Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਕ੍ਰਿਟਿਕਲ ਕੇਅਰ ਬਲਾਕ ਪੂਰੇ ਜ਼ਿਲ੍ਹੇ ਲਈ ਵਰਦਾਨ ਸਾਬਿਤ ਹੋਵੇਗਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

15 ਮਈ, 2026 05:56 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
 
ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਵੀਰਵਾਰ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦਾ ਦੌਰਾ ਕਰਕੇ ਨਵੇਂ ਬਣ ਰਹੇ ਸੀ.ਸੀ.ਬੀ. ਯੂਨਿਟ ਅਤੇ ਫੈਸੀਲੀਟੇਸ਼ਨ ਸੈਂਟਰ ਦੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ (ਡੀ.ਐੱਮ.ਸੀ.) ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਅਤੇ ਐੱਸ.ਡੀ.ਓ. ਸਿਵਲ (ਪੀ.ਐੱਚ.ਐੱਸ.ਸੀ.) ਵੀ ਮੌਜੂਦ ਰਹੇ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਚੱਲ ਰਹੇ ਨਿਰਮਾਣ ਕੰਮਾਂ ਦੀ ਗੁਣਵੱਤਾ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ। ਸਿਵਲ ਸਰਜਨ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਜੈਕਟ ਨੂੰ ਨਿਰਧਾਰਿਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਬਿਹਤਰ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
 
ਉਨ੍ਹਾਂ ਕਿਹਾ ਕਿ ਸੀ.ਸੀ.ਬੀ. ਯੂਨਿਟ ਅਤੇ ਫੈਸੀਲੀਟੇਸ਼ਨ ਸੈਂਟਰ ਤਿਆਰ ਹੋਣ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਵੇਗੀ। ਡਾ. ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਬਹੁ ਮੰਜ਼ਿਲਾਂ ਬਣ ਰਿਹਾ ਕ੍ਰਿਟਿਕਲ ਕੇਅਰ ਯੂਨਿਟ ਪੂਰੇ ਜ਼ਿਲ੍ਹੇ ਲਈ ਵਰਦਾਨ ਸਾਬਿਤ ਹੋਵੇਗਾ, ਕਿਉਂਕਿ ਇਸ ਰਾਹੀਂ ਮੌਕੇ 'ਤੇ ਰੋਡ ਐਕਸੀਡੈਂਟ, ਦਿਲ ਦਾ ਦੌਰਾ, ਕਿਸੇ ਪ੍ਰਕਾਰ ਦਾ ਟਰੌਮਾ ਆਦਿ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਬੁਨਿਆਦੀ ਢਾਂਚਾ ਮਜ਼ਬੂਤ ਕਰ ਰਹੀ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ