Thursday, July 30, 2026
BREAKING
ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’ ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ' ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ ਪ੍ਰਸਤਾਵ ਹੈਦਰਾਬਾਦ 'ਚ ਹੋਵੇਗਾ ਸਪਾਈਡਰ-ਮੈਨ ਫਿਲਮ ਦਾ ਪਹਿਲਾ ਭਾਰਤੀ ਪ੍ਰੀਮੀਅਰ ਸ਼ੋਅ ਰਿਚਾ ਚੱਢਾ ਨੇ ਨਵੇਂ ਸ਼ੋਅ "ਮੁਸਾਫਿਰੀ" ਦਾ ਕੀਤਾ ਐਲਾਨ, ਅਗਸਤ 'ਚ ਯੂਟਿਊਬ 'ਤੇ ਹੋਵੇਗਾ ਪ੍ਰੀਮੀਅਰ 'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ

ਪੰਜਾਬ

ਕੋਈ ਵੀ ਬੱਚਾ ਸੰਪੂਰਨ ਟੀਕਾਕਰਨ ਤੋੰ ਵਾਂਝਾ ਨਾ ਰਹੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

16 ਦਸੰਬਰ, 2025 06:12 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਅੰਦਰ ਵਿਸ਼ੇਸ਼ ਟੀਕਾਕਰਨ ਸਪਤਾਹ ਤਹਿਤ ਜ਼ਿਲ੍ਹੇ ਵਿੱਚ ਪੰਜ ਸਾਲ ਤੱਕ ਦੇ ਸਾਰੇ ਡਰਾਪ ਆਊਟ ਤੇ ਲੈਫਟ ਆਊਟ ਬੱਚਿਆਂ, ਮਾਈਗ੍ਰੇਟਰੀ ਆਬਾਦੀ ਸਮੇਤ ਗਰਭਵਤੀ ਔਰਤਾਂ ਦੇ ਸੰਪੂਰਨ ਟੀਕਾਕਰਨ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਮੰਗਲਵਾਰ ਨੂੰ ਸਿਹਤ ਅਧਿਕਾਰੀਆਂ ਨੂੰ ਵਿਸ਼ੇਸ਼ ਟੀਕਾਕਰਨ ਸਪਤਾਹ ਤਹਿਤ ਆਯੋਜਿਤ ਹੋਣ ਵਾਲੇ ਟੀਕਾਕਰਨ ਕੈਂਪਾਂ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਈ ਵੀ ਬੱਚਾ ਸੰਪੂਰਨ ਟੀਕਾਕਰਨ ਤੋੰ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ 15 ਦਸੰਬਰ, 2025 ਤੋਂ ਵਿਸ਼ੇਸ਼ ਟੀਕਾਕਰਨ ਸਪਤਾਹ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ 22 ਦਸੰਬਰ, 2025 ਤੱਕ ਚੱਲੇਗਾ। 
 
ਉਨ੍ਹਾਂ ਇਹ ਵੀ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ 0 ਤੋ 5 ਸਾਲ ਤੱਕ ਦੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਦੀ ਕਵਰੇਜ਼ ਨੂੰ ਮਜ਼ਬੂਤ ਕਰਨਾ ਹੈ। ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਅਧੂਰੇ ਟੀਕਾਕਰਨ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸੇ ਨਾਲ ਹੀ ਟੀਡੀ 10 ਸਾਲ ਤੇ ਟੀਡੀ 16 ਸਾਲ ਦੀ ਕਵਰੇਜ ਨੂੰ ਵੀ ਸੁਨਿਸ਼ਚਿਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮੁਹਿੰਮ ਵਿੱਚ ਬੱਚਿਆਂ ਦੀ "ਜ਼ੀਰੋ ਡੋਜ" ਤੇ ਖਾਸ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2026 ਦੇ ਅੰਤ ਤੱਕ ਮੀਜ਼ਲ-ਰੁਬੇਲਾ ਦੇ ਮੁਕੰਮਲ ਖਾਤਮੇ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਐੱਮ.ਆਰ.-1 ਅਤੇ ਐੱਮ.ਆਰ.-2 ਡੋਜਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮੀਜਲ-ਰੁਬੇਲਾ ਦੇ ਮੁਕੰਮਲ ਖਾਤਮੇ ਲਈ 95 ਫੀਸਦੀ ਜਾਂ ਇਸ ਤੋਂ ਵੱਧ ਦੇ ਟੀਚੇ ਨੂੰ ਹਾਸਿਲ ਕਰਨ ਲਈ ਐੱਮ.ਆਰ.-1 ਅਤੇ ਐੱਮ.ਆਰ.-2 ਡੋਜਾਂ ਤੋਂ ਵਾਂਝੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਲਾਜ਼ਮੀ ਤੌਰ ’ਤੇ ਟੀਕਾਕਰਨ ਯਕੀਨੀ ਬਣਾਇਆ ਜਾਵੇ। 
 
ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਉੱਚ ਜ਼ੋਖਮ ਵਾਲੇ ਖੇਤਰਾਂ ਜਿਵੇਂ ਪ੍ਰਵਾਸੀ ਆਬਾਦੀ, ਝੱਗੀਆਂ-ਝੌਂਪੜੀਆਂ, ਖਾਨਾਬਦੋਸ਼ ਸਾਈਟਾਂ, ਇੱਟਾਂ ਦੇ ਭੱਠਿਆ, ਗੁੱਜਰਾਂ ਦੇ ਡੇਰਿਆਂ ਆਦਿ 'ਤੇ ਰਹਿਣ ਵਾਲੇ ਲੋਕਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣ। 
 
ਡਾ. ਸਿੰਘ ਨੇ ਦੱਸਿਆ ਕਿ ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਅਧੀਨ ਬੱਚਿਆਂ ਨੂੰ ਪੋਲੀਓ ਸਮੇਤ ਪੀਲੀਆ, ਤਪਦਿਕ, ਗਲ਼ਘੋਟੂ, ਕਾਲੀ ਖੰਘ, ਟੈਟਨੱਸ, ਨਿਮੋਨੀਆ ਤੇ ਦਸਤ, ਖਸਰਾ ਤੇ ਰੂਬੇਲਾ ਅਤੇ ਅੰਧਰਾਤਾ ਵਰਗੀਆਂ 11 ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਸੰਪੂਰਨ ਟੀਕਾਕਰਨ ਬਹੁਤ ਜ਼ਰੂਰੀ ਹੈ। ਬਿਹਤਰ ਸਿਹਤ ਸੇਵਾਵਾਂ ਰਾਹੀਂ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣਾ ਸਿਹਤ ਵਿਭਾਗ ਦਾ ਮੁੱਢਲਾ ਫਰਜ਼ ਹੈ, ਪਰ ਇਸ ਕਾਰਜ ਵਿੱਚ ਮਾਪਿਆਂ ਦਾ ਜਾਗਰੂਕ ਰਹਿਣਾ ਵੀ ਬਹੂਤ ਜ਼ਰੂਰੀ ਹੈ। 
 
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਬੱਚਿਆਂ ਜਾਂ ਗਰਭਵਤੀ ਔਰਤਾਂ ਦਾ ਕੋਈ ਵੀ ਟੀਕਾ ਲੱਗਣ ਤੋਂ ਰਹਿ ਗਿਆ ਹੈ, ਤਾਂ ਵਿਸ਼ੇਸ਼ ਟੀਕਾਕਰਨ ਸਪਤਾਹ ਦੌਰਾਨ ਨੇੜੇ ਦੀ ਸਿਹਤ ਸੰਸਥਾ ਵਿਖੇ ਜਾ ਕੇ ਟੀਕਾਕਰਨ ਜ਼ਰੂਰ ਕਰਵਾਉਣ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼