਉਸ ਦਾਅਵੇ ਦੇ ਉਲਟ ਮੰਨਿਆ ਜਾ ਰਿਹਾ ਹੈ ਜੋ ਹਾਲ ਹੀ ਵਿੱਚ ਇੱਕ ਸੀਨੀਅਰ ਸਰਕਾਰੀ ਅਧਿਕਾਰੀ ਵੱਲੋਂ ਕੀਤਾ ਗਿਆ ਸੀ ਕਿ ਭਾਰਤੀ ਏਜੰਟ ਹੁਣ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹਨ।

ਕੈਨੇਡੀਅਨ ਫੈਡਰਲ ਪੁਲਸ ਏਜੰਸੀ RCMP ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁਝ ਸਬੂਤ ਵਾਇਰਟੈਪ ਅਤੇ ਖੁਫੀਆ ਨਿਗਰਾਨੀ ਰਾਹੀਂ ਇਕੱਠੇ ਕੀਤੇ ਗਏ ਹਨ। ਹਾਲਾਂਕਿ ਡਿਪਲੋਮੈਟਿਕ ਇਮਿਊਨਿਟੀ ਦੇ ਕਾਰਨ ਕਥਿਤ ਤੌਰ ‘ਤੇ ਨਾਮਜ਼ਦ ਅਧਿਕਾਰੀਆਂ ਖ਼ਿਲਾਫ਼ ਸਿੱਧੀ ਕਾਰਵਾਈ ਕਰਨਾ ਮੁਸ਼ਕਲ ਦੱਸਿਆ ਗਿਆ ਹੈ। ਅਜੇ ਤੱਕ ਕਿਸੇ ਵੀ ਕੌਂਸੁਲਰ ਜਾਂ ਡਿਪਲੋਮੈਟ ‘ਤੇ ਸਿੱਧੇ ਅਪਰਾਧਿਕ ਦੋਸ਼ ਲਗੇ ਹੋਣ ਦੀ ਪੁਸ਼ਟੀ ਨਹੀਂ ਹੋਈ। ਇਨ੍ਹਾਂ ਨਵੇਂ ਖੁਲਾਸਿਆਂ ਨਾਲ ਭਾਰਤ-ਕੈਨੇਡਾ ਰਿਸ਼ਤੇ ਇੱਕ ਵਾਰ ਫਿਰ ਤਣਾਅ ਦੇ ਦੌਰ ਵਿੱਚ ਦਾਖ਼ਲ ਹੋ ਗਏ ਹਨ। ਕੈਨੇਡੀਅਨ ਮੀਡੀਆ ਇਸ ਮਾਮਲੇ ਨੂੰ ਲੋਕਤੰਤਰ ਅਤੇ ਰਾਸ਼ਟਰੀ ਸੁਰੱਖਿਆ ਨਾਲ ਜੋੜ ਕੇ ਦੇਖ ਰਿਹਾ ਹੈ, ਜਦਕਿ ਭਾਰਤ ਸਰਕਾਰ ਲਗਾਤਾਰ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦੀ ਆ ਰਹੀ ਹੈ।ਮਾਮਲਾ ਅਜੇ ਵੀ ਜਾਂਚ ਹੇਠ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸਿਆਂ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ