Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੜ੍ਹੇ ਸਾਲ ਹਲਕਾ ਸੁਨਾਮ ਨੂੰ 55 ਕਰੋੜ ਰੁਪਏ ਦਾ ਤੋਹਫ਼ਾ

02 ਜਨਵਰੀ, 2026 01:31 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) - ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸਾਲ 2026 ਦੇ ਪਹਿਲੇ ਦਿਨ ਆਪਣੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਨੂੰ 54.40 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ ਦਿੱਤਾ। ਇਹਨਾਂ ਵਿਕਾਸ ਕਾਰਜਾਂ ਵਿੱਚ ਸ਼ਹੀਦ ਊਧਮ ਸਿੰਘ ਸ਼ਹੀਦੀ ਯਾਦਗਾਰ ਦਾ ਨਵੀਨੀਕਰਨ, ਦੋ ਸ਼ਹੀਦੀ ਗੇਟ, ਸੁਨਾਮ ਸ਼ਹਿਰ ਦੇ 3500 ਦੇ ਕਰੀਬ ਘਰਾਂ ਨੂੰ ਸੀਵਰੇਜ ਸਹੂਲਤ ਨਾਲ ਜੋੜਨ ਤੋਂ ਇਲਾਵਾ ਹੋਰ ਕਈ ਵਿਕਾਸ ਕਾਰਜ ਸ਼ਾਮਿਲ ਹਨ। ਇਸ ਮੌਕੇ ਐੱਸ ਡੀ ਐੱਮ ਸ਼੍ਰੀ ਪ੍ਰਮੋਦ ਸਿੰਗਲਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਅਧਿਕਾਰੀ ਵੀ ਹਾਜ਼ਰ ਸਨ।
 
ਸ਼ਹੀਦ ਊਧਮ ਸਿੰਘ ਸ਼ਹੀਦੀ ਯਾਦਗਾਰ ਵਿਖੇ ਸ਼ਹੀਦ ਊਧਮ ਸਿੰਘ ਨੂੰ ਨਤਮਸਤਕ ਹੋਣ ਅਤੇ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਯਾਦਗਾਰ ਦੀ ਮੁਕੰਮਲ ਕਾਇਆ ਕਲਪ ਕੀਤੀ ਜਾਣੀ ਹੈ। ਜਿਸ ਉੱਤੇ 21.17 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਵਿੱਚ ਇਲਾਕੇ ਵਿੱਚ ਦੋ ਵਿਸ਼ਾਲ ਗੇਟ ਉਸਾਰੇ ਜਾਣਗੇ। ਸ਼ਹੀਦੀ ਯਾਦਗਾਰ ਦੇ ਨਵੀਨੀਕਰਨ ਤਹਿਤ ਜਿੱਥੇ ਇਸ ਵਿੱਚ ਬੁਨਿਆਦੀ ਢਾਂਚੇ ਦਾ ਵਾਧਾ ਕੀਤਾ ਜਾਵੇਗਾ ਉਥੇ ਹੀ ਮੁਕੰਮਲ ਸੁੰਦਰੀਕਰਨ ਵੀ ਕੀਤਾ ਜਾਵੇਗਾ। ਇਸੇ ਤਰ੍ਹਾਂ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਦੋ ਵਿਸ਼ਾਲ ਗੇਟ ਲੋਕਾਂ ਦੀ ਇੱਛਾ ਅਨੁਸਾਰ ਬਣਾਏ ਜਾਣਗੇ। ਉਹਨਾਂ ਕਿਹਾ ਕਿ ਉਹਨਾਂ ਦੀ ਇੱਛਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਹਮੇਸ਼ਾਂ ਚੇਤਿਆਂ ਵਿੱਚ ਰੱਖਣ ਦੇ ਨਾਲ ਨਾਲ ਸਮਝਣ ਅਤੇ ਮਹਿਸੂਸ ਕਰਨ। 
 
ਪੱਤਰਕਾਰਾਂ ਵੱਲੋਂ ਪੁੱਛੇ ਜਾਣ ਉੱਤੇ ਉਹਨਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀਆਂ ਬਰਤਾਨੀਆ ਵਿੱਚ ਪਈਆਂ ਆਖਰੀ ਵਸਤਾਂ/ਨਿਸ਼ਾਨੀਆਂ ਨੂੰ ਭਾਰਤ ਵਾਪਿਸ ਲਿਆਉਣ ਲਈ ਕੇਂਦਰ ਸਰਕਾਰ ਨੂੰ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਪਹਿਲਾਂ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਇਸ ਬਾਰੇ ਬਰਤਾਨੀਆ ਸਰਕਾਰ ਨਾਲ ਗੱਲ ਕੀਤੀ ਜਾਵੇ। ਉਹ ਹੁਣ ਫੇਰ ਕੇਂਦਰ ਸਰਕਾਰ ਨੂੰ ਅਪੀਲ ਕਰਨਗੇ ਕਿ ਇਹਨਾਂ ਵਸਤਾਂ/ਨਿਸ਼ਾਨੀਆਂ ਨੂੰ ਭਾਰਤ ਵਾਪਿਸ ਲਿਆਂਦਾ ਜਾਵੇ। ਤਾਂ ਜੋ ਇਹਨਾਂ ਵਸਤਾਂ/ਨਿਸ਼ਾਨੀਆਂ ਨੂੰ ਸ਼ਹੀਦੀ ਯਾਦਗਾਰ ਵਿਖੇ ਸਤਿਕਾਰ ਸਹਿਤ ਰੱਖਿਆ ਜਾ ਸਕੇ। 
 
ਉਹਨਾਂ ਕਿਹਾ ਕਿ ਸੁਨਾਮ ਦੇ ਵੋਟਰਾਂ ਨੇ ਉਹਨਾਂ ਨੂੰ ਬਹੁਤ ਹੀ ਉਮੀਦ ਨਾਲ ਰਿਕਾਰਡਤੋੜ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਹੈ। ਇਸ ਲਈ ਉਹ ਆਪਣੀ ਡਿਊਟੀ ਨੂੰ ਸੇਵਾ ਸਮਝ ਕੇ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਵਿਕਾਸ ਦੀ ਗੁੜ੍ਹਤੀ ਆਪਣੇ ਪਿਤਾ ਮਰਹੂਮ ਸ਼੍ਰੀ ਭਗਵਾਨ ਦਾਸ ਅਰੋੜਾ ਤੋਂ ਮਿਲੀ ਹੈ। ਉਹ ਆਪਣੇ ਨਿੱਜ ਤੋਂ ਉੱਪਰ ਉੱਠ ਕੇ ਲੋਕਾਂ ਦੀਆਂ ਉਮੀਦਾਂ ਉੱਤੇ ਖ਼ਰਾ ਉਤਰਨਾ ਚਾਹੁੰਦੇ ਹਨ। 
 
ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਲਾਇਕੀ ਦੇ ਚੱਲਦਿਆਂ ਅੱਜ ਵੀ ਸੁਨਾਮ ਸ਼ਹਿਰ ਦੇ 3500 ਦੇ ਕਰੀਬ ਘਰਾਂ ਕੋਲ ਸੀਵਰੇਜ ਦੀ ਸਹੂਲਤ ਨਹੀਂ ਹੈ। ਉਹਨਾਂ ਕਿਹਾ ਕਿ ਅੱਜ ਇਹਨਾਂ ਬਾਕੀ ਰਹਿੰਦੇ 3500 ਘਰਾਂ ਨੂੰ ਜਲਦ ਹੀ ਸੀਵਰੇਜ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਜੈਕਟ ਤਹਿਤ 29.54 ਕਰੋੜ ਰੁਪਏ ਦੀ ਲਾਗਤ ਨਾਲ 30 ਕਿਲੋਮੀਟਰ ਪਾਈਪ ਲਾਈਨ ਪਾਈ ਜਾਵੇਗੀ। ਜਿਸ ਉਪਰੰਤ ਪੂਰਾ ਸ਼ਹਿਰ ਸੀਵਰੇਜ ਦੀ ਸਹੂਲਤ ਨਾਲ ਜੁੜ ਜਾਵੇਗਾ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਹਲਕੇ ਵਿੱਚ 85 ਕਰੋੜ ਰੁਪਏ ਦੇ ਕੰਮ ਪੂਰੇ ਜ਼ੋਰਾਂ ਉੱਤੇ ਚੱਲ ਰਹੇ ਹਨ। ਉਹਨਾਂ ਕਿਹਾ ਕਿ ਇਹ ਸਾਰੇ ਵਿਕਾਸ ਕੰਮ, ਜੋ ਕਿ 140 ਕਰੋੜ ਰੁਪਏ ਦੇ ਬਣਦੇ ਹਨ, 31 ਜੁਲਾਈ, 2026 ਤੱਕ ਮੁਕੰਮਲ ਕਰਨ ਦਾ ਟੀਚਾ ਹੈ।
 
ਇਸ ਤੋਂ ਇਲਾਵਾ ਉਹਨਾਂ ਨੇ ਸ਼ਹਿਰ ਵਿੱਚ ਕਰੀਬ 5 ਕਰੋੜ ਰੁਪਏ ਦੇ ਹੋਰ ਵੀ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕੀਤਾ। ਇਹਨਾਂ ਕਾਰਜਾਂ ਵਿੱਚ ਸਤੀ ਸ਼ਿਵਾਲਾ ਮੰਦਿਰ ਜਖੇਪਲ ਰੋਡ ਵਿਖੇ ਕਮਰਿਆਂ ਦਾ ਉਦਘਾਟਨ, ਫਤਿਹ ਨਗਰ ਬਖਸ਼ੀਵਾਲਾ ਮੋੜ ਵਿਖੇ ਨਵੇਂ ਕੰਮਾਂ ਦੀ ਸ਼ੁਰੂਆਤ, ਪੀਰ ਬੰਨਾ ਬਨੋਈ ਰੋਡ ਨੇੜੇ ਐਚ 9 ਹੋਟਲ ਵਿਖੇ ਨਵੇਂ ਕੰਮਾਂ ਦੀ ਸ਼ੁਰੂਆਤ, ਰੇਗਰ ਧਰਮਸ਼ਾਲਾ ਵਿਖੇ ਨਵੇਂ ਕੰਮਾਂ ਦੀ ਸ਼ੁਰੂਆਤ, ਗੀਤਾ ਭਵਨ ਰੋਡ 'ਤੇ ਗੇਟ ਦਾ ਨੀਂਹ ਪੱਥਰ ਅਤੇ ਚੌਕ ਮਹੰਤਾਂ ਦਾ ਡੇਰਾ ਨਵੇਂ ਕੰਮਾਂ ਦੀ ਸ਼ੁਰੂਆਤ ਸ਼ਾਮਿਲ ਹੈ। ਇਸ ਮੌਕੇ ਉਹਨਾਂ ਵਿਰੋਧੀ ਪਾਰਟੀਆਂ ਨੂੰ ਵੀ ਨਸੀਹਤ ਦਿੱਤੀ ਕਿ ਜੇਕਰ ਉਹ ਵਿਕਾਸ ਕਾਰਜਾਂ ਵਿੱਚ ਯੋਗਦਾਨ ਨਹੀਂ ਪਾ ਸਕਦੇ ਤਾਂ ਅੜਿੱਕੇ ਵੀ ਨਾ ਲਾਉਣ।
 

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ