Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

13 ਜੁਲਾਈ, 2026 05:53 PM
 
ਸੰਗਰੂਰ/ ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਕਿਲਾ ਭਰੀਆਂ ਅਤੇ ਬਹਾਦਰਪੁਰ ਵਿਖੇ ਪਹੁੰਚ ਕੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ।
 
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਮੰਤਰੀਆਂ, ਵਿਧਾਇਕਾਂ ਅਤੇ ਉੱਚ ਅਧਿਕਾਰੀਆਂ ਨੂੰ ਲੋਕਾਂ ਦੇ ਦਰਮਿਆਨ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ ਉਹ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਨੇੜਿਓਂ ਜਾਣ ਰਹੇ ਹਨ।
 
ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਆਪ ਸਰਕਾਰ ਨੇ ਜੋ ਇਤਿਹਾਸਕ ਅਤੇ ਬੇਮਿਸਾਲ ਵਿਕਾਸ ਕਾਰਜ ਕੀਤੇ ਹਨ, ਉਸ ਤੋਂ ਜਨਤਾ ਭਲੀਭਾਂਤ ਜਾਣੂ ਹੈ। ਉਨ੍ਹਾਂ ਕਿਹਾ, "ਸਾਨੂੰ ਲੋਕਾਂ ਨੂੰ ਦੱਸਣ ਦੀ ਲੋੜ ਨਹੀਂ ਪੈਂਦੀ, ਬਲਕਿ ਲੋਕ ਖੁਦ ਅੱਗੇ ਹੋ ਕੇ ਸਰਕਾਰ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰ ਰਹੇ ਹਨ ਅਤੇ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ ਕਿ ਜੋ ਕੰਮ ਪਹਿਲਾਂ ਕਦੇ ਸੋਚੇ ਵੀ ਨਹੀਂ ਸਨ, ਉਹ ਮੌਜੂਦਾ ਸਰਕਾਰ ਨੇ ਕਰ ਦਿਖਾਏ ਹਨ।" ਉਨ੍ਹਾਂ ਨੇ ਮੌਕੇ 'ਤੇ ਹੀ ਖੇਡ ਕਲੱਬਾਂ ਅਤੇ ਨੌਜਵਾਨਾਂ ਵੱਲੋਂ ਜਿਮ (Gym) ਦੀਆਂ ਮੰਗਾਂ ਸਮੇਤ ਕਈ ਹੋਰ ਮੰਗ ਪੱਤਰ ਵੀ ਪ੍ਰਾਪਤ ਕੀਤੇ ਅਤੇ ਉਨ੍ਹਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ।
 
ਵਿਰੋਧੀ ਧਿਰ ਕਾਂਗਰਸ 'ਤੇ ਵਰ੍ਹਦਿਆਂ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਅੰਦਰੂਨੀ ਲੜਾਈ ਅਤੇ ਖਿਲਾਰੇ ਕਾਰਨ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ। ਉਨ੍ਹਾਂ ਦੇ ਆਗੂਆਂ ਵਿੱਚੋਂ ਕੋਈ ਵੀ ਪੰਜਾਬ, ਪੰਜਾਬੀਅਤ ਜਾਂ ਸੂਬੇ ਦੇ ਵਿਕਾਸ ਦੀ ਗੱਲ ਨਹੀਂ ਕਰ ਰਿਹਾ। ਹਰ ਕੋਈ ਇੱਕ-ਦੂਜੇ ਦੀਆਂ ਲੱਤਾਂ ਖਿੱਚਣ ਅਤੇ ਆਪਣੀ ਕੁਰਸੀ ਬਚਾਉਣ ਵਿੱਚ ਮਸਰੂਫ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਕਾਂਗਰਸ ਦਾ ਗ੍ਰਾਫ ਇੰਨਾ ਡਿੱਗ ਜਾਵੇਗਾ ਕਿ ਉਹ ਦੋ ਅੰਕਾਂ (Double Digits) ਤਕ ਵੀ ਨਹੀਂ ਪਹੁੰਚ ਸਕਣਗੇ।
 
ਪੰਜਾਬ ਦੇ ਕਾਲੇ ਦੌਰ ਅਤੇ ਹਾਲ ਹੀ ਵਿੱਚ ਚਰਚਾ 'ਚ ਆਈਆਂ ਫਿਲਮਾਂ (ਜਿਵੇਂ ਜਸਵੰਤ ਸਿੰਘ ਖਾਲੜਾ 'ਤੇ ਆਧਾਰਿਤ ਫਿਲਮ) ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਨੇ ਬਹੁਤ ਲੰਮਾ ਅਤੇ ਦਰਦਨਾਕ ਕਾਲਾ ਦੌਰ ਹੰਢਾਇਆ ਹੈ, ਜਿਸ ਵਿੱਚ ਪੰਜਾਬ ਦੇ ਹੀ ਪੁੱਤ ਮਾਰੇ ਗਏ। ਭਾਵੇਂ ਇਹ ਮਨੁੱਖੀ ਅਧਿਕਾਰਾਂ ਦੀ ਰੱਖਿਆ ਦਾ ਮਾਮਲਾ ਹੋਵੇ ਜਾਂ ਸੱਚ ਦਿਖਾਉਣ ਦੀ ਗੱਲ, ਪਰ ਸਾਨੂੰ ਇਹ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਜਿੱਥੇ ਇੰਸਾਨੀਅਤ ਅਤੇ ਧਰਮ-ਨਿਰਪੱਖਤਾ (Secularism) ਸਭ ਤੋਂ ਉੱਪਰ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸੇ ਵੀ ਸੂਰਤ ਵਿੱਚ ਸੂਬੇ ਦਾ ਆਪਸੀ ਭਾਈਚਾਰਾ ਅਤੇ ਸ਼ਾਂਤੀਪੂਰਨ ਮਾਹੌਲ ਖਰਾਬ ਨਹੀਂ ਹੋਣਾ ਚਾਹੀਦਾ।
 
ਆਉਣ ਵਾਲੀਆਂ ਚੋਣਾਂ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣਾਂ ਕਦੋਂ ਕਰਵਾਉਣੀਆਂ ਹਨ, ਇਹ ਫੈਸਲਾ ਚੋਣ ਕਮਿਸ਼ਨ ਦਾ ਹੈ। ਪਰ ਆਮ ਆਦਮੀ ਪਾਰਟੀ, ਇਸ ਦੇ ਵਰਕਰ ਅਤੇ ਪੰਜਾਬ ਦੇ ਲੋਕ ਹਰ ਸਮੇਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਕਿਉਂਕਿ 'ਆਪ' ਹਮੇਸ਼ਾ ਕੀਤੇ ਗਏ ਵਿਕਾਸ ਕਾਰਜਾਂ ਅਤੇ ਕੰਮਾਂ ਦੇ ਆਧਾਰ 'ਤੇ ਵੋਟਾਂ ਮੰਗਦੀ ਹੈ।
 
ਇਸ ਮੌਕੇ ਉਨ੍ਹਾਂ ਦੇ ਨਾਲ ਇਲਾਕੇ ਦੇ ਮੋਹਤਬਰ ਆਗੂ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ