Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਨਵਾਂਸ਼ਹਿਰ 'ਚ ਲਹਿਰਾਇਆ ਤਿਰੰਗਾ

27 ਜਨਵਰੀ, 2026 04:41 PM
 
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਨੇ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ।
 
ਕੌਮੀ ਝੰਡਾ ਲਹਿਰਾਉਣ ਉਪਰੰਤ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਨੇ ਮਾਰਚ ਪਾਸਟ ਦੀਆਂ ਟੁਕੜੀਆਂ ਦਾ ਨਿਰੀਖਣ ਕਰਦਿਆਂ ਪਰੇਡ ਤੋਂ ਸਲਾਮੀ ਲਈ। 
 
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਕੱਢੀਆਂ ਗਈਆਂ।
 
ਇਸ ਮੌਕੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਐਸ.ਐਸ.ਪੀ ਤੁਸ਼ਾਰ ਗੁਪਤਾ ਵੀ ਮੌਜੂਦ ਸਨ।
 
ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਨੇ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਵੀਰਾਂ ਨੂੰ ਸਲਾਮ ਕੀਤਾ ਜੋ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ।
 
ਡਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬੀਆਂ ਨਾਲ ਬਿਹਤਰ ਸਿਹਤ ਸਹੂਲਤਾਂ ਦੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ, ਪੰਜਾਬ ਸਰਕਾਰ ਨੇ "ਮੁੱਖ ਮੰਤਰੀ ਸਿਹਤ ਬੀਮਾ ਯੋਜਨਾ" ਸ਼ੁਰੂ ਕੀਤੀ ਹੈ ਜਿਸਦੇ ਤਹਿਤ ਪੰਜਾਬ ਅਤੇ ਚੰਡੀਗੜ੍ਹ ਦੇ 900 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲੇਗੀ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ 65 ਲੱਖ ਪਰਿਵਾਰ ਇਸ ਸਕੀਮ ਅਧੀਨ ਕਵਰ ਕੀਤੇ ਜਾਣਗੇ।
 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਪ੍ਰਮੁੱਖ ਸਰਜਰੀਆਂ, ਕੈਂਸਰ ਦਾ ਇਲਾਜ, ਦਿਲ ਦੀਆਂ ਬਿਮਾਰੀਆਂ ਦਾ ਇਲਾਜ, ਡਾਇਲਸਿਜ਼ ਆਦਿ ਇਲਾਜ ਕਵਰ ਹੋਣਗੇ। 
 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 881 ਆਮ ਆਦਮੀ ਕਲੀਨਿਕਾਂ ਵਿੱਚ ਜਿੱਥੇ ਕਰੀਬ 5 ਕਰੋੜ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ ਉਥੇ ਮਰੀਜ਼ਾਂ ਲਈ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਕਿਸਮ ਦੇ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ।
 
ਉਨ੍ਹਾਂ ਕਿਹਾ ਕਿ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ 356 ਹਾਈਟੈੱਕ ਐਂਬੂਲੈਂਸਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ। 
 
ਜ਼ਿਲੇ ਅੰਦਰ ਲਗਭਗ 300 ਕਰੋੜ ਰੁਪਏ ਦੀ ਲਾਗਤ ਵਾਲੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
 
ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ 51.70 ਕਰੋੜ ਰੁਪਏ ਦੀ ਲਾਗਤ ਨਾਲ ਵਿਰਾਸਤੀ ਕੰਪਲੈਕਸ ਵੀ ਬਣਾਇਆ ਜਾ ਰਿਹਾ ਹੈ।
 
ਉਨ੍ਹਾਂ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਦੇਸ਼ ਦੀ ਖ਼ੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕੀਤੀ। 
 
ਸਮਾਗਮ ਦੌਰਾਨ ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟ੍ਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਭੇਟ ਕੀਤੀਆਂ। ਇਸ ਤੋਂ ਇਲਾਵਾ ਪਰੇਡ ਕਮਾਂਡਰ ਸਮੇਤ ਵੱਖ-ਵੱਖ ਖੇਤਰਾਂ ਦੇ ਵਿੱਚ ਉਪਲਬੱਧੀਆਂ ਹਾਸਲ ਕਰਨ ਅਤੇ ਵਿਭਾਗਾਂ ਦੇ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ/ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। 
 
ਇਸ ਮੌਕੇ ‘ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ।
 
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਜ਼ਿਲ੍ਹੇ ਅੰਦਰ 27 ਜਨਵਰੀ ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਭਾਗ ਲੈਣ ਵਾਲੇ ਸਕੂਲ ਵਿੱਚ ਛੁੱਟੀ ਦਾ ਐਲਾਨ ਕੀਤਾ।
 
ਸਮਾਗਮ ਵਿੱਚ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਪ੍ਰਿਆ ਸੂਦ, ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ, ਬੰਗਾ ਤੋਂ ਵਿਧਾਇਕ ਸੁੱਖਵਿੰਦਰ ਕੁਮਾਰ ਸੁਖੀ, ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ, ਵਾਇਸ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਲਲਿਤ ਮੋਹਨ ਪਾਠਕ , ਵਾਇਸ ਚੇਅਰਮੈਨ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕੁਲਜੀਤ ਸਰਹਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ, ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀ ਹੋਤਰੀ, ਮੈਡਮ ਹਰਜੋਤ ਲੋਹਟਿਆ ਵਾਇਸ ਚੇਅਰਮੈਨ ਐਸ ਸੀ ਕਮਿਸ਼ਨ ਪੰਜਾਬ, ਮਾਰਕੀਟ ਕਮੇਟੀ ਚੇਅਰਮੈਨ ਬੰਗਾ ਬਲਬੀਰ ਕਰਨਾਣਾ, ਅਧਿਕਾਰੀ/ ਕਰਮਚਾਰੀ ਅਤੇ ਲੋਕ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ