Monday, July 06, 2026
BREAKING
ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ 8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ  ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ ਰਹਿਣਗੇ ਬੇਹੱਦ ਅਹਿਮ

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ

06 ਜੁਲਾਈ, 2026 06:37 PM
 
ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਦੇ ਲੋਕਾਂ ਦੇ ਹਿੱਤ ਵਿੱਚ ਇੱਕ ਹੋਰ ਇਤਿਹਾਸਕ ਫੈਸਲਾ ਲੈਂਦਿਆਂ ਨਗਰ ਕੌਂਸਲ ਸੁਨਾਮ ਵੱਲੋਂ ਪੁਰਾਣੀ ਮੰਡੀ ਨਾਲ ਸਬੰਧਤ ਪਿਛਲੇ 40 ਸਾਲਾਂ ਤੋਂ ਲਟਕਦੇ ਆ ਰਹੇ ਗੰਭੀਰ ਮਸਲੇ ਨੂੰ ਹਮੇਸ਼ਾ ਲਈ ਖਤਮ ਕਰ ਦਿੱਤਾ ਗਿਆ ਹੈ।
 
ਅੱਜ ਸੁਨਾਮ ਨਗਰ ਕੌਂਸਲ ਦੇ ਹਾਊਸ ਦੀ ਹੋਈ ਪਹਿਲੀ ਸਪੈਸ਼ਲ ਮੀਟਿੰਗ ਵਿੱਚ, ਜੋ ਕਿ ਕਾਰਜਕਾਰੀ ਪ੍ਰਧਾਨ ਯਾਦਵਿੰਦਰ ਨਿਰਮਾਣ ਦੀ ਅਗਵਾਈ ਹੇਠ ਹੋਈ, ਜਿਸ ਦੀ ਸ਼ੁਰੂਆਤ ਰਾਸ਼ਟਰੀ ਗਾਣ ਨਾਲ ਹੋਈ ਇਸ ਵਿੱਚ ਪੁਰਾਣੀ ਮੰਡੀ ਦੇ ਵਸਨੀਕਾਂ ਅਤੇ ਦੁਕਾਨਦਾਰਾਂ ਦੇ ਹੱਕ ਵਿੱਚ ਇੱਕ ਵੱਡਾ ਫੈਸਲਾ ਲੈਂਦਿਆਂ ਪਿਛਲੀਆਂ ਸਰਕਾਰਾਂ ਵੇਲੇ ਬਣੀ ਵਿਵਾਦਿਤ ਯੋਜਨਾ ਨੂੰ ਅਧਿਕਾਰਤ ਤੌਰ 'ਤੇ ਵਾਪਸ ਲੈ ਲਿਆ ਗਿਆ ਹੈ।
 
ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਲ 1984 ਵਿੱਚ ਪਿਛਲੀਆਂ ਸਰਕਾਰਾਂ ਦੌਰਾਨ ਪੁਰਾਣੀ ਮੰਡੀ ਨੂੰ ਡੀ-ਨੋਟੀਫਾਈ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉੱਥੋਂ ਦੇ ਵਸਨੀਕਾਂ ਅਤੇ ਸ਼ੋਅਰੂਮਾਂ ਦੇ ਅੱਗੇ ਨਵੀਂ ਉਸਾਰੀ ਕਰਨ ਦੀ ਯੋਜਨਾ ਬਣਾਈ ਗਈ ਸੀ। ਇਸ ਮਸਲੇ ਕਾਰਨ ਸਥਾਨਕ ਲੋਕਾਂ ਅਤੇ ਕੌਂਸਲ ਵਿਚਕਾਰ ਲੰਬਾ ਸਮਾਂ ਕਾਨੂੰਨੀ ਲੜਾਈ ਚੱਲੀ। ਹਾਲਾਂਕਿ, ਹਾਈ ਕੋਰਟ ਵਿੱਚ ਕਮੇਟੀ ਕੇਸ ਜਿੱਤ ਗਈ ਸੀ, ਪਰ ਸਾਡੀ ਸਰਕਾਰ ਲੋਕਾਂ ਦੇ ਉਜਾੜੇ ਦੇ ਹੱਕ ਵਿੱਚ ਨਹੀਂ ਹੈ।
 
ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ, "ਚੋਣਾਂ ਦੌਰਾਨ ਵਿਰੋਧੀਆਂ ਨੇ ਪੂਰੀ ਮੰਡੀ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਕਿ ਚੋਣਾਂ ਤੋਂ ਬਾਅਦ ਲੋਕਾਂ ਦੇ ਮਕਾਨ ਅਤੇ ਦੁਕਾਨਾਂ ਢਾਹ ਦਿੱਤੀਆਂ ਜਾਣਗੀਆਂ ਅਤੇ ਬੁਲਡੋਜ਼ਰ ਚਲਾਏ ਜਾਣਗੇ। ਮੈਂ ਚੋਣਾਂ ਦੌਰਾਨ ਹੀ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਤੱਕ ਲੋਕਾਂ ਦਾ ਵਿਸ਼ਵਾਸ ਉਹਨਾਂ ਦੇ ਸਿਰ 'ਤੇ ਹੈ, ਕਿਸੇ ਦੇ ਵੀ ਕਾਰੋਬਾਰ ਜਾਂ ਮਕਾਨ ਵੱਲ ਕੋਈ ਅੱਖ ਚੁੱਕ ਕੇ ਨਹੀਂ ਦੇਖ ਸਕੇਗਾ। ਅੱਜ ਅਸੀਂ ਪਹਿਲੀ ਹੀ ਮੀਟਿੰਗ ਵਿੱਚ ਉਹ 40 ਸਾਲ ਪੁਰਾਣਾ ਮਸਲਾ ਹੱਲ ਕਰ ਦਿੱਤਾ ਹੈ।"
 
ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਦੀ ਆਬਾਦੀ ਅਤੇ ਟ੍ਰੈਫਿਕ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਹੁਣ ਉੱਥੇ ਕੋਈ ਵੀ ਨਵੀਂ ਦੁਕਾਨ ਜਾਂ ਸ਼ੋਅਰੂਮ ਬਣਾਉਣ ਦੀ ਨਗਰ ਕੌਂਸਲ ਦੀ ਕੋਈ ਮਨਸ਼ਾ ਨਹੀਂ ਹੈ, ਜਿਸ ਨਾਲ ਲੋਕਾਂ ਦੇ ਰਸਤੇ ਰੁਕਣ। 
 
ਇਸ ਇਤਿਹਾਸਕ ਫੈਸਲੇ ਤੋਂ ਬਾਅਦ ਮੰਤਰੀ ਅਮਨ ਅਰੋੜਾ ਨੇ ਪੁਰਾਣੀ ਮੰਡੀ ਦੇ ਸਮੂਹ ਵਸਨੀਕਾਂ, ਸ਼ਹਿਰ ਨਿਵਾਸੀਆਂ ਅਤੇ ਉਨ੍ਹਾਂ ਸਾਰੇ ਪਤਵੰਤਿਆਂ ਨੂੰ ਮੁਬਾਰਕਬਾਦ ਦਿੱਤੀ, ਜਿਨ੍ਹਾਂ ਨੇ ਇਸ ਲੋਕ-ਹਿੱਤ ਦੇ ਮਸਲੇ ਨੂੰ ਉਠਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਮੀਟਿੰਗ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਮੀਤ ਪ੍ਰਧਾਨ ਮੀਨਾ ਰਾਣੀ, ਜਿਸ ਵਾਰਡ ਨਾਲ ਸੰਬੰਧਿਤ ਇਹ ਫੈਸਲਾ ਹੈ ਉਸ ਦੀ ਨਗਰ ਕੌਂਸਲਰ ਮਾਹੀ ਮਹੰਤ ਸਹਿਤ ਸਮੂਹ ਨਗਰ ਕੌਂਸਲਰ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ

ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ

ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ 

ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ 

ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ

ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ ਰਹਿਣਗੇ ਬੇਹੱਦ ਅਹਿਮ

ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ ਰਹਿਣਗੇ ਬੇਹੱਦ ਅਹਿਮ

ਪੰਜਾਬੀਆਂ ਨੂੰ ਕੇਂਦਰ ਦੀ ਵੱਡੀ ਸੌਗਾਤ ! ਅੰਮ੍ਰਿਤਸਰ-ਚੰਡੀਗੜ੍ਹ ਸਣੇ 50 ਸ਼ਹਿਰਾਂ 'ਚ ਚੱਲੇਗੀ ਬੁਲੇਟ ਟਰੇਨ

ਪੰਜਾਬੀਆਂ ਨੂੰ ਕੇਂਦਰ ਦੀ ਵੱਡੀ ਸੌਗਾਤ ! ਅੰਮ੍ਰਿਤਸਰ-ਚੰਡੀਗੜ੍ਹ ਸਣੇ 50 ਸ਼ਹਿਰਾਂ 'ਚ ਚੱਲੇਗੀ ਬੁਲੇਟ ਟਰੇਨ