Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ

22 ਫ਼ਰਵਰੀ, 2026 06:13 PM
ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸਥਾਰਤ ਮੀਟਿੰਗ ਕੀਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਾਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੀ ਸ਼ੁਰੂਆਤ ਵਿੱਚ ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਵੱਲੋਂ ਹਲਕੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਲਗਭਗ 151 ਸੜਕਾਂ 'ਤੇ ਕਰੀਬ 280 ਕਿਲੋਮੀਟਰ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਪੈਂਡਿੰਗ ਪਏ ਕੰਮਾਂ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਜੋ ਕੰਮ ਚੱਲ ਰਹੇ ਹਨ, ਉਨ੍ਹਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਲਈ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਕੰਢੀ ਖੇਤਰ ਵਿੱਚ ਜੰਗਲਾਤ ਵਿਭਾਗ ਨਾਲ ਸਬੰਧਤ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ ਅਤੇ ਕਿਹਾ ਕਿ ਵਾਤਾਵਰਣ ਸੁਰੱਖਿਆ ਦੇ ਨਾਲ-ਨਾਲ ਸਥਾਨਕ ਜ਼ਰੂਰਤਾਂ ਵਿਚਕਾਰ ਸੰਤੁਲਨ ਬਣਾਈ ਰੱਖਿਆ ਜਾਵੇ। ਬਿਜਲੀ ਵਿਭਾਗ ਨੂੰ ਵੱਖ-ਵੱਖ ਖੇਤਰਾਂ ਵਿਚ ਟ੍ਰਾਂਸਫਾਰਮਰ ਸਥਾਪਿਤ ਕਰਨ, ਨਵੀਆਂ ਬਿਜਲੀ ਲਾਈਨਾਂ ਵਿਛਾਉਣ ਅਤੇ ਢਿੱਲੀਆਂ ਤਾਰਾਂ ਨੂੰ ਕੱਸਣ ਸਮੇਤ ਬਿਜਲੀ ਸਪਲਾਈ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।
ਕੈਬਨਿਟ ਮੰਤਰੀ ਨੇ ਮਾਰਕੀਟ ਕਮੇਟੀ ਨੂੰ ਮੰਡੀਆਂ ਵਿੱਚ ਫੜਾਂ ਦੀ ਸਮੇਂ ਸਿਰ ਉਸਾਰੀ ਨੂੰ ਯਕੀਨੀ ਬਣਾਉਣ ਅਤੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਸਬੰਧਤ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਲਈ ਕਿਹਾ। ਉਨ੍ਹਾਂ ਨੇ ਪਿੰਡਾਂ ਵਿੱਚ ਬਣਾਏ ਜਾ ਰਹੇ ਹੈਲਥ ਐਂਡ ਵੈਲਨੈਸ ਸੈਂਟਰਾਂ ਦੇ ਨਿਰਮਾਣ ਕਾਰਜ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਵਿੱਚ ਬਣਾਏ ਜਾ ਰਹੇ ਖੇਡ ਸਟੇਡੀਅਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲੈਂਦੇ ਹੋਏ ਨੌਜਵਾਨਾਂ ਲਈ ਬਿਹਤਰ ਖੇਡ ਸਹੂਲਤਾਂ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਸਿਹਤ, ਪੇਂਡੂ ਵਿਕਾਸ, ਸਮਾਜਿਕ ਸੁਰੱਖਿਆ, ਸਕੂਲ ਸਿੱਖਿਆ, ਭੂਮੀ ਸੰਭਾਲ, ਜਲ ਸਪਲਾਈ, ਜਲ ਸਰੋਤ, ਟਿਊਬਵੈੱਲ ਕਾਰਪੋਰੇਸ਼ਨ, ਸੀਵਰੇਜ ਬੋਰਡ ਅਤੇ ਨਗਰ ਕੌਂਸਲ ਹਰਿਆਣਾ ਅਤੇ ਸ਼ਾਮ ਚੁਰਾਸੀ ਨਾਲ ਸਬੰਧਤ ਵਿਕਾਸ ਕਾਰਜਾਂ ਅਤੇ ਸਮੱਸਿਆਵਾਂ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਮ ਲੋਕਾਂ ਨਾਲ ਸਬੰਧਤ ਕੰਮਾਂ ਵਿੱਚ ਪਾਰਦਰਸ਼ਤਾ, ਗੁਣਵੱਤਾ ਅਤੇ ਸਮਾਂਬੱਧਤਾ ਨੂੰ ਪਹਿਲ ਦੇਣ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਲਕੇ ਦਾ ਸਰਵਪੱਖੀ ਵਿਕਾਸ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਟੀਮ ਭਾਵਨਾ ਨਾਲ ਕੰਮ ਕਰਨ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਦੀਪ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਸਰਪੰਚ ਅਤੇ ਪੰਚ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ