Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ  ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

01 ਮਾਰਚ, 2026 04:24 PM
 
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਨਵੇਂ ਵਾਰਡ ਨੰ. 9 ਅਤੇ ਪੁਰਾਣੇ ਵਾਰਡ ਨੰ..12, ਮੁਹੱਲਾ ਕੋਕੋ ਮਾਜਰੀ, ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤੱਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ।
 
ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੂਰੇ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ।
 
ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਸਿਹਤ ਕਾਰਡ ਬਣਵਾਉਣ ਲਈ ਕਿਸੇ ਵੀ ਕਿਸਮ ਦੀ ਫੀਸ ਨਹੀਂ ਦੇਣੀ ਪਵੇਗੀ। ਸਰਕਾਰ ਵੱਲੋਂ ਬੀਮਾ ਕੰਪਨੀ ਨੂੰ ਪਹਿਲਾਂ ਹੀ ਰਕਮ ਅਦਾ ਕੀਤੀ ਜਾ ਚੁੱਕੀ ਹੈ, ਤਾਂ ਜੋ ਆਮ ਲੋਕ ਬਿਨਾਂ ਕਿਸੇ ਵਿੱਤੀ ਬੋਝ ਦੇ ਉੱਚ-ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਸ ਕਾਰਡ ਦੇ ਜ਼ਰੀਏ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
 
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਲੈ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ।
 
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਹਿਤ ਨਾਗਰਿਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉੱਨਤ ਮੈਡੀਕਲ ਸ਼੍ਰੇਣੀਆਂ ਵਿੱਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ਵਿੱਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਹ ਇਤਿਹਾਸਕ ਕਦਮ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਵਿੱਚ ਅਹਿਮ ਸਾਬਤ ਹੋਵੇਗਾ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕਿਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਮੁਕੇਸ਼ ਜੁਨੇਜਾ ਦੇ ਮਾਤਾ ਸ਼ਸ਼ੀ ਬਾਲਾ, ਨਿਸ਼ਾਨ ਸਿੰਘ ਟੋਨੀ ਨਗਰ ਕੌਂਸਲ ਪ੍ਰਧਾਨ, ਭਗੀਰਥ ਘੀਰਾ, ਸਨੀ ਕਾਂਸਲ ਐਮ.ਸੀ., ਦਿਲਬਹਾਰ ਬਿੱਟਾ, ਅਮਰ ਨਾਗਪਾਲ , ਰੁਲਦੂ ਰਾਮ ਮਿੱਤਲ , ਪਵਨ ਸੈਕਟਰੀ, ਸੋਹਣ ਲਾਲ ਖੀਪਲਾ, ਮਾਲਵਿੰਦਰ ਭਾਰਦਵਾਜ , ਸਤਿੰਦਰ ਪੱਪ, ਸੰਜੀਵ ਪੋਪਲੀ, ਰੰਮੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ