Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

ਕੰਧਾਂ 'ਤੇ ‘ਇਕ ਮੌਕਾ ਕੇਜਰੀਵਾਲ ਨੂੰ’ ਲਿਖ ਕੇ ‘ਆਪ’ ਨੇ ਪੰਜਾਬੀਆਂ ਨੂੰ ਠੱਗਿਆ: ਸੁਖਬੀਰ ਸਿੰਘ ਬਾਦਲ

02 ਫ਼ਰਵਰੀ, 2026 05:28 PM

ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ 'ਆਪ' ਪਾਰਟੀ ਨੇ 4 ਸਾਲਾਂ ਦੌਰਾਨ ਜ਼ਮੀਨੀ ਪੱਧਰ ’ਤੇ ਕੁਝ ਨਹੀਂ ਕੀਤਾ ਤੇ ਇਹ ਸਿਰਫ਼ ਪੰਜਾਬੀਆਂ ਨੂੰ ਗੁੰਮਰਾਹ ਕਰਦੀ ਹੈ। ਉਨ੍ਹਾਂ ਕਿਹਾ ਕਿ 2022 ’ਚ ਪੰਜਾਬ ਦੀਆਂ ਕੰਧਾਂ ’ਤੇ ‘ਇਕ ਮੌਕਾ ਕੇਜਰੀਵਾਲ ਨੂੰ’ ਲਿਖ ਕੇ ‘ਆਪ’ ਪਾਰਟੀ ਨੇ ਪੰਜਾਬੀਆਂ ਨੂੰ ਠੱਗਿਆ ਹੈ, ਪ੍ਰੰਤੂ ਹੁਣ ਕਦੇ ਵੀ ਪੰਜਾਬੀ ਇਸ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ। 

ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਵਿਖੇ ਕਾਂਗਰਸੀ ਆਗੂ ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕਾ, ਟਕਸਾਲੀ ਅਕਾਲੀ ਆਗੂ ਹਰਭੁਪਿੰਦਰ ਸਿੰਘ ਲਾਡੀ ਤੇ ਹੋਰ ਆਗੂਆਂ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਮੌਕੇ ਮੌਜੂਦ ਸੰਗਤ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦਾ ਪਰਿਵਾਰ ਹੈ, ਕੋਈ ਸਿਆਸੀ ਪਾਰਟੀ ਨਹੀਂ ਹੈ, ਇਹ ਪੰਜਾਬ ਦੇ ਹਰ ਵਰਗ ਦੇ ਖ਼ੂਨ ਵਿਚ ਵਸੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਈ ਪੰਜਾਬ ਆਪਣਾ ਘਰ ਹੈ, ਕਾਂਗਰਸ, ਭਾਜਪਾ ਤੇ 'ਝਾੜੂ' ਵਾਲਿਆਂ ਲਈ ਪੰਜਾਬ ਘਰ ਨਹੀਂ ਹੈ। ਇਹ ਪਾਰਟੀਆਂ ਇੱਥੇ ਰਾਜ ਕਰਨ ਆਉਂਦੀਆਂ ਹਨ, ਜਦਕਿ ਅਕਾਲੀ ਦਲ ਸੇਵਾ ਕਰਨ ਲਈ ਆਉਂਦਾ ਹੈ। 

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਵੀ ਅਕਾਲੀ ਦਲ ਨੂੰ ਮੌਕਾ ਮਿਲਿਆ, ਪੰਜਾਬ ਦੀ ਤਰੱਕੀ ਦੇ ਕੰਮ ਹੋਏ। ਪੰਜਾਬ ਦੀਆਂ ਸੜਕਾਂ, ਸਕੂਲ-ਕਾਲਜ, ਹਸਪਤਾਲ ਤੇ ਮੰਡੀਆਂ ਸਭ ਕੁਝ ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਨਹਿਰਾਂ ਦਾ ਜਾਲ ਵਿਛਾ ਕੇ, ਵੱਡੇ ਡੈਮ ਬਣਾ ਕੇ ਸਾਰਿਆਂ ਨੂੰ ਟਿਊਬਵੈੱਲ ਕੁਨੈਕਸ਼ਨ ਦਿੱਤੇ, ਤਾਂ ਹੀ ਅੱਜ ਲੋਕਾਂ ਦੇ ਚਿਹਰਿਆਂ ਤੇ ਖੁਸ਼ੀਆਂ ਆਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਤੁਸੀਂ ਜਿਸ ਚੰਗੇ ਪੰਜਾਬ ਨੂੰ ਵੇਖ ਰਹੇ ਹੋ, ਇਸ ਨੂੰ ਬਣਾਉਣ ਵਾਲਾ ਅਕਾਲੀ ਦਲ ਹੈ। ਜਦੋਂ ਦਾ ਅਕਾਲੀ ਦਲ ਨੂੰ ਕਮਜ਼ੋਰ ਕੀਤਾ ਗਿਆ ਤਾਂ ਹਾਲਾਤ ਖ਼ਰਾਬ ਹੋ ਗਏ ਹਨ। ਅੱਜ ਇੱਥੇ ਗੈਂਗਸਟਰ ਰਾਜ ਕਰ ਰਹੇ ਹਨ, ਲੁੱਟਾਂ ਖੋਹਾਂ ਹੋ ਰਹੀਆਂ ਹਨ, ਪੈਸਿਆਂ ਤੋਂ ਬਗੈਰ ਕੋਈ ਕੰਮ ਨਹੀਂ ਹੁੰਦਾ, ਵਿਕਾਸ ਨਾਂ ਦੀ ਕੋਈ ਚੀਜ਼ ਹੀ ਨਹੀਂ ਹੈ। ਜਿਹੜੀਆਂ ਸਹੂਲਤਾਂ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੀਆਂ ਸਭ ਕੁਝ ਬੰਦ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ 10 ਸਾਲਾਂ ਵਿਚ ਇਕ ਨਵੀਂ ਇੱਟ ਨਹੀਂ ਲੱਗੀ। 2022 ਵਿਚ ਆਮ ਆਦਮੀ ਪਾਰਟੀ ਨੇ ਕੰਧਾਂ 'ਤੇ 'ਇਕ ਮੌਕਾ ਕੇਜਰੀਵਾਲ ਨੂੰ' ਲਿਖ ਕੇ ਪੰਜਾਬੀਆਂ ਨੂੰ ਠੱਗ ਲਿਆ। ਹੁਣ ਲੋਕਾਂ ਨੇ ਕੇਜਰੀਵਾਲ ਨੂੰ ਮੌਕਾ ਦੇਖ ਕੇ ਵੇਖ ਲਿਆ ਹੈ ਪੰਜਾਬ ਦੇ ਕੀ ਹਾਲਾਤ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਵੀ ਕੋਈ ਨਾ ਕੋਈ ਨਵਾਂ ਆਵੇਗਾ ਤੇ ਡਰਾਮੇ ਕਰੇਗਾ, ਕੇਂਦਰ ਦੀਆਂ ਤਾਕਤਾਂ ਲੱਗੀਆਂ ਹਨ ਅਕਾਲੀ ਦਲ ਨੂੰ ਕਮਰਜ਼ੋਰ ਕਰਨ 'ਤੇ। ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਪੰਥ ਦਾ ਸਭ ਤੋਂ ਵੱਡਾ ਨੁਕਸਾਨ ਹੋਇਆ ਹੈ। ਸਾਡੇ ਗੁਰੂ ਘਰਾਂ 'ਤੇ ਵੀ ਕਬਜ਼ੇ ਹੋ ਗਏ ਹਨ। ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ 'ਤੇ ਸਰਕਾਰਾਂ ਨੇ ਕਬਜ਼ਾ ਕਰ ਲਿਆ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਭਾਜਪਾ ਨੇ ਕਬਜ਼ਾ ਕਰ ਲਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋੜ ਕੇ ਹਰਿਆਣਾ ਦੀ ਵੱਖਰੀ ਬਣਾ ਦਿੱਤੀ ਤੇ ਹਰਿਆਣਾ ਦਾ ਮੁੱਖ ਮੰਤਰੀ ਉਸ ਦਾ ਪ੍ਰਧਾਨ ਬਣਾਉਂਦਾ ਹੈ। ਕਿਸਾਨ ਅੰਦੋਲਨ ਵੇਲੇ ਹਰਿਆਣੇ ਦੀ ਪੁਲਸ ਗੁਰੂ ਘਰਾਂ ਵਿਚ ਰਹਿੰਦੀ ਸੀ। ਇਹ ਲੋਕ ਤਾਂ ਐੱਸ.ਜੀ.ਪੀ.ਸੀ. 'ਤੇ ਵੀ  ਕਬਜ਼ਾ ਕਰਨ ਤੇ ਲੱਗੇ ਸੀ, ਪਰ ਆਪਣੇ ਮੈਂਬਰਾਂ ਨੇ ਬਚਾ ਲਿਆ। 

ਸੁਖਬੀਰ ਸਿੰਘ ਬਾਦਲ ਨੇ ਕਿਹਾਾ ਕਿ ਉਦੋਂ ਦੇ ਜਥੇਦਾਰ ਹੁਣ 'ਨਵੇਂ ਚੁੱਲ੍ਹੇ' ਦੇ ਪ੍ਰਧਾਨ ਬਣੇ ਫ਼ਿਰਦੇ ਹਨ, ਉਹ ਆਪ ਮੰਨਦਾ ਹੈ ਕਿ ਉਹ ਸੁਖਬੀਰ ਬਾਦਲ ਨੂੰ 10 ਸਾਲ ਲਈ ਪਾਰਟੀ ਤੋਂ ਕੱਢਣਾ ਚਾਹੁੰਦਾ ਸੀ। ਇਹ ਲੋਕ ਅਕਾਲੀ ਦਲ ਨੂੰ ਤੋੜਣਾ ਚਾਹੁੰਦੇ ਸੀ, ਕੇਂਦਰ ਦੀਆਂ ਏਜੰਸੀਆਂ ਚਾਹੁੰਦੀਆਂ ਹਨ ਕਿ ਅਕਾਲੀ ਦਲ ਦਾ ਪ੍ਰਧਾਨ ਸਾਡਾ ਬਣੇ, ਜਿਸ ਨੂੰ ਅਸੀਂ ਜੋ ਚਾਹੀਏ ਉਹੀ ਕਰੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਾ ਤਾਂ ਪ੍ਰਕਾਸ਼ ਸਿੰਘ ਬਾਦਲ ਝੁਕੇ ਸੀ ਤੇ ਨਾ ਹੀ ਮੈਂ ਝੁੱਕ ਸਕਦਾ ਹਾਂ। ਮੇਰੇ ਲਈ ਸਿੱਖ ਕੌਮ , ਪੰਜਾਬ ਤੇ ਅਕਾਲੀ ਦਲ ਦਾ ਮਾਣ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਸਾਰਿਆਂ ਨੂੰ ਵਿਧਾਨ ਸਭਾ  ਚੋਣਾਂ ਲਈ ਇਕ ਝੰਡੇ ਥੱਲੇ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣਾ ਹੈ ਤੇ ਖੇਤਰੀ ਪਾਰਟੀ ਨੂੰ ਲਿਆਉਣਾ ਪਵੇਗਾ। ਆਪਣੇ ਗੁਰੂ ਘਰਾਂ ਤੇ ਆਪਣਾ ਕੰਟਰੋਲ ਤਾਂ ਹੀ ਵਾਪਸ ਆਵੇਗਾ ਜਦੋਂ ਖੇਤਰੀ ਪਾਰਟੀ ਦਾ ਝੰਡਾ ਝੁੱਲੇਗਾ, ਨਹੀਂ ਤਾਂ ਬਹੁਤ ਵੱਡਾ ਨੁਕਸਾਨ ਹੋ ਜਾਵੇਗਾ।
ਉਨ੍ਹਾਂ ਆਸ ਜਤਾਈ ਕਿ ਮੋਗਾ ਦੀਆਂ ਚਾਰੋ ਸੀਟਾਂ ਅਕਾਲੀ ਦਲ ਜਿੱਤੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ