Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

18 ਅਪ੍ਰੈਲ, 2026 06:21 PM
 
ਸੁਨਾਮ (ਰਮੇਸ਼ ਗਰਗ) : ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਮਹਿਲਾ ਸ਼ਕਤੀਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਸ਼ੁਰੂ ਕਰਵਾਈ। ਜਿਸ ਤਹਿਤ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ। 
 
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਯੋਜਨਾ ਪਹਿਲਾਂ ਸੂਬੇ ਦੇ 9 ਹਲਕਿਆਂ ਵਿੱਚ ਸ਼ੁਰੂ ਕੀਤੀ ਗਈ ਹੈ ਅਤੇ ਇਨ੍ਹਾਂ ਵਿੱਚ ਸੁਨਾਮ ਹਲਕਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸਨ ਲਈ ਕੋਈ ਸਮਾਂ ਸੀਮਾ ਨਹੀਂ ਹੈ। ਇਸ ਨਾਲ ਹਰ ਯੋਗ ਔਰਤ ਨੂੰ ਲਾਭ ਦੀ ਗਰੰਟੀ ਪ੍ਰਦਾਨ ਕੀਤੀ ਗਈ ਹੈ ਭਾਵੇਂ ਉਹ ਕਦੋਂ ਵੀ ਰਜਿਸਟਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸਨ ਨੂੰ ਸੁਖਾਲਾ ਬਣਾਉਣ ਲਈ ਸੁਨਾਮ ਹਲਕੇ ਵਿੱਚ 1796 ‘ਮਹਿਲਾ ਸਤਿਕਾਰ ਸਖੀਆਂ‘ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਵਿੱਚ ਮਦਦ ਕਰਨਗੀਆਂ।
 
ਸੁਨਾਮ ਵਿੱਚ ਰਜਿਸਟ੍ਰੇਸਨ ਪ੍ਰਕਿਰਿਆ ਦੀ ਸੁਰੂਆਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਸਿਰਫ ਤਿੰਨ ਦਸਤਾਵੇਜਾਂ ਨਾਲ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ ਜਿਨ੍ਹਾਂ ਵਿੱਚ ਪੰਜਾਬ ਦੇ ਪਤੇ ਵਾਲਾ ਆਧਾਰ, ਪੰਜਾਬ ਦਾ ਵੋਟਰ ਆਈਡੀ ਅਤੇ ਬੈਂਕ ਪਾਸਬੁੱਕ ਸਾਮਲ ਹੈ। ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਦੇ ਮਾਮਲੇ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਵੀ ਜਰੂਰੀ ਹੈ।” ਜਾਤੀ ਸਰਟੀਫਿਕੇਟ ਦੀ ਘਾਟ ਵਾਲੀਆਂ ਔਰਤਾਂ ਦੀਆਂ ਚਿੰਤਾਵਾਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ, “ਜਿੰਨਾ ਅਨੁਸੂਚਿਤ ਜਾਤੀਆਂ ਦੀਆਂ ਭੈਣਾਂ ਅਤੇ ਮਾਵਾਂ ਕੋਲ ਜਾਤੀ ਸਰਟੀਫਿਕੇਟ ਨਹੀਂ ਹੈ, ਉਨ੍ਹਾਂ ਨੂੰ ਚਿੰਤਾ ਕਰਨ ਦੀ ਜਰੂਰਤ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੇ ਜਾਤੀ ਸਰਟੀਫਿਕੇਟ ਲਈ ਅਪਲਾਈ ਕਰਨਾ ਚਾਹੀਦਾ ਹੈ।”
 
ਉਨ੍ਹਾਂ ਕਿਹਾ, “ਜੇਕਰ ਇਸ ਵਿੱਚ ਸਮਾਂ ਲੱਗ ਰਿਹਾ ਹੈ ਤਾਂ ਵੀ ਚਿੰਤਾ ਕਰਨ ਦੀ ਜਰੂਰਤ ਨਹੀਂ ਹੈ ਕਿਉਂਕਿ ਉਹ ਸਰਟੀਫਿਕੇਟ ਤੋਂ ਬਿਨਾਂ ਵੀ ਇਸ ਯੋਜਨਾ ਤਹਿਤ ਰਜਿਸਟਰ ਕਰ ਸਕਦੇ ਹਨ ਅਤੇ 1000 ਰੁਪਏ ਮਹੀਨਾਵਾਰ ਪ੍ਰਾਪਤ ਕਰਨਾ ਸੁਰੂ ਕਰ ਸਕਦੇ ਹਨ। ਜਦੋਂ ਵੀ ਉਨ੍ਹਾਂ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਤਾਂ ਸੂਬਾ ਸਰਕਾਰ ਉਨ੍ਹਾਂ ਨੂੰ ਜੁਲਾਈ ਤੋਂ 500 ਰੁਪਏ ਪ੍ਰਤੀ ਮਹੀਨਾ ਦੇ ਬਕਾਏ ਦਾ ਭੁਗਤਾਨ ਕਰੇਗੀ। ਇਸ ਸਬੰਧੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।”
 
ਇਸ ਮੌਕੇ ਉਨ੍ਹਾਂ ਮਹਿਲਾ ਸਤਿਕਾਰ ਸਖੀਆਂ ਦੀ ਭੂਮਿਕਾ ਬਾਰੇ ਦੱਸਦਿਆਂ ਕਿਹਾ, “ਮਹਿਲਾ ਸਤਿਕਾਰ ਸਖੀਆਂ ਲਾਭਪਾਤਰੀਆਂ ਦੇ ਘਰ ਜਾਣਗੀਆਂ ਅਤੇ ਉਨ੍ਹਾਂ ਨੂੰ ਯੋਜਨਾ ਦੇ ਲਾਭਾਂ ਬਾਰੇ ਦੱਸਣਗੀਆਂ, ਉਨ੍ਹਾਂ ਦੇ ਸਾਰੇ ਸੰਕੇ ਦੂਰ ਕਰਨਗੀਆਂ ਅਤੇ ਰਜਿਸਟ੍ਰੇਸਨ ਫਾਰਮ ਦੇਣਗੀਆਂ। ਉਹ ਲਾਭਪਾਤਰੀਆਂ ਨੂੰ ਮੁਕੰਮਲ ਰਜਿਸਟ੍ਰੇਸਨ ਪ੍ਰਕਿਰਿਆ ਦੇ ਨਾਲ-ਨਾਲ ਲੋੜੀਂਦੇ ਦਸਤਾਵੇਜਾਂ ਬਾਰੇ ਵੀ ਜਾਣਕਾਰੀ ਦੇਣਗੀਆਂ ਅਤੇ ਉਨ੍ਹਾਂ ਦੇ ਸਾਰੇ ਸਵਾਲਾਂ ਅਤੇ ਸਮੱਸਿਆਵਾਂ ਦਾ ਹੱਲ ਕਰਨਗੀਆਂ।“
 
ਕੈਬਨਿਟ ਮੰਤਰੀ ਨੇ ਕਿਹਾ, “ਇੱਕ ਵਾਰ ਜਦੋਂ ਲਾਭਪਾਤਰੀ ਆਪਣਾ ਰਜਿਸਟ੍ਰੇਸਨ ਫਾਰਮ ਭਰ ਲੈਂਦੇ ਹਨ ਅਤੇ ਸਾਰੇ ਲੋੜੀਂਦੇ ਦਸਤਾਵੇਜ ਤਿਆਰ ਹੋ ਜਾਂਦੇ ਹਨ ਤਾਂ ਉਹ ਆਪਣੇ ਨਜਦੀਕੀ ਰਜਿਸਟ੍ਰੇਸਨ ਕੇਂਦਰ ‘ਤੇ ਜਾ ਸਕਦੇ ਹਨ ਅਤੇ ਉੱਥੇ ਫਾਰਮ ਜਮ੍ਹਾਂ ਕਰਵਾ ਸਕਦੇ ਹਨ।” 
 
ਉਨ੍ਹਾਂ ਨੇ ਇਸ ਪਹਿਲਕਦਮੀ ਦੇ ਪੈਮਾਨੇ ‘ਤੇ ਹੋਰ ਜੋਰ ਦਿੰਦਿਆਂ ਕਿਹਾ, “ਇਸ ਯੋਜਨਾ ਤਹਿਤ ਔਰਤਾਂ ਦੇ ਕੁਝ ਸੀਮਤ ਵਰਗ ਨੂੰ ਛੱਡ ਕੇ ਲਗਭਗ ਉਨ੍ਹਾਂ ਸਾਰੀਆਂ ਮਹਿਲਾਵਾਂ ਨੂੰ ਕਵਰ ਕੀਤਾ ਜਾਵੇਗਾ, ਜੋ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਹਨ। ਇਸ ਲਈ ਇਸ ਯੋਜਨਾ ਤੋਂ 97 ਫ਼ੀਸਦ ਤੋਂ ਵੱਧ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜੋ ਇਸਨੂੰ ਦੇਸ ਵਿੱਚ ਸਭ ਤੋਂ ਵਿਆਪਕ ਮਹਿਲਾ-ਪੱਖੀ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਬਣਾਉਂਦੀ ਹੈ।“
 
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਖ਼ੁਦ ਔਰਤਾਂ ਦੀ ਰਜਿਸਰੇਸ਼ਨ ਕਰਕੇ ਸੁਨਾਮ ਵਿੱਚ ਇਸ ਦੀ ਸ਼ੁਰੂਆਤ ਕੀਤੀ। ਹਾਜ਼ਰ ਲਾਭਪਾਤਰੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਵਿੱਤੀ ਆਜਾਦੀ ਨੂੰ ਕਾਫੀ ਮਜਬੂਤ ਕਰੇਗਾ। ਉਨ੍ਹਾਂ ਕਿਹਾ, “ਇਹ ਅਹਿਮ ਪਹਿਲ ਸਾਡੇ ਵਿਕਾਸ ਵਿੱਚ ਵਿਸ਼ੇਸ਼ ਭੂਮਿਕਾ ਨਿਭਾਏਗੀ ਅਤੇ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਉਨ੍ਹਾਂ ਬਾਰੇ ਸੋਚਿਆ ਹੈ।“
 
ਇਸ ਮੌਕੇ ਐਸ.ਡੀ.ਐਮ. ਸੁਨਾਮ ਗਗਨਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਸਾਬਕਾ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਸੀ.ਡੀ.ਪੀ.ਓ. ਰੇਖਾ ਰਾਣੀ, ਸੰਜੀਵ ਸੰਜੂ,  ਸਾਹਿਬ ਸਿੰਘ, ਚਰਨਜੀਤ ਕੌਰ, ਰਾਮ ਕੁਮਾਰ, ਭਾਨੂੰ ਪ੍ਰਤਾਪ, ਗੁਰਤੇਗ ਨਿੱਕਾ, ਅਮਰੀਕ ਸਿੰਘ, ਹਰਵਿੰਦਰ, ਰੁਪਿੰਦਰ ਸਿੰਘ, ਆਸ਼ਾ ਬਜਾਜ, ਮਨਜੀਤ ਸਿੰਘ, ਪਰਮਜੀਤ ਸਿੰਘ, ਮਨਪ੍ਰੀਤ ਬਾਂਸਲ, ਸੁਮਨਪ੍ਰੀਤ, ਸੋਨੂੰ ਵਰਮਾ, ਯਾਦਵਿੰਦਰ ਨਿਰਮਾਣ, ਕੁਲਵੀਰ ਭੰਗੂ, ਰਵੀ ਕਮਲ ਗੋਇਲ, ਰਿੰਪੀ ਥਿੰਦ, ਮੁਨੀਸ਼ ਸੋਨੀ, ਵਿਕਰਮ ਗਰਗ ਵਿੱਕੀ ਅਤੇ ਚਮਕੌਰ ਹਾਂਡਾ ਸਮੇਤ ਵੱਡੀ ਗਿਣਤੀ ਮਹਿਲਾਵਾਂ ਮੌਜੂਦ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ