Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਫੋਕਲ ਪੁਆਇੰਟ ’ਚ ਨਵੇਂ ‘ਟੂਲ ਰੂਮ’ ਯੂਨਿਟ ਦਾ ਉਦਘਾਟਨ

11 ਜਨਵਰੀ, 2026 03:55 PM

ਚੰਡੀਗੜ੍ਹ/ਜਲੰਧਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ‘ਇਨਵੈਸਟ ਪੰਜਾਬ’ ਤਹਿਤ ਵੱਖ-ਵੱਖ ਕੰਪਨੀਆਂ ਦੇ ਨਾਲ ਰਾਬਤਾ ਕਰਕੇ ਪੰਜਾਬ ’ਚ ਕਰੋੜਾਂ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਉਦਯੋਗ, ਵਣਜ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਫੋਕਲ ਪੁਆਇੰਟ ਵਿਖੇ ਕੇ. ਜੇ. ਫੋਰਜਿੰਗ ਵੱਲੋਂ 35 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਸਥਾਪਿਤ ਯੂਨਿਟ ਦਾ ਉਦਘਾਟਨ ਕਰਦਿਆਂ ਕੀਤਾ।

ਅਰੋੜਾ ਨੇ ਕਿਹਾ ਕਿ ਸਰਕਾਰ ਉਦਯੋਗ ਨੂੰ ਹੁਲਾਰਾ ਦੇਣ ਅਤੇ ਸੁਖਾਵਾਂ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਹੈ, ਜਿਸ ਦੇ ਤਹਿਤ ਦੂਜਿਆਂ ਸੂਬਿਆਂ ਤੋਂ ਵੀ ਉਦਯੋਗਪਤੀ ਇੱਥੇ ਕਰੋੜਾਂ ਰੁਪਏ ਦਾ ਨਿਵੇਸ਼ ਕਰ ਰਹੇ ਹਨ। ਇਸੇ ਲੜੀ ਤਹਿਤ ਕੇ. ਜੇ. ਗਰੁੱਪ ਵੱਲੋਂ 35 ਕਰੋੜ ਦੀ ਲਾਗਤ ਨਾਲ ਨਵਾਂ ‘ਟੂਲ ਰੂਮ’ ਯੂਨਿਟ ਸਥਾਪਿਤ ਕੀਤਾ ਗਿਆ ਹੈ। ਸਾਲ 2025 ਦੌਰਾਨ ਕੇ.ਜੇ. ਪਰਿਵਾਰ ਵੱਲੋਂ ਜਿੱਥੇ 52 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ, ਉੱਥੇ ਮੌਜੂਦਾ ਸਾਲ 2026 ’ਚ 12 ਮੈਗਾਵਾਟ ਸੋਲਰ ਪਾਵਰ ਪਲਾਂਟ ਰਾਹੀਂ 66 ਕਰੋੜ ਰੁਪਏ ਹੋਰ ਇਨਵੈਸਟ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਵੇਸ਼ ਰਾਹੀਂ ਜਿੱਥੇ ਉਦਯੋਗ ਮੁੜ ਪੈਰਾਂ ਸਿਰ ਹੋਣ ਵੱਲ ਵੱਧ ਰਿਹਾ ਹੈ, ਉੱਥੇ ਹਜ਼ਾਰਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੀ ਰੋਜ਼ਗਾਰ ਦੇ ਮੌਕੇ ਮਿਲਣਗੇ।

ਇਸ ਮੌਕੇ ਉਨ੍ਹਾਂ ਨਾਲ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ, ਸੀਸੂ ਤੋਂ ਉਪਕਾਰ ਸਿੰਘ ਅਹੂਜਾ, ਮੁੱਖ ਪ੍ਰਸ਼ਾਸ਼ਕ ਗਲਾਡਾ ਸੰਦੀਪ ਕੁਮਾਰ, ਕੇ.ਜੇ. ਗਰੁੱਪ ਤੋਂ ਗੋਪੀ ਕੋਠਾਰੀ, ਅਮਿਤ ਕੋਠਾਰੀ, ਨਵੀਨ ਬਹਿਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਸ਼ਾਮਲ ਸਨ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਆਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਸਪੱਸ਼ਟ ਕੀਤਾ ਨਗਰ ਨਿਗਮ, ਨਗਰ ਕੌਂਸਲਾਂ ਨਾਲ ਸਬੰਧਤ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ।

ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਰਕਾਰ ਦੇ ਪ੍ਰਮੁੱਖ ਪ੍ਰਾਜੈਕਟਾਂ ’ਚੋਂ ਇਕ ਬੁੱਢੇ ਦਰਿਆ ਦੇ ਪੁਨਰ-ਸੁਰਜੀਤੀ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਡੇਅਰੀਆਂ ਦਾ ਗੋਹਾਤੇ ਹੋਰ ਰਹਿੰਦ-ਖੂੰਹਦ ਨੂੰ ਦਰਿਆ ’ਚ ਸੁੱਟਣ ’ਤੇ ਸੰਪੂਰਨ ਤੌਰ ’ਤੇ ਰੋਕ ਲਾ ਦਿੱਤੀ ਗਈ ਹੈ। ਬੁੱਢੇ ਦਰਿਆ ਕੰਢੇ ਡਾਇੰਗ ਯੂਨਿਟਾਂ ਅਤੇ ਹੋਰ ਫੈਕਟਰੀਆਂ ਨੂੰ ਵੀ ਇਹ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਬਿਨ੍ਹਾਂ ਟਰੀਟ ਕੀਤੇ ਪਾਣੀ ਨੂੰ ਦਰਿਆ ਵਿਚ ਨਾ ਸੁੱਟਿਆ ਜਾਵੇ।

ਇਸ ਮੌਕੇ ਕੇ. ਜੇ. ਗਰੁੱਪ ਵੱਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗਿਕ ਅਨੁਕੂਲ ਨੀਤੀਆਂ ਅਤੇ ਕੰਮ ਕਰਨ ਲਈ ਸਭ ਤੋਂ ਸ਼ਾਂਤਮਈ ਮਾਹੌਲ ਦੀ ਸਿਰਜਣਾ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਰਾਹਤ ਫੰਡ ਵਿੱਚ 21 ਲੱਖ ਰੁਪਏ ਦਾ ਯੋਗਦਾਨ ਵੀ ਪਾਇਆ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼