Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ

24 ਜੂਨ, 2026 05:50 PM
ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਅੱਜ ਸੁਨਾਮ ਵਿਖੇ ਸਥਿਤ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਪਵਿੱਤਰ ਦਰਬਾਰ ਵਿਖੇ ਨਤਮਸਤਕ ਹੋਏ ਅਤੇ ਇਲਾਕੇ ਦੀ ਖੁਸ਼ਹਾਲੀ, ਲੋਕਾਂ ਦੀ ਚੜ੍ਹਦੀ ਕਲਾ, ਭਾਈਚਾਰਕ ਸਾਂਝ ਅਤੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਅਰਦਾਸ ਕੀਤੀ। 
 
ਸ਼੍ਰੀ ਅਰੋੜਾ ਨੇ ਕਿਹਾ ਕਿ ਧਾਰਮਿਕ ਅਸਥਾਨ ਸਾਨੂੰ ਨਿਮਰਤਾ, ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੇ ਹਨ ਅਤੇ ਸਮਾਜ ਨੂੰ ਇਕਜੁੱਟ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
 
ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਨਵੇਂ ਚੁਣੇ ਗਏ ਅਹੁਦੇਦਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ, ਜਿਨ੍ਹਾਂ ਵਿੱਚ ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਮੀਤ ਪ੍ਰਧਾਨ ਮੀਨਾ ਰਾਣੀ ਅਤੇ ਹੋਰ ਨਗਰ ਕੌਂਸਲਰ ਸ਼ਾਮਲ ਸਨ। 
 
ਨਵੀਂ ਟੀਮ ਦੀ ਮੌਜੂਦਗੀ ਨੂੰ ਸ਼ਹਿਰ ਦੇ ਵਿਕਾਸ ਲਈ ਇੱਕ ਸਕਾਰਾਤਮਕ ਕਦਮ ਦੱਸਦਿਆਂ ਸ਼੍ਰੀ ਅਮਨ ਅਰੋੜਾ ਨੇ ਵਿਸ਼ਵਾਸ ਜਤਾਇਆ ਕਿ ਇਹ ਟੀਮ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਤੋਂ ਨਵੇਂ ਚੁਣੇ ਅਹੁਦੇਦਾਰਾਂ ਅਤੇ ਹੋਰ ਕੌਂਸਲਰਾਂ ਨੇ ਆਪਣੇ ਕੰਮ ਦੀ ਸ਼ੁਰੂਆਤ ਕਰਨੀ ਹੈ। ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀ ਟੀਮ ਇਸ ਪਵਿੱਤਰ ਅਸਥਾਨ ਉੱਤੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕਰਨ ਪੁੱਜੀ ਤਾਂ ਜੋ ਬਾਬਾ ਭਾਈ ਮੂਲ ਚੰਦ ਸਾਹਿਬ ਦਾ ਅਸ਼ੀਰਵਾਦ ਸਾਰੀ ਟੀਮ ਤੇ ਸਦਾ ਬਣਿਆ ਰਹੇ ਅਤੇ ਅਤੇ ਸੁਨਾਮ ਸ਼ਹਿਰ ਲਗਾਤਾਰ ਤਰੱਕੀ ਕਰੇ। 
 
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਸ਼ਹਿਰ ਦੇ ਵਿਕਾਸ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਨਗਰ ਕੌਂਸਲ ਦੀ ਨਵੀਂ ਟੀਮ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਵਾ ਚਾਰ ਸਾਲਾਂ ਦੌਰਾਨ ਸ਼ਹਿਰ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਹੋਏ ਹਨ ਅਤੇ ਹੁਣ ਆਉਣ ਵਾਲੇ ਸਮੇਂ ਵਿੱਚ ਇਹ ਵਿਕਾਸ ਦੀ ਰਫ਼ਤਾਰ ਹੋਰ ਵੀ ਦੁੱਗਣੀ ਤੇ ਚੌਗੁਣੀ ਕੀਤੀ ਜਾਵੇਗੀ।
 
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣਾ, ਸੜਕਾਂ, ਸੀਵਰੇਜ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਜਨਹਿੱਤੀ ਕੰਮਾਂ ਨੂੰ ਤਰਜੀਹ ਦੇ ਕੇ ਸੁਨਾਮ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਸਰਕਾਰ ਵਚਨਬੱਧ ਹੈ।
 
ਪ੍ਰਬੰਧਕ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਨਗਰ ਕੌਂਸਲ ਦੇ ਸਮੂਹ ਅਹੁਦੇਦਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਕਮੇਟੀ ਦੇ ਮੈਂਬਰ ਮੋਹਨ ਸਰੂਪ ਜੋਸ਼ੀ, ਬਲਬੀਰ ਜੋਸ਼ੀ , ਸੁਰਿੰਦਰ ਮੋਦਗਿਲ, ਬਲਦੇਵ ਸਿੰਘ ਜੋਸ਼ੀ ਅਮਰਜੀਤ ਸਿੰਘ ਜੋਸ਼ੀ, ਅਜੀਤ ਸਰੂਪ ਜੋਸ਼ੀ ਨੇ ਕੈਬਨਿਟ ਮੰਤਰੀ ਅਮਨ ਅਰੋੜਾ, ਮਨਪ੍ਰੀਤ ਬਾਂਸਲ, ਯਾਦਵਿੰਦਰ ਸਿੰਘ ਨਿਰਮਾਣ, ਮੀਨਾ ਰਾਣੀ ਅਤੇ ਹੋਰ ਕੌਂਸਲਰਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।
 
ਇਸ ਮੌਕੇ ਸੰਜੇ ਕੁਮਾਰ ਸੰਜੂ ਦਾ ਵੀ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਲੋਕ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ ਗਈ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ