Tuesday, June 30, 2026
BREAKING
ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਪਲਸ ਪੋਲੀਓ ਕੰਪੇਨ : ਸਿਹਤ ਵਿਭਾਗ ਨੇ ਕੁੱਲ 56,457 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਸਫਲਤਾਪੂਰਵਕ ਕੀਤਾ ਹਾਸਿਲ 1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਪੱਕੇ ਹੱਲ ਦਾ ਭਰੋਸਾ ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ 'ਚ ਭਾਰੀ ਰੋਸ ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ ਭਰਾ ਸਾਹਿਲ ਨੂੰ ਭੇਜਿਆ 10 ਕਰੋੜ ਦਾ ਨੋਟਿਸ "ਮੈਂ ਅਮਰੀਕਾ ਵਿਰੋਧੀ ਨਹੀਂ, ਪਰ ਝੁਕਾਂਗੀ ਵੀ ਨਹੀਂ" : ਪੀ. ਐੱਮ. ਮੇਲੋਨੀ ਦਾ ਕਰਾਰਾ ਜਵਾਬ

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਪੱਕੇ ਹੱਲ ਦਾ ਭਰੋਸਾ

30 ਜੂਨ, 2026 05:46 PM
 
ਸੁਨਾਮ (ਰਮੇਸ਼ ਗਰਗ) : ਸੰਗਰੂਰ ਜ਼ਿਲ੍ਹਾ ਇੰਡਸਟਰੀਅਲ ਚੈਂਬਰ (SDIC) ਵੱਲੋਂ ਸੁਨਾਮ ਵਿਖੇ ਇੱਕ ਵਿਸ਼ਾਲ ਉਦਯੋਗਿਕ ਮੀਟਿੰਗ ਰੱਖੀ ਗਈ, ਜਿਸ ਵਿੱਚ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ, ਸ਼੍ਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੂਰੇ ਜ਼ਿਲ੍ਹੇ ਤੋਂ ਪਹੁੰਚੇ ਉਦਯੋਗਪਤੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ।
 
ਉਦਯੋਗਪਤੀਆਂ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਸੁਣਨ ਤੋਂ ਬਾਅਦ ਉਦਯੋਗ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੀ ਆਰਥਿਕ ਤਰੱਕੀ ਵਿੱਚ ਉਦਯੋਗ ਜਗਤ ਦੇ ਅਹਿਮ ਯੋਗਦਾਨ ਨੂੰ ਸਵੀਕਾਰ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੁਸ਼ਹਾਲੀ ਲਿਆਉਣ ਦੀ ਸਭ ਤੋਂ ਵੱਧ ਸਮਰੱਥਾ ਹੁਣ ਉਦਯੋਗਿਕ ਖੇਤਰ ਕੋਲ ਹੈ।
 
ਉਨ੍ਹਾਂ ਨੇ ਉਦਯੋਗਪਤੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਕੇਵਲ ਆਪਣੀਆਂ ਸਮੱਸਿਆਵਾਂ ਲੈ ਕੇ ਹੀ ਨਾ ਆਉਣ, ਬਲਕਿ ਉਨ੍ਹਾਂ ਦੇ ਵਿਹਾਰਕ ਹੱਲ (Practical Solutions) ਵੀ ਸੁਝਾਉਣ ਤਾਂ ਜੋ ਮੁਸ਼ਕਿਲਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ। 
 
ਉਨ੍ਹਾਂ ਨੇ ਮੌਕੇ 'ਤੇ ਹੀ ਐਸ.ਡੀ.ਆਈ.ਸੀ. ਦੇ ਨੁਮਾਇੰਦਿਆਂ ਨੂੰ ਚੰਡੀਗੜ੍ਹ ਵਿਖੇ ਉਦਯੋਗ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਲਈ ਸੱਦਾ ਦਿੱਤਾ ਤਾਂ ਜੋ ਲੰਬਿਤ ਪਏ ਮਸਲਿਆਂ ਦਾ ਸਥਾਈ ਨਿਪਟਾਰਾ ਕੀਤਾ ਜਾ ਸਕੇ।
 
ਉਦਯੋਗਪਤੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੰਤਰੀ ਨੇ ਆਪਣੇ ਸੰਬੋਧਨ ਦੇ ਅਖੀਰ ਵਿੱਚ ਕਿਹਾ, "ਤੁਸੀਂ ਆਪਣੀ ਮੁਹਾਰਤ ਅਤੇ ਊਰਜਾ ਸਿਰਫ਼ ਆਪਣੇ ਕਾਰੋਬਾਰ ਨੂੰ ਵਧਾਉਣ 'ਤੇ ਲਗਾਓ; ਦਫ਼ਤਰੀ ਅਤੇ ਪ੍ਰਸ਼ਾਸਨਿਕ ਮਸਲੇ ਮੇਰੇ 'ਤੇ ਛੱਡ ਦਿਓ।"
 
ਇਸ ਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਏ.ਆਰ. ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਕੁੱਲ ਘਰੇਲੂ ਉਤਪਾਦ (GDP) ਨੂੰ ਵਧਾਉਣ ਲਈ ਉਦਯੋਗਿਕ ਵਿਕਾਸ ਸਭ ਤੋਂ ਮਹੱਤਵਪੂਰਨ ਕੜੀ ਹੈ। ਉਨ੍ਹਾਂ ਕਿਹਾ ਕਿ ਉਦਯੋਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਕਿਉਂਕਿ ਇਹ ਵੈਲਯੂ ਐਡੀਸ਼ਨ ਰਾਹੀਂ ਸਰਕਾਰੀ ਮਾਲੀਏ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ ਅਤੇ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਦੇ ਹਨ। ਸਮਾਗਮ ਦੌਰਾਨ ਐਸ.ਡੀ.ਆਈ.ਸੀ. ਦੇ ਚੇਅਰਮੈਨ ਵੱਲੋਂ ਸੰਸਥਾ ਦੇ ਨਵੇਂ ਨਿਯੁਕਤ ਬਲਾਕ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਗਿਆ, ਜਿਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।
 
ਮੀਟਿੰਗ ਦੌਰਾਨ SDIC ਅਤੇ ਵੱਖ-ਵੱਖ ਉਦਯੋਗਿਕ ਖੇਤਰਾਂ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪਣੇ ਕਾਰੋਬਾਰਾਂ ਨਾਲ ਸਬੰਧਤ ਨੀਤੀਗਤ ਅਤੇ ਪ੍ਰਸ਼ਾਸਨਿਕ ਮਸਲਿਆਂ ਬਾਰੇ ਮੰਗ ਪੱਤਰ ਸੌਂਪੇ। ਅਮਰ ਸਿੰਘ ਵੱਲੋਂ ਖੇਤੀਬਾੜੀ ਕੰਬਾਈਨਾਂ ਅਤੇ ਹੋਰ ਮਸ਼ੀਨਰੀ ਨਾਲ ਸਬੰਧਤ ਚਿੰਤਾਵਾਂ ਚੁੱਕੀਆਂ ਗਈਆਂ, ਜਦੋਂ ਕਿ ਵੱਖ-ਵੱਖ ਸੈਕਟਰਾਂ ਦੇ ਕਾਰੋਬਾਰੀਆਂ ਨੇ ਹੋਰ ਕਈ ਪ੍ਰਸ਼ਾਸਨਿਕ ਮੁੱਦੇ ਸਾਂਝੇ ਕੀਤੇ।
 
ਉਦਯੋਗਪਤੀਆਂ ਨੇ ਮੁੱਖ ਤੌਰ 'ਤੇ ਜੀ.ਐਸ.ਟੀ. (GST) ਰਿਫੰਡ ਵਿੱਚ ਹੋ ਰਹੀ ਦੇਰੀ ਦੀ ਮੁਸ਼ਕਲ ਸਾਂਝੀ ਕੀਤੀ। ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਕਿ ਇਨਵੌਇਸ ਮਿਸਮੈਚ (ਮੇਲ ਨਾ ਖਾਣ) ਸਬੰਧੀ ਮਸਲੇ ਕਾਰਨ ਰਿਫੰਡ ਵਿੱਚ ਦੇਰੀ ਹੁੰਦੀ ਹੈ, ਜਿਸ ਨਾਲ ਇੰਡਸਟਰੀ ਨੂੰ ਭਾਰੀ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜੀ.ਐਸ.ਟੀ. ਰਿਫੰਡ ਲਈ ਇੱਕ ਸਮਾਂਬੱਧ ਪ੍ਰਣਾਲੀ ਸ਼ੁਰੂ ਕੀਤੀ ਜਾਵੇ।
 
ਇਸ ਮੌਕੇ SDIC ਦੇ ਚੇਅਰਮੈਨ ਏ ਆਰ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸੰਜੀਵ ਸੂਦ, ਜਨਰਲ ਸਕੱਤਰ ਐਮ.ਪੀ. ਸਿੰਘ, ਵਾਈਸ ਚੇਅਰਮੈਨ ਘਣਸ਼ਿਆਮ ਕਾਂਸਲ, ਰਿੰਕੂ ਪਾਤੜਾਂ, ਸੰਜੀਵ ਚੋਪੜਾ, ਪ੍ਰੇਮ ਗੁਪਤਾ, ਭੂਸ਼ਣ (ਬੀ.ਕੇ.ਓ.), ਰਾਜੀਵ ਮੱਖਣ, ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਨਿਰਮਾਣ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ ਸਮੇਤ ਇਲਾਕੇ ਦੇ ਕਈ ਨਾਮਵਰ ਉਦਯੋਗਪਤੀ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਸ਼ਟਰੀ ਪਲਸ ਪੋਲੀਓ ਕੰਪੇਨ : ਸਿਹਤ ਵਿਭਾਗ ਨੇ ਕੁੱਲ 56,457 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਸਫਲਤਾਪੂਰਵਕ ਕੀਤਾ ਹਾਸਿਲ

ਰਾਸ਼ਟਰੀ ਪਲਸ ਪੋਲੀਓ ਕੰਪੇਨ : ਸਿਹਤ ਵਿਭਾਗ ਨੇ ਕੁੱਲ 56,457 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਸਫਲਤਾਪੂਰਵਕ ਕੀਤਾ ਹਾਸਿਲ

1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ

1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ

ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ

ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ

ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਇਮਾਰਤ 'ਤੇ ਚੱਲਿਆ ਬੁਲਡੋਜ਼ਰ

ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਇਮਾਰਤ 'ਤੇ ਚੱਲਿਆ ਬੁਲਡੋਜ਼ਰ

ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸੀਅਨ ਦਫ਼ਤਰ ਅੱਗੇ ਵਿਸ਼ਾਲ ਧਰਨਾ

ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸੀਅਨ ਦਫ਼ਤਰ ਅੱਗੇ ਵਿਸ਼ਾਲ ਧਰਨਾ

ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ

ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ