Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਕੈਨੇਡੀਅਨ PM ਮਾਰਕ ਕਾਰਨੀ 4 ਦਿਨਾਂ ਦੌਰੇ 'ਤੇ ਭਾਰਤ ਪੁੱਜੇ; ਨਿਵੇਸ਼ ਤੇ ਵਪਾਰਕ ਸਮਝੌਤਿਆਂ 'ਤੇ ਰਹੇਗਾ ਫੋਕਸ

27 ਫ਼ਰਵਰੀ, 2026 08:39 PM

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਆਪਣੇ ਚਾਰ ਦਿਨਾਂ ਅਹਿਮ ਭਾਰਤ ਦੌਰੇ 'ਤੇ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਵਜੋਂ ਮਾਰਕ ਕਾਰਨੀ ਦੀ ਇਹ ਪਹਿਲੀ ਭਾਰਤ ਯਾਤਰਾ ਹੈ, ਜਿਸ ਦਾ ਮੁੱਖ ਮਕਸਦ ਦੋਵਾਂ ਦੇਸ਼ਾਂ ਵਿਚਾਲੇ ਵਪਾਰ, ਊਰਜਾ, ਤਕਨਾਲੋਜੀ ਅਤੇ ਰੱਖਿਆ ਵਰਗੇ ਖੇਤਰਾਂ ਵਿੱਚ ਨਵੀਂ ਸਾਂਝੇਦਾਰੀ ਨੂੰ ਮਜ਼ਬੂਤ ਕਰਨਾ ਹੈ। ਇਹ ਦੌਰਾ ਪਿਛਲੇ ਕੁਝ ਸਮੇਂ ਤੋਂ ਦੋਵਾਂ ਦੇਸ਼ਾਂ ਵਿਚਾਲੇ ਰਹੇ ਰਾਜਨੀਤਿਕ ਤਣਾਅ ਨੂੰ ਖ਼ਤਮ ਕਰਕੇ ਰਿਸ਼ਤਿਆਂ ਨੂੰ 'ਰੀਸੈਟ' ਕਰਨ ਵਜੋਂ ਦੇਖਿਆ ਜਾ ਰਿਹਾ ਹੈ।

ਮਾਰਕ ਕਾਰਨੀ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਵਾਰਤਾ ਕਰਨਗੇ। ਇਸ ਬੈਠਕ ਦਾ ਮੁੱਖ ਏਜੰਡਾ 'ਕੰਪਰੀਹੈਂਸਿਵ ਇਕਨਾਮਿਕ ਪਾਰਟਨਰਸ਼ਿਪ ਐਗਰੀਮੈਂਟ' (CEPA) ਦੀਆਂ ਗੱਲਾਂ ਨੂੰ ਮੁੜ ਸ਼ੁਰੂ ਕਰਨਾ ਹੈ, ਜੋ ਲੰਬੇ ਸਮੇਂ ਤੋਂ ਰੁਕੀਆਂ ਹੋਈਆਂ ਸਨ। ਦੋਵਾਂ ਦੇਸ਼ਾਂ ਦਾ ਟੀਚਾ ਸਾਲ 2030 ਤੱਕ ਦੁਵੱਲੇ ਵਪਾਰ ਨੂੰ ਲਗਭਗ 50-70 ਅਰਬ ਡਾਲਰ ਤੱਕ ਵਧਾਉਣਾ ਹੈ।

 ਕੈਨੇਡਾ ਭਾਰਤ ਵਿੱਚ ਆਪਣੇ ਨਿਵੇਸ਼ ਨੂੰ ਹੋਰ ਵਧਾਉਣ ਦਾ ਇੱਛੁਕ ਹੈ। ਰਿਪੋਰਟਾਂ ਮੁਤਾਬਕ ਕੈਨੇਡੀਅਨ ਪੈਨਸ਼ਨ ਫੰਡ ਪਹਿਲਾਂ ਹੀ ਭਾਰਤ ਵਿੱਚ ਲਗਭਗ 100 ਬਿਲੀਅਨ ਡਾਲਰ (8 ਲੱਖ ਕਰੋੜ ਰੁਪਏ ਤੋਂ ਵੱਧ) ਦਾ ਨਿਵੇਸ਼ ਕਰ ਚੁੱਕੇ ਹਨ। ਇਸ ਦੌਰੇ ਦੌਰਾਨ ਭਾਰਤ ਦੀਆਂ ਪ੍ਰਮਾਣੂ ਊਰਜਾ ਲੋੜਾਂ ਨੂੰ ਪੂਰਾ ਕਰਨ ਲਈ ਲਗਭਗ 2.8 ਅਰਬ ਕੈਨੇਡੀਅਨ ਡਾਲਰ ਦੇ ਯੂਰੇਨੀਅਮ ਸਪਲਾਈ ਸਮਝੌਤੇ 'ਤੇ ਵੀ ਮੋਹਰ ਲੱਗਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕਲੀਨ ਐਨਰਜੀ, ਆਰਟੀਫੀਸ਼ੀਅਲ ਇੰਟੈਲੀਜੈਂਸ (AI) ਅਤੇ ਅਡਵਾਂਸਡ ਮੈਨੂਫੈਕਚਰਿੰਗ 'ਤੇ ਵੀ ਚਰਚਾ ਹੋਵੇਗੀ।

ਤਣਾਅ ਤੋਂ ਬਾਅਦ ਬਦਲੇ ਕੈਨੇਡਾ ਦੇ ਸੁਰ ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਕਾਫੀ ਖ਼ਰਾਬ ਹੋ ਗਏ ਸਨ, ਪਰ ਹੁਣ ਕੈਨੇਡੀਅਨ ਅਧਿਕਾਰੀ ਪੁਰਾਣੇ ਦੋਸ਼ਾਂ ਤੋਂ ਪਿੱਛੇ ਹਟਦੇ ਨਜ਼ਰ ਆ ਰਹੇ ਹਨ। ਇੱਕ ਸੀਨੀਅਰ ਕੈਨੇਡੀਅਨ ਅਧਿਕਾਰੀ ਨੇ ਕਿਹਾ ਹੈ ਕਿ ਜੇਕਰ ਕੈਨੇਡਾ ਨੂੰ ਲੱਗਦਾ ਕਿ ਭਾਰਤ ਉਸ ਦੀ ਲੋਕਤੰਤਰੀ ਪ੍ਰਕਿਰਿਆ ਵਿੱਚ ਦਖਲ ਦੇ ਰਿਹਾ ਹੈ, ਤਾਂ ਪ੍ਰਧਾਨ ਮੰਤਰੀ ਇਹ ਦੌਰਾ ਕਦੇ ਨਾ ਕਰਦੇ।

ਪ੍ਰਵਾਸੀਆਂ ਅਤੇ ਡਿਪੋਰਟੇਸ਼ਨ ਦਾ ਮੁੱਦਾ 
ਇਸ ਦੌਰੇ ਦੌਰਾਨ ਪ੍ਰਵਾਸੀਆਂ ਦਾ ਮੁੱਦਾ ਵੀ ਅਹਿਮ ਰਹਿ ਸਕਦਾ ਹੈ। ਅੰਕੜਿਆਂ ਅਨੁਸਾਰ, ਕੈਨੇਡਾ ਨੇ 2025 ਦੇ ਪਹਿਲੇ 10 ਮਹੀਨਿਆਂ ਵਿੱਚ 2,831 ਭਾਰਤੀ ਨਾਗਰਿਕਾਂ ਨੂੰ ਦੇਸ਼ ਵਿੱਚੋਂ ਕੱਢਿਆ ਹੈ ਅਤੇ ਹਾਲੇ ਵੀ ਲਗਭਗ 6,515 ਹੋਰ ਭਾਰਤੀਆਂ ਨੂੰ ਕੱਢਣ ਦੀ ਪ੍ਰਕਿਰਿਆ ਚੱਲ ਰਹੀ ਹੈ। ਕੈਨੇਡਾ ਵਿੱਚ ਇਸ ਸਮੇਂ ਲਗਭਗ 16 ਲੱਖ ਭਾਰਤੀ ਮੂਲ ਦੇ ਲੋਕ ਰਹਿ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ