Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਤੁੰਗਾਂ ਤੇ ਉਭਾਵਾਲ ਵਿੱਚ 75.06 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ; ਵੱਖ-ਵੱਖ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

10 ਅਪ੍ਰੈਲ, 2026 08:18 PM
ਸੰਗਰੂਰ (ਰਮੇਸ਼ ਗਰਗ) : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ ਪਿੰਡ ਤੁੰਗਾਂ ਅਤੇ ਉਭਾਵਾਲ ਵਿਖੇ ਕੁੱਲ 75.06 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ਅਤੇ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੀ ਵੰਡੇ।
 
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਖੇਡਾਂ ਅਤੇ ਸਮਾਜਿਕ ਢਾਂਚੇ ਦੇ ਵਿਕਾਸ 'ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਧੀਆ ਮੌਕੇ ਪ੍ਰਦਾਨ ਕੀਤੇ ਜਾ ਸਕਣ।
 
ਪਿੰਡ ਤੁੰਗਾਂ ਵਿਖੇ ਕੈਬਨਿਟ ਮੰਤਰੀ ਨੇ 32.56 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਕੂਲ ਦੇ ਨਵੇਂ ਕਮਰੇ ਲੋਕ ਅਰਪਿਤ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਗ੍ਰਾਂਟਾਂ ਦੇ ਚੈੱਕ ਵੰਡੇ ਗਏ, ਜਿਸ ਅਧੀਨ ਭਗਤ ਰਵਿਦਾਸ ਵੈਲਫੇਅਰ ਕਮੇਟੀ ਨੂੰ ਧਰਮਸ਼ਾਲਾ ਲਈ 4 ਲੱਖ ਰੁਪਏ, ਸ਼ਿਵ ਭੋਲੇ ਵੈਲਫੇਅਰ ਕਲੱਬ ਨੂੰ ਸ਼ਿਵ ਧਰਮਸ਼ਾਲਾ ਲਈ 2 ਲੱਖ ਰੁਪਏ ਅਤੇ ਗੁੱਗਾ ਮਾੜੀ ਵੈਲਫੇਅਰ ਸੁਸਾਇਟੀ ਨੂੰ ਚਾਰਦੀਵਾਰੀ ਲਈ 2 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਇਹ ਗ੍ਰਾਂਟਾਂ ਪਿੰਡਾਂ ਵਿੱਚ ਭਾਈਚਾਰਕ ਅਤੇ ਸਮਾਜਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੋਣਗੀਆਂ।
 
ਇਸੇ ਤਰ੍ਹਾਂ ਪਿੰਡ ਉਭਾਵਾਲ ਵਿਖੇ ਸੀਨੀਅਰ ਸੈਕੰਡਰੀ ਸਕੂਲ ਵਿੱਚ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਕਮਰੇ ਲੋਕ ਅਰਪਣ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਸਟੇਡੀਅਮ ਨੇੜੇ ਸ਼ੈੱਡ ਤਿਆਰ ਕਰਨ ਲਈ 2.50 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪਿੰਡ ਦੀ ਪੰਚਾਇਤ ਨੂੰ ਸੌਂਪਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਲਈ ਪਿੰਡ ਪੱਧਰ 'ਤੇ ਢਾਂਚਾਗਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ।
 
ਉਨ੍ਹਾਂ ਵੱਲੋਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਪਿੰਡਾਂ ਦੇ ਵਿਕਾਸ ਵਿੱਚ ਸਹਿਯੋਗ ਦੇਣ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਗਤੀ ਇਸੇ ਤਰ੍ਹਾਂ ਜਾਰੀ ਰਹੇਗੀ।
 
ਇਸ ਮੌਕੇ ਪਤਵੰਤੇ ਵਿਅਕਤੀ, ਪੰਚਾਇਤ ਮੈਂਬਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ